ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ DGP ਨੂੰ ਅਗਲੀ ਤਰੀਕ ਤੇ ਪੇਸ਼ ਹੋਣ ਦੇ ਹੁਕਮ ਚੰਡੀਗੜ੍ਹ, 8 ਫਰਵਰੀ ਗੁਰਵਿੰਦਰ ਸਿੰਘ ਚੰਡੀਗੜ੍ਹ ਦੇ ਸੈਕਟਰ-11 ਥਾਣੇ ਦੇ ਅੰਦਰ ਇੱਕ ਫੌਜੀ ਨੂੰ ਨੰਗਾ ਕਰਕੇ ਕੁੱਟਣ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਸਿਪਾਹੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਤੇ ਸੁਣਵਾਈ ਕਰਦਿਆਂ ਅਦਾਲਤ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਅਗਲੀ ਤਰੀਕ ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਉਸ ਦਿਨ ਦੀ ਵੀਡੀਓ ਥਾਣੇ ਚ ਸੁਰੱਖਿਅਤ ਰੱਖਣ ਅਤੇ ਲੋੜ ਪੈਣ ਤੇ ਅਦਾਲਤ ਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਪੀੜਤ ਫੌਜੀ ਦੀ ਪਤਨੀ ਚੰਡੀਗੜ੍ਹ ਪੁਲੀਸ ਵਿੱਚ ਹੈੱਡ ਕਾਂਸਟੇਬਲ ਹੈ।ਬੀਤੇ ਦਿਨੀਂ ਉਨ੍ਹਾਂ ਦਾ ਆਪਸ ਵਿੱਚ ਪਰਿਵਾਰਕ ਝਗੜਾ ਚੱਲ ਰਿਹਾ ਸੀ। ਇਸ ਤੇ 12 ਨਵੰਬਰ 2023 ਨੂੰ ਉਸ ਨੂੰ ਸੈਕਟਰ-11 ਥਾਣਾ ਚੰਡੀਗੜ੍ਹ ਵਿਖੇ ਬੁਲਾਇਆ ਗਿਆ। ਪਤਨੀ ਦੇ ਕਹਿਣ ਤੇ ਉਸ ਦੇ ਕੱਪੜੇ ਲਾਹ ਦਿੱਤੇ ਅਤੇ ਕੁੱਟਮਾਰ ਕੀਤੀ। ਉਥੇ ਮੌਜੂਦ ਪੁਲਿਸ ਵਾਲਿਆਂ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾਈ। ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਇਹ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ। ਇਸ ਦੇ ਖਿਲਾਫ ਪੀੜਤ ਫੌਜੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਿਆ ਹੈ। ਫੌਜੀ ਨੇ ਆਪਣੇ ਕਮਾਂਡਿੰਗ ਅਫਸਰ ਨੂੰ ਵੀ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਸੀ। ਕਮਾਂਡਿੰਗ ਅਫਸਰ ਨੇ ਪੱਤਰ ਲਿਖ ਕੇ ਚੰਡੀਗੜ੍ਹ ਦੇ ਡੀਜੀਪੀ ਅਤੇ ਆਈਜੀ ਤੋਂ ਜਾਂਚ ਦੀ ਮੰਗ ਕੀਤੀ ਸੀ। ਪਰ, ਚੰਡੀਗੜ੍ਹ ਪੁਲੀਸ ਨੇ ਕਮਾਂਡਿੰਗ ਅਫਸਰ ਦੇ ਪੱਤਰ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ, ਪਰ ਜਾਂਚ ਸੈਕਟਰ-11 ਥਾਣੇ ਦੇ ਹਵਾਲੇ ਕਰ ਦਿੱਤੀ ਗਈ। ਸਿਪਾਹੀ ਦਾ ਦੋਸ਼ ਹੈ ਕਿ ਜਾਂਚ ਉਸੇ ਥਾਣੇ ਤੋਂ ਨਹੀਂ ਕਰਵਾਈ ਜਾਣੀ ਚਾਹੀਦੀ ਜਿੱਥੇ ਉਸ ਨੂੰ ਪ੍ਰੇਸ਼ਾਨ ਕੀਤਾ ਗਿਆ ਸੀ।ਜਾਂਚ ਲਈ ਘੱਟੋ-ਘੱਟ ਡੀਐਸਪੀ ਪੱਧਰ ਦਾ ਅਧਿਕਾਰੀ ਨਿਯੁਕਤ ਕੀਤਾ ਜਾਵੇ। ਤਾਂ ਜੋ ਉਸ ਨੂੰ ਇਨਸਾਫ ਮਿਲ ਸਕੇ।ਪੀੜਤ ਨੇ ਅਦਾਲਤ ਵਿੱਚ ਮੁਲਜ਼ਮ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Dsp-Punjab-And-Haryana-Highcourt-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)