1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਸੁਣਵਾਈ ਅੱਜ (ਮਿਤੀ 29/11/2023)

Nov28,2023 | Gautam Jalandhari | Chandigarh

ਪੰਜਾਬ ਸਰਕਾਰ 600 ਕਾਲਜ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਕਰੇਗੀ ਮੰਗ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 28 ਨਵੰਬਰ: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ਉੱਤੇ ਕੱਲ ਮਿਤੀ 29 ਨਵੰਬਰ, 2023 ਨੂੰ ਸੁਣਵਾਈ ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਲਾਭ ਲਈ ਨਵੰਬਰ, 2021 ਵਿੱਚ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ। ਜਿਸ ਸਬੰਧੀ ਮਾਹਰਾਂ ਵੱਲੋਂ ਪਹਿਲਾਂ ਹੀ ਸਰਕਾਰ ਨੂੰ ਕਹਿ ਦਿੱਤਾ ਗਿਆ ਸੀ ਕਿ ਇੰਨੇ ਘੱਟ ਸਮੇਂ ਵਿੱਚ ਕਾਨੂੰਨ ਅਨੁਸਾਰ ਭਰਤੀ ਮੁਕੰਮਲ ਕਰਨਾ ਅਸੰਭਵ ਹੈ ਜਿਸ ਨੂੰ ਦਰਕਿਨਾਰ ਕਰਦਿਆਂ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਪਰ ਇਸ ਭਰਤੀ ਪ੍ਰਕਿਰਿਆ ਵਿਰੁੱਧ ਕੁਝ ਉਮੀਦਵਾਰ ਹਾਈਕੋਰਟ ਚਲੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਈਕੋਰਟ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਭਰਤੀ ਪ੍ਰਕਿਰਿਆ ਵਿੱਚ ਸਫ਼ਲ ਰਹੇ ਉਮੀਦਵਾਰਾਂ ਦਾ ਭਵਿੱਖ ਖਰਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਸੀ.ਐਮ. ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਵੱਲੋਂ ਕੀਤੀ ਜਾਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ 600 ਸਹਾਇਕ ਪ੍ਰੋਫੈਸਰ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।

High-Court-Hearing-On-Review-Petition-Regarding-Recruitment-Of-1158-Assistant-Professors-librarians-On-November-29



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49175775

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us