ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

Jul20,2024 | Gautam Jalandhari | Amritsar/chandhigarh



- ਪੁਲਿਸ ਟੀਮਾਂ ਨੇ 1 ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਕੈਮੀਕਲ ਸੂਡੋਫੈਡਰਾਈਨ ਵੀ ਕੀਤੀ ਬਰਾਮਦ 

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸਪਲਾਈ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਦੇ ਰਾਹ ’ਤੇ ; ਤਸਕਰਾਂ ਨੂੰ ਅਖ਼ਤਿਆਰ ਕਰਨਾ ਪੈ ਰਿਹਾ ਹੈ ਹੁਣ ਸਿੰਥੈਟਿਕ ਡਰੱਗਜ਼ 

ਗ੍ਰਿਫਤਾਰ ਕੀਤਾ ਗੁਰਬਖਸ਼ ਲਾਲਾ ਕੱਚੇ ਹੈਰੋਇਨ ’ਚ ਮਿਲਾਵਟ ਕਰਨ ਅਤੇ ਆਈਸ ਡਰੱਗ ਬਣਾਉਣ ਲਈ ਕਰਦਾ ਸੀ ਪ੍ਰੀਕਰਸਰ ਕੈਮੀਕਲ ਇਸਤੇਮਾਲ : ਡੀਜੀਪੀ ਗੌਰਵ ਯਾਦਵ 

- ਦੋਸ਼ੀ ਗੁਰਬਖਸ਼ ਉਰਫ਼ ਲਾਲਾ ਅੰਮ੍ਰਿਤਸਰ ਕੇਂਦਰੀ ਜੇਲ ਦੀ ‘ਫੈਂਕਾ ’ ਗਤੀਵਿਧੀ ਵਿੱਚ ਵੀ ਸੀ ਸ਼ਾਮਲ : ਕਮਿਸ਼ਨਰ ਪੁਲਿਸ ਅੰਮ੍ਰਿਤਸਰ  ਰਣਜੀਤ ਸਿੰਘ ਢਿੱਲੋਂ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ:

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੀ ਇੱਕ ਵੱਡੀ ਮੱਛੀ ਗੁਰਬਖਸ਼ ਉਰਫ਼ ਲਾਲਾ ਵਾਸੀ ਛੇਹਰਟਾ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ (ਪ੍ਰੀਕਰਸਰ ਕੈਮੀਕਲ ) ਸਣੇ ਕਾਬੂ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ  ਕਿ ਨਸ਼ਾ ਤਸਕਰ ਗੁਰਬਖਸ਼ ਉਰਫ਼ ਲਾਲਾ ਸਰਗਰਮੀ ਨਾਲ ਪ੍ਰੀਕਰਸਰ ਕੈਮੀਕਲ ਦੀ ਸਪਲਾਈ ਕਰਦਾ ਸੀ। ਦੱਸਣਯੋਗ ਹੈ ਕਿ ਇਸ ਰਸਾਇਣ(ਸੂਡੋਫੈਡਰਾਈਨ) ਦੀ ਵਰਤੋਂ ਕਰੂਡ ਹੈਰੋਇਨ ਵਿੱਚ ਮਿਲਾਵਟ ਕਰਨ ਲਈ ਕੀਤੀ ਜਾਂਦੀ ਹੈ ਤਾਂ ਜੋ ਇਸ ਦੇ ਅਸਰ ਨੂੰ ਹੋਰ ਵਧਾਇਆ ਜਾ ਸਕੇ ਅਤੇ ਇਸ ਦਾ ਇਸਤੇਮਾਲ ਕ੍ਰਿਸਟਲ ਮੇਥਾਮਫੇਟਾਮਾਈਨ (ਆਈਸੀਈ) ਤਿਆਰ ਕਰਨ ਲਈ  ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ  ਦੋਸ਼ੀ ਲਾਲਾ ਪ੍ਰਤੀ ਖੇਪ 50,000 ਰੁਪਏ ਜੁਟਾ ਲੈਂਦਾ ਸੀ ।

