ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

Nov6,2023 | Gautam Jalandhari | New Chandhigarh/chandigarh

ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ 15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੌਰਾਨ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ । ਅੱਜ ਨਵੀਂ ਦਿੱਲੀ ਵਿਖੇ ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ। ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ।

Eto-Seeks-Vgf-From-Union-Government-To-Encourage-Biomass-Power-Plants-Producing-Power-From-Stubble



TOP HEADLINES


ਸ਼ਰਾਬ ਦੇ ਠੇਕੇ 'ਤੇ ਬੈਠੇ ਅੰਮ੍ਰਿਤਧਾਰੀ ਵਿਅਕਤੀ ਜਿਸ ਨੇ ਸ਼ਰਾਬ
11 ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, 2 ਦੀ ਹਾਲਤ ਨਾਜ਼ੁਕ
ਅਦਾਲਤਾਂ ਵਿੱਚ 5 ਕਰੋੜ ਤੋਂ ਵੱਧ ਕੇਸ ਪੈਂਡਿੰਗ: ਸੰਸਦ ਮੈਂਬਰ ਅਰ
ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42576457

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us