ਬਠਿੰਡਾ (ਪਰਵਿੰਦਰ ਜੀਤ ਸਿੰਘ)ਸਾਡੀ ਨੌਜਵਾਨ ਪੀੜ੍ਹੀ ਉੱਪਰ ਵਿਦੇਸ਼ ਜਾਣ ਦਾ ਭੂਤ ਇਸ ਕਦਰ ਸਵਾਰ ਹੈ ਕਿ ਕਈ ਵਾਰ ਉਹ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਕਈ ਏਜੰਟ ਲੋਕਾਂ ਦੇ ਪੈਸੇ ਲੈ ਕੇ ਰਫੂ ਚੱਕਰ ਹੋ ਰਹੇ ਹਨ। ਅਜਿਹਾ ਹੀ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਲਵਰਾਹ ਵਿਚ ਸਾਹਮਣੇ ਆਇਆ ਹੈ ਜਿੱਥੇ ਇਕ ਟਰੈਵਲ ਏਜੰਟ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਦੀ ਠੱਗੀ ਮਾਰ ਲਈ। ਥਾਣਾ ਫੂਲ ਦੀ ਪੁਲਿਸ ਨੇ ਟਰੈਵਲ ਏਜੰਟ ਦੇ ਖਿਲਾਫ ਔਰਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਇਹ ਕਾਰਵਾਈ ਮ੍ਰਿਤਕਾ ਦੇ ਪਤੀ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਗਈ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਸੇਲਬਰਾਹ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਲੜਕਾ ਕੈਨੇਡਾ ਜਾਣਾ ਚਾਹੁੰਦਾ ਸੀ, ਜਿਸ ਲਈ ਉਸਨੇ ਸੁਮਨ ਗੋਇਲ ਵਾਸੀ ਭਾਈ ਰੂਪਾ ਨਾਲ ਸੰਪਰਕ ਕੀਤਾ ਸੀ। ਪੀੜਤ ਵਿਅਕਤੀ ਅਨੁਸਾਰ ਸੁਮਨ ਗੋਇਲ ਨੇ ਉਸ ਦੇ ਲੜਕੇ ਨੂੰ ਬਾਹਰ ਭੇਜਣ ਦੇ ਨਾਮ ਤੇ 12 ਲੱਖ 12 ਹਜਾਰ ਰੁਪਏ ਲਏ ਸਨ। ਪਰ ਉਕਤ ਵਿਅਕਤੀ ਨੇ ਨਾ ਤਾਂ ਉਸੇ ਲੜਕੇ ਨੂੰ ਬਾਹਰ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਦ ਉਸਦੀ ਪਤਨੀ ਗੁਰਮੇਲ ਕੌਰ ਨੇ ਉਕਤ ਏਜੰਟ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੇ ਸਾਫ ਇਨਕਾਰ ਕਰ ਦਿੱਤਾ ਕਿ ਉਹ ਪੈਸੇ ਨਹੀਂ ਮੋੜਦਾ, ਜਿਸ ਤੋਂ ਬਾਅਦ ਉਸਦੀ ਪਤਨੀ ਨੇ ਸਦਮੇ ਵਿਚ ਆ ਕੇ ਕੋਈ ਜਹਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਂਚ ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਅਧਾਰ ’ਤੇ ਕਥਿਤ ਦੋਸ਼ੀ ਖਿਲਾਫ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਉਕਤ ਵਿਅਕਤੀ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)