ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਭਤੀਜੇ ਖਿਲਾਫ ਮੋਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ

Dec20,2024 | Gurvinder Singh Mohali | Mohali




ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ) ਵਲੋਂ ਫਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਭਤੀਜੇ ਜਸਕੀਰਤ ਸਿੰਘ ਖਿਲਾਫ ਮੁਹਾਲੀ ਦੀ ਇਕ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।

ਏ. ਐਨ. ਟੀ. ਐਫ. ਦੇ ਐਸ.ਪੀ ਅਕਾਸ਼ਦੀਪ ਸਿੰਘ ਔਲਖ ਨੇ ਦੱਸਿਆ ਕਿ 25 ਗਵਾਹਾਂ ਵਾਲੀ 16 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਏ. ਐਨ. ਟੀ. ਐਫ. ਨੇ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਤੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਅਤੇ 29 ਦੇ ਤਹਿਤ ਦੋਸ਼ ਲਗਾਏ ਹਨ।
ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ) ਨੇ ਖਰੜ ਵਿੱਚ ਸੰਨੀ ਇਨਕਲੇਵ ਨੇੜੇ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ। ਜਸਕੀਰਤ ਸਿੰਘ ਫ਼ਿਰੋਜ਼ਪੁਰ ਦੇ ਪਿੰਡ ਬਹਿਬਲ ਖੁਰਦ ਦਾ ਵਸਨੀਕ ਹੈ ਅਤੇ 2017 ਤੋਂ 2022 ਤੱਕ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਵਿਧਾਇਕ ਸਤਕਾਰ ਕੌਰ ਵੀ ਉਸ ਦੇ ਨਾਲ ਸੀ । ਸਾਬਕਾ ਵਿਧਾਇਕ ਦੇ ਘਰ ਤਲਾਸ਼ੀ ਦੌਰਾਨ ਪੁਲੀਸ ਟੀਮਾਂ ਨੇ 28 ਗ੍ਰਾਮ ਹੋਰ ਵਾਧੂ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ ਬਰਾਮਦਗੀ 128 ਗ੍ਰਾਮ ਹੋ ਗਈ।

ਉਨ੍ਹਾਂ ਕੋਲੋਂ 1.56 ਲੱਖ ਰੁਪਏ ਨਕਦ, ਕੁਝ ਸੋਨੇ ਦੇ ਗਹਿਣੇ ਅਤੇ ਹਰਿਆਣਾ ਅਤੇ ਦਿੱਲੀ ਨੰਬਰ ਦੀਆਂ ਕਾਰਾਂ ਵੀ ਬਰਾਮਦ ਹੋਈਆਂ ਸਨ, ਜਿਨਾਂ ਵਿੱਚ ਟੋਇਟਾ ਫਾਰਚੂਨਰ, ਬੀ. ਐਮ. ਡਬਲਯੂ, ਹੁੰਡਈ ਵਰਨਾ ਅਤੇ ਸ਼ੇਵਰਲੇਟ ਸਮੇਤ ਚਾਰ ਵਾਹਨਾਂ ਨੂੰ ਜ਼ਬਤ ਕਰਕੇ ਸਪੈਸ਼ਲ ਟਾਸਕ ਫੋਰਸ ਥਾਣਾ ਮੁਹਾਲੀ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ।

Powered by Froala Editor

Mohali-News-



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49618132

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us