  ਜ਼ਿਕਰਯੋਗ ਹੈ ਕਿ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਨਿਰੰਤਰ ਲੜਾਈ, ਜਿਸ ਦੇ ਸਿੱਟੇ ਵਜੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਠੱਲ੍ਹ ਪੈ ਰਹੀ ਹੈ, ਕਾਰਨ ਤਸਕਰ ਹੁਣ ਆਈਸ ਵਰਗੇ ਸਿੰਥੈਟਿਕ ਡਰੱਗਜ਼ ਤਿਆਰ ਕਰਨ ਲਈ ਸੂਡੋਫੈਡਰਾਈਨ-ਪ੍ਰੀਕਰਸਰ ਕੈਮੀਕਲ ਦਾ ਸਹਾਰਾ ਲੈਣ ਲੱਗੇ ਹਨ। ਅਫਗਾਨਿਸਤਾਨ ਵਿਚ ਤਾਲਿਬਾਨ ਨੇ ਵੀ ਅਫੀਮ ਦੇ ਉਤਪਾਦਨ ’ਤੇ  ਪਾਬੰਦੀ ਲਗਾ ਦਿੱਤੀ ਹੈ ਜਿਸਦੇ ਨਤੀਜੇ ਵਜੋਂ  ਹੈਰੋਇਨ ਦੀ ਸਪਲਾਈ ਵਿੱਚ ਕਮੀ ਆਈ ਹੈ।

  ਵੱਡੀ ਮੱਛੀ ਗੁਰਬਖਸ਼ ਉਰਫ ਲਾਲਾ ਤੋਂ ਇਲਾਵਾ ਫੜੇ ਗਏ ਦੋ ਹੋਰ ਨਸ਼ਾ ਤਸਕਰਾਂ ਦੀ ਪਛਾਣ ਦਲਜੀਤ ਕੌਰ ਅਤੇ ਅਰਸ਼ਦੀਪ ਦੋਵੇਂ ਵਾਸੀ ਛੇਹਰਟਾ ਵਜੋਂ ਹੋਈ ਹੈ। ਦੋਸ਼ੀ ਗੁਰਬਖਸ਼ ਉਰਫ ਲਾਲਾ ਅਤੇ ਅਰਸ਼ਦੀਪ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ  ਜ਼ਮਾਨਤ ’ਤੇ ਬਾਹਰ ਹਨ।

  ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਗੁਰਬਖਸ਼ ਉਰਫ਼ ਲਾਲਾ ਦੇ ਪਿਛਲੇਰੇ ਸਬੰਧਾਂ ਦਾ ਵੀ ਪਤਾ ਲਗਾਇਆ ਹੈ ਅਤੇ ਪੁਲਿਸ ਟੀਮਾਂ ਇਸ ਨਾਰਕੋ-ਸਿੰਡੀਕੇਟ ਦੇ ਸਰਗਨਾ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

  ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੁਆਰਾ 16 ਜੂਨ, 2024 ਨੂੰ ਕੋਟ ਖਾਲਸਾ ਖੇਤਰ ਤੋਂ ਇੱਕ ਸਥਾਨਕ ਨਸ਼ਾ ਤਸਕਰ ਦਲਜੀਤ ਕੌਰ, ਜਿਸ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਦੀ ਗ੍ਰਿਫਤਾਰੀ ਲਈ ਕੀਤੀ  ਅਗਲੇਰੀਆਂ -ਪਿਛਲੇਰੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ । ਦਲਜੀਤ ਕੌਰ ਦੀ ਗ੍ਰਿਫਤਾਰੀ ਨੇ ਛੇਹਰਟਾ ਖੇਤਰ ਤੋਂ ਉਸਦੇ ਸਾਥੀ ਨਸ਼ਾ ਤਸਕਰ ਅਰਸ਼ਦੀਪ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ ।

