ਕਰੀਬ 32 ਸਾਲ ਪੁਰਾਣੇ ਇਕ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਅਤੇ ਲਾਸ਼ਾਂ ਨੂੰ ਅਣਪਛਾਤੇ ਦੱਸ ਕੇ ਸੰਸਕਾਰ ਕਰਨ ਦੇ ਮਾਮਲੇ ਵਿੱਚ ਸੀ. ਬੀ. ਆਈ. ਦੇ ਸਪੈਸ਼ਲ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਵਲੋਂ ਉਸ ਸਮੇਂ ਦੇ ਥਾਣਾ ਸਿਟੀ
ਤਰਨਤਾਰਨ ਦੇ ਇੰਚਾਰਜ ਰਹੇ ਗੁਰਬਚਨ ਸਿੰਘ ਨੂੰ ਧਾਰਾ 302 ਵਿੱਚ ਉਮਰ ਕੈਦ ਅਤੇ 2 ਲੱਖ ਰੁਪਏ ਜੁਰਮਾਨਾ, ਧਾਰਾ 364 ਵਿੱਚ 7 ਸਾਲ ਕੈਦ ਅਤੇ 50 ਹਜਾਰ ਰੁਪਏ ਜੁਰਮਾਨਾ, ਧਾਰਾ 343 ਵਿੱਚ 2 ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ, ਧਾਰਾ 218 ਵਿੱਚ 2 ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਮਾਮਲੇ ਦੇ ਦੂਜੇ ਦੋਸ਼ੀ ਐਸ.ਆਈ ਰੇਸ਼ਮ ਸਿੰਘ ਨੂੰ ਧਾਰਾ 302 ਵਿੱਚ ਉਮਰ ਕੈਦ ਅਤੇ 2 ਲੱਖ ਰੁਪਏ ਜੁਰਮਾਨਾ, ਧਾਰਾ 120ਬੀ ਅਤੇ 218 ਵਿੱਚ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਤੀਜੇ ਦੋਸ਼ੀ ਅਤੇ ਏ.ਐਸ.ਆਈ ਹੰਸ ਰਾਜ ਨੂੰ ਧਾਰਾ 302 ਵਿੱਚ ਉਮਰ ਕੈਦ ਅਤੇ 2 ਲੱਖ ਰੁਪਏ ਜੁਰਮਾਨਾ, ਧਾਰਾ 120ਬੀ218 ਵਿੱਚ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ।
ਅਦਾਲਤ ਵਲੋਂ ਦਿੱਤੇ ਹੁਕਮਾਂ ਮੁਤਾਬਕ ਉਕਤ ਦੋਸ਼ੀਆਂ ਨੇ ਜੇਕਰ ਜੁਰਮਾਨਾ ਅਦਾ ਨਾ ਕੀਤਾ ਤਾਂ 3 ਸਾਲ ਦੀ ਕੈਦ ਹੋਰ ਕੱਟਣੀ ਪਵੇਗੀ। ਇਸ ਮੁਕੱਦਮੇ ਦੀ ਸੁਣਵਾਈ ਦੌਰਾਨ ਮੁਲਜਮ ਪੁਲੀਸ ਕਰਮਚਾਰੀ ਅਰਜੁਨ ਸਿੰਘ ਦੀ ਦਸੰਬਰ 2021 ਵਿੱਚ ਮੌਤ ਹੋ ਗਈ ਸੀ।
ਜਾਣਕਾਰੀ ਅਨੁਸਾਰ ਸੀ.ਬੀ.ਆਈ ਵਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਚਾਰਜਸ਼ੀਟ ਮੁਤਾਬਕ ਜਗਦੀਪ ਸਿੰਘ ਉਰਫ ਮੱਖਣ ਨੂੰ ਐਸ.ਐਚ.ਓ ਗੁਰਬਚਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਪਹਿਲਾਂ ਪੁਲੀਸ ਨੇ ਘਰ ਵਿੱਚ ਗੋਲੀ ਚਲਾਈ ਅਤੇ ਗੋਲੀ ਵੱਜਣ ਕਾਰਨ ਮੱਖਣ ਦੀ ਸੱਸ ਸਵਿੰਦਰ ਕੌਰ ਦੀ ਮੌਤ ਹੋ ਗਈ, ਇਹ ਘਟਨਾ 18.11.1992 ਦੀ ਹੈ।
