ਏ.ਡੀ.ਸੀ. ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Apr15,2024 | Gurvinder Singh Mohali | Sahibzada Ajit Singh Nagar

 

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਐਸ.ਸੀ.ਐਫ. ਨੰ: 119, ਦੂਜੀ ਮੰਜਿਲ, ਫੇਜ਼-07, ਮੋਹਾਲੀ, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰਾਜ ਕੁਮਾਰ ਪੁੱਤਰ ਸ੍ਰੀ ਰੋਸ਼ਨ ਲਾਲ ਵਾਸੀ ਐਚ.ਆਈ.ਜੀ. 1547, ਸੈਕਟਰ 70, ਮੋਹਾਲੀ, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ  ਨੰ: 240/ਆਈ.ਸੀ. ਮਿਤੀ 26-11-2018 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 25-11-2023 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5(3)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾਂ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਜੀ ਨੂੰ ਭੇਜਣੀ ਹੁੰਦੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ। ਪ੍ਰੰਤੂ ਮਹੀਨਾ ਵਾਈਜ ਰਿਪੋਰਟ (ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ) ਪ੍ਰਾਪਤ ਨਾ ਹੋਣ ਕਾਰਣ ਲਾਇਸੰਸੀ ਨੂੰ ਨੋਟਿਸ ਪੱਤਰ ਮਿਤੀ 29-11-2022 ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਨਾ ਹਾਜਰ ਹੋਇਆ ਹੈ ਅਤੇ ਨਾ ਹੀ ਸੂਚਨਾ ਭੇਜੀ ਗਈ ਹੈ।

ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਦੀ ਸੂਚਨਾ ਵੀ ਨਹੀਂ ਭੇਜੀ ਗਈ। ਜਿਸ ਸਬੰਧੀ ਪੱਤਰ ਮਿਤੀ 25-08-2023 ਰਾਹੀਂ ਲਾਇਸੰਸੀ ਦੇ ਦਫਤਰ ਪਤੇ ਅਤੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਡਾਕ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਤਹਿਸੀਲਦਾਰ, ਮੋਹਾਲੀ ਰਾਹੀਂ ਤਾਮੀਲ ਕਰਵਾਉਣ ਲਈ ਵੀ ਲਿਖਿਆ ਗਿਆ ਸੀ।
ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਉਕਤ ਫਰਮ ਦਾ  ਦਫਤਰ ਬੰਦ ਹੋ  ਚੁੱਕਾ ਹੈ।
ਲਾਇਸੰਸੀ ਨੂੰ ਇਕ ਮੌਕਾ ਹੋਰ ਦਿੰਦੇ ਹੋਏ ਨੋਟਿਸ ਪੱਤਰ ਮਿਤੀ 12-10-2023 ਜੋ ਕਿ ਈਮੇਲ ਅਤੇ ਡਾਕ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀ ਹੋਇਆ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਓਕਸਬ੍ਰਿਜ਼ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ -240/ਆਈ.ਸੀ. ਮਿਤੀ 26-11-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
 

Adc-Cancellation-Of-License-Of-Oxbridge-Consultants-Firm



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42248430

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us