ਮਰਹੂਮ ਪੱਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੁਣਵਾਈ ਮਾਨਸਾ ਦੀ ਜ਼ਿਲ੍ਹਾ ਅਦਾਲਤ 'ਚ ਚੱਲ ਰਹੀ ਹੈ। ਇਸ ਦੌਰਾਨ ਅੱਜ ਥਾਰ ਗੱਡੀ ਅਤੇ ਏ.ਕੇ 47 ਨੂੰ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਥਾਰ ਗੱਡੀ ਦੇ ਵਿੱਚ ਸਵਾਰ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਥਾਰ ਗੱਡੀ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ੀ ਹੋਈ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਵੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਥਾਰ ਗੱਡੀ ਦੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਜਿਲ੍ਹੇ ਦੇ ਪਿੱਡ ਜਵਾਹਰਕੇ ਦੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਮਾਣਯੋਗ ਅਦਾਲਤ ਦੇ ਵਿੱਚ ਗਵਾਹਾਂ ਵੱਲੋਂ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਤਾਂ ਅੱਜ ਮਾਨਯੋਗ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਪੇਸ਼ ਕੀਤਾ ਗਿਆ ਹੈ ਕਿਉਂਕਿ ਇਸ ਥਾਰ ਗੱਡੀ ਦੇ ਵਿੱਚ ਸਿੱਧੂ ਮੂਸੇ ਵਾਲੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਇਸ ਮਾਮਲੇ ‘ਚ ਅਗਲੀ ਸੁਣਵਾਈ 27 ਸਤੱਬਰ ਨੂੰ ਹੋਵੇਗੀ।
Powered by Froala Editor
Sidhi-Musewala-Singer-Punjab-Thar-Court-Mansa
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)