ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਵਿੱਚ ਚਾਰ ਨੂੰ ਉਮਰ ਕੈਦ ਅਤੇ ਦੋ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ

Jul21,2024 | Jagrati Lahar Bureau | Fazilka


ਮਾਨਯੋਗ ਵਧੀਕ ਸੈਸ਼ਨ ਜੱਜ ਅਜੀਤ ਪਾਲ ਸਿੰਘ ਦੀ ਅਦਾਲਤ ਵੱਲੋਂ ਅਗਵਾ ਕਰਕੇ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਉਮਰ ਕੈਦ ਅਤੇ ਦੋ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ । ਇਸ ਦੇ ਨਾਲ ਹੀ ਹਰੇਕ ਦੋਸ਼ੀ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ 2019 ਵਿੱਚ ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਖੇ ਐਫਆਈਆਰ ਨੰਬਰ 34 ਦਰਜ ਹੋਈ ਸੀ। ਜਿਸ ਵਿੱਚ ਸ਼ਿਕਾਇਤ ਕਰਤਾ ਅਭਿਨੰਦਨ ਮੁਟਨੇਜਾ ਨੇ ਦੱਸਿਆ ਸੀ ਕਿ ਉਹਨਾਂ ਦੇ ਪਿਤਾ ਸੁਮਨ ਕੁਮਾਰ ਜੋ ਕਿ ਜਲਾਲਾਬਾਦ ਵਿਖੇ ਕੀੜੇਮਾਰ ਜਹਿਰਾਂ ਦੀ ਦੁਕਾਨ ਕਰਦੇ ਸਨ ਨੂੰ 18 ਅਪ੍ਰੈਲ 2019 ਨੂੰ ਕੁਝ ਅਗਿਆਤ ਲੋਕਾਂ ਵੱਲੋਂ ਅਗਵਾ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਕਰਦੇ ਹੋਏ ਦੋਸ਼ੀਆਂ ਨੂੰ ਫੜਿਆ ਗਿਆ ਸੀ।

ਇਸ ਮਾਮਲੇ ਵਿੱਚ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਅਮਨਦੀਪ ਸਿੰਘ ਨੂੰ ਧਾਰਾ 302 ਅਤੇ ਧਾਰਾ 364 ਦੇ ਤਹਿਤ ਉਮਰ ਕੈਦ ਅਤੇ ਧਾਰਾ 201 ਤਹਿਤ ਤਿੰਨ ਸਾਲ ਦੀ ਸਖਤ ਸਜ਼ਾ ਦਿੱਤੀ ਗਈ ਹੈ। ਤਿੰਨਾਂ ਧਾਰਾਵਾਂ ਤਹਿਤ 10 -10 ਹਜਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ ਅਤੇ ਜੁਰਮਾਨਾ ਨਾ ਅਦਾ ਕਰਨ ਤੇ ਧਾਰਾ 302 ਅਤੇ 364 ਲਈ ਦੋ ਦੋ ਸਾਲ ਅਤੇ ਧਾਰਾ 201 ਤਹਿਤ ਦੋਸ਼ਾਂ ਲਈ ਤਿੰਨ ਮਹੀਨੇ ਵਾਧੂ ਸਜ਼ਾ ਭੁਗਤਣੀ ਪਵੇਗੀ। ਦਵਿੰਦਰ ਸਿੰਘ ਦੀਪੂ, ਪ੍ਰਗਟ ਸਿੰਘ ਪਿੰਕਾ ਅਤੇ ਸੁਖਪਾਲ ਸਿੰਘ ਪਾਲਾ ਨੂੰ ਵੀ ਉਕਤ ਅਮਨਦੀਪ ਸਿੰਘ ਦੇ ਬਰਾਬਰ ਹੀ ਧਾਰਾ 302 ਤਹਿਤ ਉਮਰ ਕੈਦ ਧਾਰਾ 364 ਤਹਿਤ ਉਮਰ ਕੈਦ ਅਤੇ ਧਾਰਾ 201 ਤਹਿਤ ਤਿੰਨ ਸਾਲ ਦੀ ਸਖਤ ਸਜ਼ਾ ਦਿੱਤੀ ਗਈ ਹੈ। ਇਹਨਾਂ ਨੂੰ ਵੀ ਤਿੰਨਾਂ ਧਰਾਵਾਂ ਤਹਿਤ 10 -10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਅਤੇ ਜੁਰਮਾਨਾ ਅਦਾ ਨਾ ਕਰਨ ਤੇ ਵਾਧੂ ਸਮਾਂ ਜੇਲ ਵਿੱਚ ਰਹਿਣਾ ਪਵੇਗਾ। ਇਸ ਤੋਂ ਬਿਨਾਂ ਗੰਗਾ ਸਿੰਘ ਅਤੇ ਸਤਨਾਮ ਸਿੰਘ ਨੂੰ ਧਾਰਾ 201 ਅਤੇ 212 ਤਹਿਤ ਤਿੰਨ ਤਿੰਨ ਸਾਲ ਦੀ ਸਜ਼ਾ ਅਤੇ 10-10 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਤੇ ਦੋਸ਼ੀਆਂ ਨੂੰ ਤਿੰਨ ਤਿੰਨ ਮਹੀਨੇ ਹੋਰ ਜੇਲ ਵਿੱਚ ਰਹਿਣਾ ਪਵੇਗਾ।



