ਚੰਡੀਗੜ੍ਹ: 27 ਜਨਵਰੀ ਗੁਰਵਿੰਦਰ ਸਿੰਘ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਹਾਈਕੋਰਟ ਦਾ ਸਪੱਸ਼ਟ ਕਹਿਣਾ ਹੈ ਕਿ ਇਸ ਚ ਲਾਪਰਵਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪੁਲਿਸ ਤੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਸੁਧਾਰਨ ਲਈ ਯੋਜਨਾ ਮੰਗੀ ਸੀ । ਹੁਣ ਹਵਾਈ ਅੱਡਿਆਂ ਦੀ ਤਰਜ਼ ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਨਾਲ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਕੋਈ ਹੋਰ ਚੀਜ਼ ਸਰੀਰ ਵਿੱਚ ਛੁਪਾ ਕੇ ਨਹੀਂ ਲਿਜਾ ਸਕੇਗਾ। ਸਕੈਨਰ ਲਾਉਣ ਦੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ ਨਾਲ ਫਰਵਰੀ ਵਿੱਚ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦਾ ਕੰਮ ਸ਼ੁਰੂ ਕਰੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਪ੍ਰਾਜੈਕਟ ਤੇ ਕੰਮ ਫਰਵਰੀ ਦੇ ਅੰਤ ਤੱਕ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਬਾਹਰੋਂ ਸਾਮਾਨ ਸੁੱਟਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਜਾਲ ਵੀ ਲਗਾਏ ਜਾਣਗੇ।ਦੱਸ ਦੇਈਏ ਕਿ ਇਸ ਤੋਂ ਬਾਅਦ ਹੁਣ ਪੁਲਿਸ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਾਜੈਕਟ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣੀ ਹੋਈ ਹੈ, ਜੋ ਇਸ ਸਾਰੇ ਕੰਮ ਦੀ ਨਿਗਰਾਨੀ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਪਣੀ ਪ੍ਰੋਗਰੈਸ ਰਿਪੋਰਟ 7 ਫਰਵਰੀ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨੀ ਹੈ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)