ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ 11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ - ਐਸ.ਐਸ.ਪੀ ਚਾਹਲ

Aug31,2024 | Jagsir Longowal | Sangrur


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਜੰਗ ਵਿੱਢਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਧੀਆ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਪਿਛਲੇ ਇੱਕ ਹਫਤੇ ਅੰਦਰ ਸੰਗਰੂਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ 11 ਕੇਸ ਦਰਜ ਕਰਦੇ ਹੋਏ 12 ਵਿਅਕਤੀਆਂ ਨੂੰ ਗ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 24 ਅਗਸਤ ਤੋਂ 31 ਅਗਸਤ ਤੱਕ ਐਨਡੀਪੀਐਸ ਐਕਟ ਤਹਿਤ ਡਰੱਗ ਦੇ 8 ਮੁਕੱਦਮੇ ਦਰਜ ਕਰਕੇ 9 ਵਿਅਕਤੀ ਕਾਬੂ ਕੀਤੇ ਗਏ ਹਨ ਜਦ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਐਕਸਾਈਜ਼ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ 24 ਤੋਂ 31 ਅਗਸਤ ਤੱਕ 
ਐਨ.ਡੀ.ਪੀ.ਐਸ ਐਕਟ ਤਹਿਤ 10 ਗ੍ਰਾਮ ਹੈਰੋਇਨ ,     57 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 74 ਗ੍ਰਾਮ ਗਾਂਜਾ ਅਤੇ 630 ਨਸ਼ੀਲੀਆਂ 
ਗੋਲੀਆਂ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਕਸਾਇਜ ਐਕਟ ਤਹਿਤ 3 ਕੇਸ ਦਰਜ ਕਰਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਕੋਲੋਂ
ਸ਼ਰਾਬ ਠੇਕਾ ਦੇਸੀ    58.500 ਲੀਟਰ,
ਸ਼ਰਾਬ ਨਜਾਇਜ਼    15.000 ਲੀਟਰ ਬਰਾਮਦ ਕੀਤੀ ਗਈ। ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਪੁਲਿਸ ਦੀ ਇਸ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਆਮ ਲੋਕਾਂ ਨਾਲ ਮੀਟਿੰਗਾਂ ਕਰਦੇ ਹੋਏ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਨਾਗਰਿਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Powered by Froala Editor

Sangrur-Police-Ssp-Sartaj-Singh-Chahal-Anti-Drugs-Campaign-Punjab-



TOP HEADLINES


ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ
ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀ
ਦੋ ਭਰਾਵਾਂ ਦੀ ਲੜਾਈ 'ਚ ਭਤੀਜੇ ਦੀ ਮੌਤ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾ
*- 'ਸਰਕਾਰ ਤੁਹਾਡੇ ਦੁਆਰ' -* *ਹਲਕਾ ਉੱਤਰੀ 'ਚ ਵਿਸ਼ੇਸ਼ ਕੈਂਪ ਆਯ
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊ
- ਖੇਡਾਂ ਵਤਨ ਪੰਜਾਬ ਦੀਆਂ 2024 - ਜ਼ਿਲ੍ਹਾ ਪੱਧਰੀ ਖੇਡਾਂ 'ਚ ਖਿ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰ
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਊਚਰ ਟਾਈਕੂਨਜ਼ ਦੇ ਸਟਾਰਟਅੱਪ ਚੈਲੇਂਜ
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸ
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੱਤਕਾ, ਕਿੱਕ ਬਾਕਸਿੰਗ ਸਮੇਤ ਹੋਰ
ਡੀ.ਸੀ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ, ਐਮ.ਸੀ.ਐਚ,
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈ
ਬਠਿੰਡਾ ਪੁਲਿਸ ਨੇ ਫਿਰੋਤੀ ਮੰਗਣ ਵਾਲੇ 2 ਦੋਸ਼ੀਆਂ ਨੂੰ ਅਸਲੇ ਸਮੇ
ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਹ
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲ
"ਆਪ ਦੀ ਸਰਕਾਰ ਆਪ ਦੇ ਦੁਆਰ *ਡਿਪਟੀ ਕਮਿਸ਼ਨਰ ਨੇ ਸੁਣੀਆਂ ਆਮ ਲੋ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43097708

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us