ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Sep4,2025 | Jagrati Lahar Bureau | Amritsar/chandigarh



ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ ਗੈਂਗ : ਡੀਜੀਪੀ ਗੌਰਵ ਯਾਦਵ

ਹਵਾਲਾ ਰਾਹੀਂ ਪਾਕਿਸਤਾਨ ਭੇਜੀ ਜਾਣੀ ਸੀ ਬਰਾਮਦ ਕੀਤੀ ਡਰੱਗ ਮਨੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਮਿਲੀ ਖੁਫੀਆ ਇਤਲਾਹ  'ਤੇ   ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ  ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ।

ਡੀਜੀਪੀ ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ।

 ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਮੋਟਰਸਾਈਕਲ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਦੇ ਖੁਲਾਸੇ 'ਤੇ, ਪੁਲਿਸ ਟੀਮਾਂ ਨੇ ਨਿਰਧਾਰਤ ਸਥਾਨ ਤੋਂ 1.8 ਕਿਲੋਗ੍ਰਾਮ ਹੋਰ ਹੈਰੋਇਨ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਰਪ੍ਰੀਤ 2023 ਵਿੱਚ ਮਲੇਸ਼ੀਆ ਗਿਆ ਸੀ ਅਤੇ 7 ਮਹੀਨਿਆਂ ਬਾਅਦ ਵਾਪਸ ਪਰਤਿਆ ਸੀ, ਜਦੋਂ ਕਿ ਗੁਰਪਾਲ 2022 ਵਿੱਚ ਮਲੇਸ਼ੀਆ ਗਿਆ ਸੀ ਅਤੇ 2023 ਵਿੱਚ ਵਾਪਸ ਆਇਆ ਸੀ। ਉਹ ਮਲੇਸ਼ੀਆ ਵਿੱਚ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ,ਪਰ ਦੋਵੇਂ ਪਾਕਿਸਤਾਨ ਅਧਾਰਤ ਇੱਕ ਤਸਕਰ ਦੇ ਸੰਪਰਕ ਵਿਚ ਸੀ ਅਤੇ ਉਸਦੇ  ਨਿਰਦੇਸ਼ਾਂ 'ਤੇ ਉਨ੍ਹਾਂ (ਉਕਤ ਮੁਲਜ਼ਮਾਂ)ਨੂੰ ਖੇਪਾਂ ਉੱਪਲੱਬਧ ਹੋਈਆਂ ਸਨ।

ਸੀਪੀ ਨੇ ਕਿਹਾ ਕਿ ਗੁਰਪਾਲ ਸਿੰਘ ਦੇ ਹੋਰ ਖੁਲਾਸੇ 'ਤੇ, ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸਨੂੰ ਦੋ ਪਿਸਤੌਲਾਂ ਅਤੇ 3.5 ਲੱਖ ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਡਰੱਗ ਮਨੀ ਤਸਕਰੀ ਦੇ ਵਪਾਰ ਨਾਲ ਸਬੰਧਤ ਸੀ, ਜਿਸਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਿਆ ਜਾਣਾ ਸੀ।

 ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ, 27ਏ, 27ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 235 ਮਿਤੀ 30.08.25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Powered by Froala Editor

Cross-border-Smuggling-Racket-Busted



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181615

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us