ਇਸੇ ਤਰ੍ਹਾਂ ਗੁਰਨਾਮ ਸਿੰਘ ਉਰਫ ਪਾਲੀ ਨੂੰ ਐਸ.ਐਚ.ਓ ਗੁਰਬਚਨ ਸਿੰਘ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ 21.11.1992 ਨੂੰ ਉਸਦੇ ਘਰੋਂ ਅਗਵਾ ਕਰ ਲਿਆ ਸੀ । ਗੁਰਨਾਮ ਸਿੰਘ ਉਰਫ ਪਾਲੀ ਅਤੇ ਜਗਦੀਪ ਸਿੰਘ ਉਰਫ ਮੱਖਣ ਨੂੰ 30.11.1992 ਨੂੰ ਗੁਰਬਚਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ ਅਤੇ ਇਸ ਸਬੰਧੀ ਪੰਜਾਬ ਪੁਲੀਸ ਨੇ ਵਲੋਂ ਦੱਸੀ ਕਹਾਣੀ ਮੁਤਾਬਕ ਐਸ.ਐਚ.ਓ ਗੁਰਬਚਨ ਸਿੰਘ ਸਮੇਤ ਹੋਰ ਦੋਸ਼ੀ ਵਿਅਕਤੀਆਂ ਅਤੇ ਪੁਲੀਸ ਅਧਿਕਾਰੀਆਂ ਨੇ 30.11.1992 ਦੀ ਸਵੇਰ ਨੂੰ ਗਸ਼ਤ ਕਰਦੇ ਸਮੇਂ ਇੱਕ ਨੌਜਵਾਨ ਨੂੰ ਇੱਕ ਗੱਡੀ ਵਿਚ ਘੁੰਮਦਾ ਦੇਖਿਆ ਅਤੇ ਨੂਰ ਦੀ ਅੱਡਾ, ਤਰਨਤਾਰਨ ਨੇੜੇ ਉਕਤ ਵਿਅਕਤੀ ਨੂੰ ਸ਼ੱਕੀ ਢੰਗ ਨਾਲ ਕਾਬੂ ਕੀਤਾ, ਜਿਸ ਨੇ ਆਪਣੀ ਪਛਾਣ ਗੁਰਨਾਮ ਸਿੰਘ ਉਰਫ ਪਾਲੀ ਵਜੋਂ ਦੱਸੀ ਅਤੇ ਪੁੱਛਗਿੱਛ ਦੌਰਾਨ ਉਸ ਨੇ ਰੇਲਵੇ ਰੋਡ, ਟੀਟੀ ਅਤੇ ਗੁਰਨਾਮ ਸਥਿਤ ਦਰਸ਼ਨ ਸਿੰਘ ਦੇ ਪ੍ਰੋਵੀਜ਼ਨ ਸਟੋਰ ਵਿਚ ਹੈਂਡ ਗ੍ਰੇਨੇਡ ਸੁੱਟਣ ਵਿਚ ਆਪਣੀ ਸ਼ਮੂਲੀਅਤ ਕਬੂਲ ਕੀਤੀ।
ਗੁਰਨਾਮ ਸਿੰਘ ਪਾਲੀ ਨੂੰ ਬੇਹਲਾ ਬਾਗ ਵਿਚ ਕਥਿਤ ਤੌਰ ਤੇ ਛੁਪਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਲਈ ਲਿਜਾਇਆ ਗਿਆ ਤਾਂ ਬਾਗ ਦੇ ਅੰਦਰੋਂ ਖਾੜਕੂਆਂ ਨੇ ਪੁਲੀਸ ਪਾਰਟੀ ਤੇ ਗੋਲੀਬਾਰੀ ਕਰ ਦਿੱਤੀ ਅਤੇ ਪੁਲੀਸ ਫੋਰਸ ਨੇ ਸਵੈ ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ ਅਤੇ ਗੁਰਨਾਮ ਸਿੰਘ ਉਰਫ ਪਾਲੀ ਬਚਣ ਦੀ ਨੀਅਤ ਨਾਲ ਆਉਣ ਵਾਲੀਆਂ ਗੋਲੀਆਂ ਦੀ ਦਿਸ਼ਾ ਵੱਲ ਭੱਜਿਆ ਪਰ ਕਰਾਸ ਫਾਇਰਿੰਗ ਵਿਚ ਮਾਰਿਆ ਗਿਆ। ਉਕਤ ਐਫ.ਆਈ.ਆਰ ਵਿਚ ਅੱਗੇ ਦਿਖਾਇਆ ਗਿਆ ਕਿ ਬਾਗ ਦੀ ਤਲਾਸ਼ੀ ਲੈਣ ਤੇ ਜਗਦੀਪ ਸਿੰਘ ਉਰਫ ਮੱਖਣ ਵਜੋਂ ਪਛਾਣ ਕੀਤੇ ਗਏ ਇਕ ਮਾਰੇ ਗਏ ਖਾੜਕੂ ਦੀ ਲਾਸ਼ ਵੀ ਬਰਾਮਦ ਹੋਈ। ਦੋਵੇਂ ਲਾਸ਼ਾਂ ਦਾ ਸਸਕਾਰ ਸ਼ਮਸ਼ਾਨਘਾਟ ਵਿਚ ਲਾਵਾਰਿਸ ਕਹਿ ਕੇ ਕੀਤਾ ਗਿਆ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)