* ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ , 399 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ

May9,2026 | Jagrati Lahar Bureau | Chandigarh



4.5 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 917.55 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ

ਲੋਕ ਅਦਾਲਤ - ਜਲਦ ਅਤੇ ਸੁਹਿਰਦਤਾ ਨਾਲ ਵਿਵਾਦਾਂ ਦੇ ਹੱਲ ਦਾ ਜ਼ਰੀਆ

ਚੰਡੀਗੜ੍ਹ, 9 ਮਈ:  
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜੀਆਂ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਾਲ 2026 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ।

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ।

ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 399 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 5,25,137 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 4,68,633 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 917.55 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਰਾਸ਼ਟਰੀ ਲੋਕ ਅਦਾਲਤ ਨਾਲ ਸੂਬੇ ਭਰ ਦੇ ਹਜ਼ਾਰਾਂ ਮੁਕੱਦਮੇਬਾਜ਼ ਥੋੜ੍ਹੇ ਸਮੇਂ ਵਿੱਚ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਦੇ ਯੋਗ ਹੋਏ ਹਨ। ਇਸ ਦੌਰਾਨ ਇੱਕ ਦਹਾਕੇ ਤੋਂ ਵੱਧ ਪੁਰਾਣੇ ਵਿਵਾਦਾਂ ਸਮੇਤ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ‘ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ।

ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੂਬੇ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

-National-Lok-Adalat-Organized-Across-Punjab



TOP HEADLINES


ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ
ਖੰਨਾ ’ਚ ਆਦਮਖੋਰ ਕੁੱਤਿਆਂ ਦਾ ਕਹਿਰ, ਮਜ਼ਦੂਰ ਨੂੰ ਜਿੰਦਾ ਨੋਚ ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ
*ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧ
· ਝੋਨੇ ਦੇ Msp ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰ
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦ
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ
ਭਾਜਪਾ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਪੇਪਰ ਲੀਕ ਅਤੇ ਭ੍ਰਿਸ
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ
ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹ
*12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ 12ਵੀਂ ਜਮਾਤ
ਪੰਜਾਬ ਸਟੇਟ ਕਰਮਚਾਰੀ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿ
*ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭ
*ਡਾ. ਰਵਜੋਤ ਸਿੰਘ ਨੇ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਵੱ
*ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ —
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਕਲਾਸ ਦਾ ਰਿਜ਼ਲਟ ਜਾਰੀ ਲੜਕੀਆਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50067477

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us