ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

Jul2,2024 | Gautam Jalandhari | Amritsar



- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ


ਪਿਛਲੇ ਪੰਜ ਦਿਨਾਂ ਅੰਦਰ ਅੰਮ੍ਰਿਤਸਰ 'ਚੋਂ ਹੈਰੋਇਨ ਦੀ ਚੌਥੀ ਵੱਡੀ ਬਰਾਮਦਗੀ, ਹੁਣ ਤੱਕ ਕੁੱਲ 27.2 ਕਿਲੋ ਹੈਰੋਇਨ ਬਰਾਮਦ


- ਗ੍ਰਿਫਤਾਰ ਵਿਅਕਤੀਆਂ ਨੇ ਸਰਹੱਦੀ ਪਿੰਡ 'ਚੋਂ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ


- ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ



ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ।
 
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ 'ਚੋਂ ਇੱਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅੰਮ੍ਰਿਤਸਰ 'ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਅੰਮ੍ਰਿਤਸਰ ਦੇ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਇੱਕ ਯਾਮਾਹਾ ਸਕੂਟਰ ਰਜਿਸਟ੍ਰੇਸ਼ਨ ਨੰਬਰ ਪੀਬੀ-02-ਡੀਡਬਲਯੂ-4187 ਹੈ, ਵੀ ਜ਼ਬਤ ਕੀਤਾ ਹੈ, ਜਿਸ 'ਤੇ ਉਕਤ ਮੁਲਜ਼ਮ ਸਵਾਰ ਸਨ।  

 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਠੋਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਸਲ ਸਿੰਘ, ਜਸਕਰਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਏ ਵਿਖੇ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ  ਸੀ.ਆਈ. ਅੰਮ੍ਰਿਤਸਰ ਤੋਂ ਡੀਐਸਪੀ ਸੀਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਬਾਗੜੀਆਂ ਮੋੜ ਵਿਖੇ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ।

ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 37 ਦਰਜ ਹੈ।

ਡੱਬੀ: ਅੰਮ੍ਰਿਤਸਰ 'ਚੋਂ ਪੰਜ ਦਿਨਾਂ ਵਿੱਚ 27.2 ਕਿਲੋ ਹੈਰੋਇਨ ਬਰਾਮਦ

28 ਜੂਨ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ  ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕੀਤਾ।
29 ਜੂਨ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ।
2 ਜੁਲਾਈ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਖੇਮਕਰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
2 ਜੁਲਾਈ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

----------


Powered by Froala Editor

Punjab-Police-Delivers-Another-Blow-To-Trans-border-Narcotic-Networks-5kg-More-Heroin-Recovered-From-Amritsar-Three-Held



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲ
ਮੁੱਖ ਮੰਤਰੀ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ
ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ ਵਿਹਾਰਕ ਲਾਗੂਕਰਨ ਵਿਧੀ ਤੇ
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹ
ਨਸਿਆਂ ਵਿਰੁੱਧ ਲੋਕ ਲਹਿਰ ਪੈਦਾ ਕਰਕੇ ਹੀ ਜੰਗ ਨੂੰ ਜਿੱਤਿਆ ਜਾ ਸ
ਜਲੰਧਰ ਪੱਛਮੀ ਜ਼ਿਮਨੀ ਚੋਣ : ਮੁੱਖਮੰਤਰੀ ਭਗਵੰਤ ਸਿੰਘ ਮਾਨ ਰੈਲੀ
ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਐਨ.ਜੀ.ਟੀ. ਚੇਅਰਮੈਨ ਅਤੇ ਮਾਹਿਰਾਂ
ਬਿਲਡਿੰਗ ਐਂਡ ਅੰਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਜ਼
ਸਕੱਤਰ ਮੈਡਮ ਵਿਨੀ ਮਹਾਜਨ ਨੇ ਪਰਾਲੀ ਤੋਂ ਸੀ.ਬੀ.ਜੀ. ਬਣਾਉਣ ਵਾਲ
ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜ
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀ
ਪੰਜਾਬ ਯੂਥ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਲਿਸਟ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤ
ਜੰਗ-ਏ-ਆਜ਼ਾਦੀ ਦੇ ਮਹਾਨ ਅਜਾਦੀ ਘੁਲਾਟੀ ਸਨ ਮੌਲਾਨਾ ਹਬੀਬ ਉਰ ਰਹਿ
ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼
ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣ
ਜਲੰਧਰ ਜ਼ਿਮਨੀ ਚੋਣ 'ਚ ਆਏ ਦਿਨ 'ਆਪ' ਦਾ ਵਧਦਾ ਜਾ ਰਿਹਾ ਹੈ ਗਰਾ
ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀ
ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42646613

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us