ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਜੀ ਅੱਜ ਫਾਜਿਲਕਾ ਸੈਸ਼ਨ ਡਵੀਜਨ ਦੀਆਂ ਅਦਾਲਤਾਂ ਦੇ ਸਲਾਨਾ ਨੀਰਿਖਣ ਲਈ ਫਾਜਿ਼ਲਕਾ ਪਹੁੰਚੇ। ਇੱਥੇ ਪਹੁੰਚਣ ਤੇ ਉਨ੍ਹਾਂ ਦਾ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਸਵਾਗਤ ਕੀਤਾ।
ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਜੀ ਨੇ ਇਸ ਦੌਰਾਨ ਜਿ਼ਲ੍ਹਾ ਕੋਰਟ ਕੰਪਲੈਕਸ ਵਿਚ ਸਥਿਤ ਵੱਖ ਵੱਖ ਆਦਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਦੌਰਾਨ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਨੁੰਮਾਇਦਿੰਆਂ ਨਾਲ ਵੀ ਬੈਠਕ ਕੀਤੀ ਅਤੇ ਉਨ੍ਹਾਂ ਵੱਲੋਂ ਜਿਲ੍ਹਾ ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਚ ਬੂਟੇ ਲਗਾਏ ਗਏ ਅਤੇ ਹਰਿਆ-ਭਰਿਆ ਵਾਤਾਵਰਣ ਬਣਾਉਣ ਦਾ ਸੰਦੇਸ਼ ਦਿੱਤਾ ।ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਜੀ ਨੇ ਕਿਹਾ ਕਿ ਨਿਆਂ ਵਿਵਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਇਸ ਲਈ ਯੋਗ ਉਪਰਾਲੇ ਕਰਨ ਤਾਂ ਜੋ ਸਭ ਨੂੰ ਨਿਆਂ ਦੇਣ ਦੀ ਅਵਧਾਰਨਾ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਲੋਕ ਅਦਾਲਤਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਅਬੋਹਰ ਅਤੇ ਜਲਾਲਾਬਾਦ ਦਾ ਦੌਰਾ ਕਰਕੇ ਉਥੇ ਵੀ ਅਦਾਲਤਾਂ ਦਾ ਨੀਰਿਖਣ ਕੀਤਾ ਅਤੇ ਬਾਰ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਵੀ ਬੈਠਕ ਕੀਤੀ। ਉਨ੍ਹਾਂ ਨੇ ਫਾਜ਼ਿਲਕਾ ਦੀ ਸਬ ਜੇਲ੍ਹ ਦਾ ਵੀ ਦੌਰਾ ਕੀਤਾ ਅਤੇ ਇੱਥੇ ਬੰਦੀਆਂ ਦੀ ਕੀਤੀ ਜਾ ਰਹੀ ਦੇਖਰੇਖ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ੇਲ੍ਹ ਦੀ ਮੈਸ ਦਾ ਖਾਣਾ ਵੀ ਚੈਕ ਕੀਤਾ ਅਤੇ ਇੱਥੇ ਇਕ ਪੌਦਾ ਵੀ ਲਗਾਇਆ।
ਇਸ ਮੌਕੇ ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ , ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਅਜੀਤ ਪਾਲ ਸਿੰਘ, ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਜਪਿੰਦਰ ਸਿੰਘ, ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਅਮਨਪ੍ਰੀਤ ਸਿੰਘ, ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ, ਸੀਜੇਐਮ-ਵ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰੂਚੀ ਸਵਪਨ ਸ਼ਰਮਾ, ਸਿਵਲ ਜੱਜ ਅਮਨਦੀਪ ਕੌਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਹੇਮ ਅੰਮ੍ਰਿਤ ਮਾਹੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਹਰਪ੍ਰੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ ) ਸੰਦੀਪ ਕੌਰ ਤੇ ਸਿਵਲ ਜੱਜ (ਜੂਨੀਅਰ ਡਵੀਜਨ ) ਪ੍ਰਵੀਨ ਸਿੰਘ ਆਦਿ ਵੀ ਹਾਜਰ ਸਨ।
Powered by Froala Editor
Punjab-Haryana-High-Court-Justice-Visited-Fazilka
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)