ਮੋਹਾਲੀ, 4 ਨਵੰਬਰ (ਗੁਰਵਿੰਦਰ ਸਿੰਘ) 1991 ਵਿਚ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ ਮੁਹਾਲੀ ਦੀ ਇਕ ਅਦਾਲਤ ਵਲੋਂ ਕਰੀਬ 4 ਸਾਲ ਬਾਅਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਵਕੀਲ ਐਚ. ਐਸ. ਧਨੋਆ ਅਤੇ ਸਾਬਕਾ ਡੀ. ਐਸ. ਪੀ ਕੇ. ਆਈ. ਪੀ ਸਿੰਘ ਨੂੰ ਚਾਰਜਸ਼ੀਟ ਦੀ ਕਾਪੀ ਦਿੱਤੀ ਗਈ ਹੈ। ਹੁਣ ਇਸ ਮਾਮਲੇ ਵਿੱਚ 26 ਨਵੰਬਰ ਨੂੰ ਗਵਾਹੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਇਸ ਮਾਮਲੇ ਵਿੱਚ ਐਸ.ਆਈ.ਟੀ ਵਲੋਂ ਦਸੰਬਰ 2020 ਵਿੱਚ ਸੁਮੇਧ ਸੈਣੀ ਨੂੰ ਧਾਰਾ-302, 364, 201, 344, 330, 219 भडे 120 ਬੀ ਦੇ ਤਹਿਤ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਐਸ. ਆਈ. ਟੀ ਵਲੋਂ ਕਰੀਬ 500 ਪੇਜ਼ਾਂ ਦੀ ਦਾਖਲ ਕੀਤੀ ਗਈ ਚਾਰਜਸ਼ੀਟ ਵਿੱਚ 47 ਦੇ ਕਰੀਬ ਗਵਾਹ ਬਣਾਏ ਗਏ ਹਨ। ਜਾਂਚ ਟੀਮ ਵਲੋਂ ਸਾਬਕਾ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਥਾਣੇਦਾਰ ਕੁਲਦੀਪ ਸਿੰਘ ਨੂੰ ਵਾਅਦਾ ਮੁਆਫ ਗਵਾਹ ਬਣਾਇਆ ਗਿਆ ਹੈ, ਜਦੋਂ ਕਿ ਸਾਬਕਾ ਸਬ ਇੰਸਪੈਕਟਰ ਅਨੂਪ ਸਿੰਘ ਅਤੇ ਸਬ ਇੰਸਪੈਕਟਰ ਹਰ ਸਹਾਏ ਸ਼ਰਮਾਂ ਨੂੰ ਜਾਂਚ ਉਪਰੰਤ ਬੇਗੁਨਾਹ ਕਰਾਰ ਦੇ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀ. ਐਸ. ਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਾਂਚ ਟੀਮ ਵਲੋਂ ਸਾਬਕਾ (ਡੀ. ਐਸ. ਪੀ) ਕੇ. ਆਈ. ਪੀ. ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਸਟੇਅ ਹੋਣ ਕਾਰਨ ਮੁਹਾਲੀ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਨਹੀਂ ਹੋ ਸਕੀ ਸੀ। ਉਧਰ ਉੱਚ ਅਦਾਲਤ ਤੋਂ ਸੁਮੇਧ ਸੈਣੀ ਨੂੰ ਅਦਾਲਤ ਵਿੱਚ ਪੇਸ਼ੀ ਤੋਂ ਮਿਲੀ ਛੋਟ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਐਸ. ਆਈ. ਟੀ. ਮੁਤਾਬਕ ਸਾਬਕਾ ਆਈ. ਏ. ਐਸ. ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਲੜਕੇ ਪਲਵਿੰਦਰ ਸਿੰਘ ਮੁਲਤਾਨੀ ਵਾਸੀ ਜਲੰਧਰ ਨੇ ਜਿਲਾ ਪੁਲੀਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਭਰਾ ਬਲਵੰਤ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਦੀ ਸਵੇਰ ਉਸ ਸਮੇਂ ਦੇ ਚੰਡੀਗੜ੍ਹ ਦੇ ਐਸ. ਐਸ. ਪੀ. ਸੁਮੇਧ ਸਿੰਘ ਸੈਣੀ ਦੇ ਹੁਕਮਾਂ ਤੇ ਡੀ. ਐਸ. ਪੀ. ਬਲਦੇਵ ਸਿੰਘ ਸੈਣੀ ਅਤੇ ਹੋਰਨਾਂ ਨੇ ਮੁਹਾਲੀ ਦੇ ਫੇਜ਼-7 ਵਿਚਲੇ ਘਰੋਂ ਚੁੱਕ ਲਿਆ ਸੀ। ਚੰਡੀਗੜ੍ਹ ਪੁਲੀਸ ਵਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਚੁੱਕ ਕੇ ਫੇਜ਼-10 ਵਿਖੇ ਹਾਊਸਫੈਡ ਦੇ ਫਲੈਟਾਂ ਵਿੱਚ ਲਿਜਾਇਆ ਗਿਆ, ਜਿਥੇ ਜਸਪ੍ਰੀਤ ਇੰਦਰਜੀਤ ਸਿੰਘ ਅਤੇ ਮਨਜੀਤ ਸਿੰਘ ਨੂੰ ਚੁੱਕਿਆ ਗਿਆ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਭਾਲ ਵਿੱਚ ਸਾਰਿਆਂ ਨੂੰ ਬਠਿੰਡਾ ਲਿਜਾਇਆ ਗਿਆ। ਚੰਡੀਗੜ੍ਹ ਪੁਲੀਸ ਵਲੋਂ ਬਠਿੰਡਾ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਪ੍ਰੋਫੈਸਰ ਭੁੱਲਰ ਦੇ ਪਿਤਾ ਨੂੰ ਚੁੱਕਿਆ ਗਿਆ ਅਤੇ ਰਾਹ ਵਿੱਚ ਆਉਂਦਿਆ ਪ੍ਰੋ: ਭੁੱਲਰ ਦੇ ਸਹੁਰੇ ਨੂੰ ਵੀ ਚੁੱਕ ਲਿਆ ਗਿਆ ਅਤੇ ਸਾਰਿਆਂ ਨੂੰ ਚੰਡੀਗੜ੍ਹ ਦੇ ਸੀ. ਆਈ. ਏ. ਸਟਾਫ ਲਿਆਂਦਾ ਗਿਆ ਸੀ। ਸ਼ਿਕਾਇਕਰਤਾ ਮੁਤਾਬਕ ਚੰਡੀਗੜ੍ਹ ਪੁਲੀਸ ਵਲੋਂ ਉਸ ਸਮੇਂ ਉਸ ਦੇ ਭਰਾ ਬਲਵੰਤ ਸਿੰਘ ਮੁਲਤਾਨੀ ਸਮੇਤ ਸਾਰਿਆਂ ਨੂੰ ਤਸੀਹੇ ਦਿੱਤੇ ਗਏ ਅਤੇ ਬਾਅਦ ਵਿੱਚ ਉਸ ਦੇ ਭਰਾ ਨੂੰ ਸੁਮੇਧ ਸੈਣੀ ਤੇ ਹੋਏ ਹਮਲੇ ਵਿੱਚ ਗ੍ਰਿਫਤਾਰ ਦਿਖਾਇਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਕਾਦੀਆਂ ਥਾਣੇ ਵਿੱਚੋਂ ਫਰਾਰ ਦਿਖਾ ਕੇ ਇਕ ਹੋਰ ਵੱਖਰਾ ਮਾਮਲਾ ਵੀ ਦਰਜ ਕੀਤਾ ਗਿਆ। ਸ਼ਿਕਾਇਕਰਤਾ ਮੁਤਾਬਕ ਚੰਡੀਗੜ੍ਹ ਪੁਲੀਸ ਵਲੋਂ ਉਸ ਸਮੇਂ ਉਸ ਦੇ ਭਰਾ ਬਲਵੰਤ ਸਿੰਘ ਮੁਲਤਾਨੀ ਸਮੇਤ ਸਾਰਿਆਂ ਨੂੰ ਤਸੀਹੇ ਦਿੱਤੇ ਗਏ ਅਤੇ ਬਾਅਦ ਵਿੱਚ ਉਸ ਦੇ ਭਰਾ ਨੂੰ ਸੁਮੇਧ ਸੈਣੀ ਤੇ ਹੋਏ ਹਮਲੇ ਵਿੱਚ ਗ੍ਰਿਫਤਾਰ ਦਿਖਾਇਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਕਾਦੀਆਂ ਥਾਣੇ ਵਿੱਚੋਂ ਫਰਾਰ ਦਿਖਾ ਕੇ ਇਕ ਹੋਰ ਵੱਖਰਾ ਮਾਮਲਾ ਵੀ ਦਰਜ ਕੀਤਾ ਗਿਆ।
ਉਧਰ ਇਸ ਮਾਮਲੇ ਵਿੱਚ ਕਈ ਪ੍ਰਾਈਵੇਟ ਗਵਾਹ ਵੀ ਸਾਹਮਣੇ ਆਏ ਹਨ, ਜਿਨਾਂ ਮੁਤਾਬਕ ਬਲਵੰਤ ਸਿੰਘ ਮੁਲਤਾਨੀ ਨੂੰ ਸੈਕਟਰ-17 ਚੰਡੀਗੜ੍ਹ ਦੇ ਥਾਣੇ ਲਿਆਂਦਾ ਗਿਆ, ਜਿਥੇ ਉਸ ਤੇ ਬੁਰੀ ਤਰ੍ਹਾਂ ਤਸ਼ੱਦਦ ਕੀਤਾ ਗਿਆ। ਇਸ ਮਾਮਲੇ ਵਿੱਚ ਵਾਅਦਾ ਮੁਆਫ ਗਵਾਹਾਂ ਵਲੋਂ ਅਦਾਲਤ ਵਿੱਚ ਦਿੱਤੇ ਬਿਆਨਾਂ ਵਿੱਚ ਸਪੱਸ਼ਟ ਕਿਹਾ ਗਿਆ ਕਿ ਬਲਵੰਤ ਸਿੰਘ ਮੁਲਤਾਨੀ ਨੂੰ ਕਾਦੀਆਂ ਲਿਜਾਇਆ ਹੀ ਨਹੀਂ ਗਿਆ मी।