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਏ.ਡੀ.ਸੀ.ਪੀ ਜ਼ੋਨ 1 ਡਾ: ਦਰਪਣ ਆਹਲੂਵਾਲੀਆ ਅਤੇ ਏ.ਸੀ.ਪੀ. ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਵਿੱਚ ਐਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਅੰਨਗੜ੍ਹ ਦੀ ਵਿਸ਼ੇਸ਼ ਟੀਮ ਵੱਲੋਂ ਦੋਸ਼ੀ ਦਲਜੀਤ ਕੌਰ ਅਤੇ ਅਰਸ਼ਦੀਪ ਦੀ ਗ੍ਰਿਫਤਾਰੀ ਸਬੰਧੀ ਜਾਂਚ ਦੌਰਾਨ ਅਗਲੀਆਂ-ਪਿਛਲੀਆਂ ਕੜੀਆਂ ਦੀ ਛਾਣਬੀਣ ’ਤੇ ਗੁਰਬਖਸ਼ ਲਾਲਾ ਦੇ ਪਿਛੋਕੜ ਦਾ ਪਤਾ ਲੱਗਾ। ਉਨ੍ਹਾਂ  ਅੱਗੇ ਕਿਹਾ ਕਿ ਗੁਰਬਖ਼ਸ ਲਾਲਾ ਨੂੰ ਚਾਰ ਦਿਨਾਂ ਤੱਕ ਚੱਲੇ ਇੱਕ ਮੁਸਤੈਦ  ਆਪ੍ਰੇਸ਼ਨ ਵਿੱਚ 1 ਕਿਲੋ ਆਈਸ, 2 ਕਿਲੋ 200 ਗ੍ਰਾਮ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਸੂਡੋਫੈਡਰਾਈਨ ਦੀ ਬਰਾਮਦਗੀ ਦੇ ਨਾਲ ਕਾਬੂ ਕੀਤਾ ਗਿਆ।

  ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਬਖਸ਼ ਉਰਫ਼ ਲਾਲਾ, ਜੋ ਕਿ ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਅੰਮ੍ਰਿਤਸਰ ਕੇਂਦਰੀ ਜੇਲ੍ਹ ਦੀ ‘ਫੈਂਕਾ’ ਗਤੀਵਿਧੀ ਵਿੱਚ ਵੀ ਸਰਗਰਮੀ ਨਾਲ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਉਸ ਦੇ ਕਬਜ਼ੇ ’ਚੋਂ ਪੈਕਟਾਂ ’ਚ ਲਪੇਟੀਆਂ ਕਈ ਬੀੜੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

  ਇਸ ਸਬੰਧੀ ਐਫਆਈਆਰ ਨੰਬਰ 115 ਮਿਤੀ 16/6/24 ਨੂੰ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ ਤਹਿਤ ਦਰਜ ਕੀਤਾ ਗਿਆ ਸੀ।

Powered by Froala Editor

-punjab-Police-Busts-Trans-border-Narco-Syndicate-Big-Fish-Among-Three-Drug-Smugglers-Held-



TOP HEADLINES


ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਜੋਲੀ ਵਿਖੇ ਕੀਤਾ ਧ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕ
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ
*ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੋਹਾਲੀ ਪੁੱ
ਚੋਰੀ ਦੀਆਂ ਸਕੂਟਰੀਆਂ ਅਤੇ ਮੋਬਾਇਲ ਫੋਨ ਸਮੇਤ ਦੋ ਮੁਲਜਮ ਗ੍ਰਿਫਤ
72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰ
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ
Nri ਔਰਤ ਨਾਲ ਮੋਹਾਲੀ ’ਚ ਹੋਈ ਲੁੱਟ: ਢਾਈ ਤੋਲੇ ਸੋਨੇ ਦੀ ਚੇਨ ਖ
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ),
ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ
ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋ 48 ਘੰਟਿਆਂ ਲਈ ਧਰਨੇ ਨ
ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43420871

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us