ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ

Dec9,2023 | Gautam Jalandhari | Ludhiana

- ਵੱਖ-ਵੱਖ ਨਿਆਂਇਕ ਅਦਾਲਤਾਂ ਚ 43197 ਕੇਸਾਂ ਦਾ ਨਿਪਟਾਰਾ - 90.52 ਕਰੋੜ ਰੁਪਏ ਦੇ ਅਵਾਰਡ ਵੀ ਕੀਤੇ ਪਾਸ - ਜ਼ਿਲ੍ਹਾ ਤੇ ਸੈਸ਼ਨ ਜੱਜ - ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ। ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 55118 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 43197 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 90,52,84,330/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 09 ਦਸੰਬਰ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਸਕੱਤਰ ਸ੍ਰੀ ਰਮਨ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 25 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 8 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Lok-Adalat-Punjab-Ludhiana-



TOP HEADLINES


ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਜੋਲੀ ਵਿਖੇ ਕੀਤਾ ਧ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕ
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ
*ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੋਹਾਲੀ ਪੁੱ
ਚੋਰੀ ਦੀਆਂ ਸਕੂਟਰੀਆਂ ਅਤੇ ਮੋਬਾਇਲ ਫੋਨ ਸਮੇਤ ਦੋ ਮੁਲਜਮ ਗ੍ਰਿਫਤ
72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰ
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ
Nri ਔਰਤ ਨਾਲ ਮੋਹਾਲੀ ’ਚ ਹੋਈ ਲੁੱਟ: ਢਾਈ ਤੋਲੇ ਸੋਨੇ ਦੀ ਚੇਨ ਖ
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ),
ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ
ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋ 48 ਘੰਟਿਆਂ ਲਈ ਧਰਨੇ ਨ
ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43420715

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us