ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

Mar8,2026 | Jagrati Lahar Bureau | Chandigarh



ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 8 ਮਾਰਚ-


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਨੀਆ ਭਰ ਤੋਂ ਪੰਜਾਬ ਦੀ ਪਵਿੱਤਰ ਧਰਤੀ 'ਤੇ ਪਹੁੰਚੇ ਉੱਘੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉੱਘੇ ਕਾਨੂੰਨੀ ਵਿਦਵਾਨ, ਕਾਨੂੰਨੀ ਸੰਸਥਾਵਾਂ ਦੇ ਮੁਖੀ, ਵਕੀਲ ਅਤੇ ਹੋਰ ਉੱਘੇ ਸ਼ਖਸੀਅਤਾਂ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਚੁਣਨ ਵਾਸਤੇ ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ-2026 ਦੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਸ ਵਫ਼ਦ ਵਿੱਚ ਅਮਰੀਕਾ, ਯੂਕੇ, ਕੈਨੇਡਾ ਅਤੇ ਸਿੰਗਾਪੁਰ ਤੋਂ ਸਿੱਖ ਵਕੀਲ, ਜੱਜ ਅਤੇ ਹੋਰ ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਲ ਹਨ, ਜੋ ਆਪਣੇ ਪੁਰਖਿਆਂ ਦੀ ਪਵਿੱਤਰ ਧਰਤੀ 'ਤੇ ਬਹੁੜੇ ਹਨ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉਹ ਸ਼ਖ਼ਸੀਅਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦੇ ਹਨ ਅਤੇ ਇਹ ਪਲ ਸਾਰੇ ਪੰਜਾਬੀਆਂ ਲਈ ਮਾਣ ਵਾਲੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਅਧਿਆਤਮਕ ਆਗੂਆਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਸਭਨਾਂ ਦੀ ਮੇਜ਼ਬਾਨੀ ਕਰਕੇ ਵਧੇਰੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਬਹਾਦਰ ਅਤੇ ਮਿਹਨਤੀ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਜਿੱਥੇ ਸਾਡੇ ਜਵਾਨ ਸਰਹੱਦਾਂ ਦੀ ਰਾਖੀ ਲਈ ਦਿਨ-ਰਾਤ ਡਟੇ ਰਹਿੰਦੇ ਹਨ, ਉਥੇ ਹੀ ਸਾਡੇ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਅਤੇ ਘੜਗ ਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰਾ ਇੰਨਾ ਮਜ਼ਬੂਤ ਹੈ ਕਿ ਨਫ਼ਰਤ ਦੇ ਬੀਜ ਉੱਗ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੁਨੀਆ ਦੇ ਸਾਹਮਣੇ ਫਿਰਕੂ ਸਦਭਾਵਨਾ ਦੀ ਇੱਕ ਸ਼ਾਨਦਾਰ ਤੇ ਸੁੰਦਰ ਮਿਸਾਲ ਰੱਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਵਰਗੇ ਪਵਿੱਤਰ ਅਸਥਾਨ ਅਤੇ ਜਲ੍ਹਿਆਂਵਾਲਾ ਬਾਗ ਸਥਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਡਿਸਪਿਊਟਸ ਵੀਕ ਇੱਕ ਅਜਿਹਾ ਮੰਚ ਹੈ ਜੋ ਦੁਨੀਆ ਭਰ ਦੇ ਜੱਜਾਂ, ਸੀਨੀਅਰ ਵਕੀਲਾਂ, ਕਾਨੂੰਨੀ ਫਰਮਾਂ, ਨੌਜਵਾਨ ਵਕੀਲਾਂ, ਬੁੱਧੀਜੀਵੀਆਂ ਅਤੇ ਸੰਸਥਾਵਾਂ ਨੂੰ ਇਕੱਠਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜ ਦਿਨਾਂ ਦੌਰਾਨ ਘਰੇਲੂ ਹਿੰਸਾ, ਵਿੱਤੀ ਅਪਰਾਧ, ਜਨਹਿੱਤ ਮੁਕੱਦਮੇਬਾਜ਼ੀ, ਵਾਤਾਵਰਣ ਕਾਨੂੰਨ, ਮੀਡੀਆ ਰੈਗੂਲੇਸ਼ਨ, ਵਿਚੋਲਗੀ ਦੀ ਰਣਨੀਤੀ, ਸਰਹੱਦ ਪਾਰ ਦੇ ਨਿਪਟਾਰਿਆਂ ਅਤੇ ਹੋਰ ਮੁੱਖ ਵਿਸ਼ਿਆਂ ਸਮੇਤ ਵੱਖ-ਵੱਖ ਮਹੱਤਵਪੂਰਨ ਕਾਨੂੰਨੀ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲ ਆਮ ਲੋਕਾਂ ਲਈ ਵੀ ਵਧੇਰੇ ਲਾਭਦਾਇਕ ਅਤੇ ਸਾਰਥਕ ਸਾਬਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਨੂੰ ਯਕੀਨੀ ਬਣਾਉਣ ਲਈ ਸਾਲ 2022 ਤੋਂ 159 ਕਾਨੂੰਨੀ ਅਧਿਕਾਰੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਨੂੰਨਾਂ ਅਤੇ ਨਿਯਮਾਂ ਨੂੰ ਲੋਕਾਂ ਲਈ ਪਹੁੰਚਯੋਗ ਬਣਾਉਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 53 ਐਕਟਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸਨੂੰ ਭਾਰਤ ਸਰਕਾਰ ਦੇ ਇੰਡੀਅਨ ਕੋਡ ਪੋਰਟਲ ’ਤੇ ਅਪਲੋਡ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਐਕਟ ਤਹਿਤ ਮੋਹਾਲੀ ਵਿੱਚ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਛੇ ਵਿਸ਼ੇਸ਼ ਐਨ.ਆਰ.ਆਈ. ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਤਰਨ ਤਾਰਨ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2023 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਅਦਾਲਤਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 48.82 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਕਿ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸਾਰੇ ਲੋਕਾਂ ਤੱਕ ਨਿਆਂ ਦੀ ਪਹੁੰਚ ਹੋਵੇ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ , ਬਰਿੰਦਰ ਗੋਇਲ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।

Punjab-Govt-Committed-To-Strengthening-Justice-Delivery-System-Cm-Bhagwant-Singh-Mann



TOP HEADLINES


*ਕੁਲਦੀਪ ਧਾਲੀਵਾਲ ਨੇ ਸਵਰਗੀ ਐਮ.ਡੀ. ਗਗਨਦੀਪ ਸਿੰਘ ਰੰਧਾਵਾ ਦੇ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰ
ਮਾਲੇਰਕੋਟਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦ
ਭਾਜਪਾ-ਅਕਾਲੀ ਦਲ ਨੇ ਹੀ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਪਹੁੰਚਾਇਆ
ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 33 ਮੁਕੱਦਮਿਆਂ ਦਾ ਨਸ਼ੀਲਾ ਮਾ
ਪੈਟਰੋਲ ਪੰਪਾਂ ‘ਤੇ ਸਪਲਾਈ ਨਿਰੰਤਰ ਲੋਕਾਂ ਨੂੰ ਅਫ਼ਵਾਹਾਂ ਤੋਂ ਦ
*ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿ
*ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508
ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49636492

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us