Powered by Froala Editor

Four-Were-Sentenced-To-Life-Imprisonment-And-Two-Were-Sentenced-To-Three-Years-For-Kidnapping-And-Murder



TOP HEADLINES


*ਬੀਤੀ ਰਾਤ ਢੋਲੇਵਾਲ ਮਿਲਟਰੀ ਕੰਪਲੈਕਸ ਵਿਖੇ ਡਰੋਨ ਹਮਲੇ ਸੰਬੰਧੀ
ਲੁਧਿਆਣੇ ਫ਼ੇਰ ਹੋਇਆ ਬਲੈਕ ਆਊਟ * ਰਾਤ 8 ਵਜੇ ਤੋਂ 8.15 ਵਜੇ ਤੱ
'ਆਪ' ਨੇ ਸੰਗਠਨ ਵਿੱਚ ਫੁੱਕੀ ਨਵੀਂ ਜਾਨ : 5 ਮੀਤ ਪ੍ਰਧਾਨ ,13 ਲ
ਐਮਪੀ ਅਰੋੜਾ ਨੂੰ ਮਿਲ ਰਹੀਆਂ ਹਨ ਨਿੱਘੀਆਂ ਜੱਫੀਆਂ ਅਤੇ ਭਾਰੀ ਜਨ
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸ
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨ
*ਅੱਜ ਰਾਤ 8 ਵਜੇ ਤੋਂ 8.15 ਵਜੇ ਤੱਕ "ਓਪਰੇਸ਼ਨ ਸ਼ੀਲਡ" ਤਹਿਤ ਬ
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ
ਤੰਬਾਕੂ ਨੂੰ ਕਹੋ ਨਾਂਹ , ਜ਼ਿੰਦਗੀ ਨੂੰ ਕਹੋ ਹਾਂ ! – ਇੰਨੋਸੈਂਟ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ
ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲ
ਨੈਸ਼ਨਲ ਹਾਈਵੇ ਉਪਰ ਪਨਬੱਸ ਦੀ ਵਾਲਵੋ ਬੱਸ ਹਾਦਸੇ ਦਾ ਸ਼ਿਕਾਰ ਹੋਈ,
ਅਰੋੜਾ ਨੇ ਲੁਧਿਆਣਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਦੀ ਗੱਲ ਦੁਹਰ
ਕੱਲ੍ਹ (31 ਮਈ) ਸ਼ਾਮ 8 ਵਜੇ ਤੋਂ 8.15 ਵਜੇ ਤੱਕ ਆਪ੍ਰੇਸ਼ਨ ਸ਼ੀ
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 10
ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਪੰਜਵੇਂ ਦਿਨ 3

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45823756

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us