ਮਾਨਸਾ (ਰੀਤਵਾਲ) ਜਿਲ•ੇ ਦੇ ਪਿੱਡ ਬਰੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਤੇਜ਼ ਰਫ਼ਤਾਰ ਗੱਡੀ ਇਕ ਪੁਲੀ ਨਾਲ ਟਕਰਾਅ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਨਪ੍ਰੀਤ ਸਿੰਘ ਮਨੀ ਸਿੱਘ ਵਾਸੀ ਅੱਕਾਂਵਾਲੀ ਅਤੇ ਜੋਤੀ ਸਿੱਘ ਸ਼ਾਮਲ ਹਨ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ । ਜਿਸ ਕਾਰਨ ਕਾਰ ਪਹਿਲਾਂ ਇਕ ਪੁਲੀ ਨਾਲ ਟਕਰਾਅ ਗਈ ਅਤੇ ਫਿਰ ਇਕ ਘਰ ਵਿਚ ਜਾ ਵੱਜੀ। ਹਾਦਸੇ ਇੱਨਾਂ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ 'ਤੇ ਪਹੁੱਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਹਾਦਸਾ ਇੱਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਬੁਰੀ ਤਰ•ਾਂ ਕਾਰ ਵਿਚ ਫਸ ਗਈਆਂ, ਜਿਨ•ਾਂ ਨੂੰ ਸਥਾਨਕ ਲੋਕਾਂ ਨੇ ਬਾਹਰ ਕੱਢਿਆ। ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)