ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ

Sep7,2024 | Gautam Jalandhari | Ferozepur/chandhigarh

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨਸ਼ਟ ਕਰਨ ਲਈ ਵਚਨਬੱਧ - ਗ੍ਰਿਫਤਾਰ ਕੀਤੇ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨੇੜਲੇ ਸਾਥੀ : ਡੀਜੀਪੀ ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ, ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਆਸ ਚੰਡੀਗੜ੍ਹ/ਫਿਰੋਜ਼ਪੁਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਨਾਲ ਸਾਂਝੀ ਕਾਰਵਾਈ ਤਹਿਤ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਗ੍ਰਿਫਤਾਰ ਕਰਕੇ, ਇਸ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪਿ੍ਰੰਸ ਵਾਸੀ ਪਿੰਡ ਕੁੰਡੇ,ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਅਪਰਾਧਿਕ ਪਿਛੋਕੜ ਵਾਲੇ ਹਨ, ਇਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ , ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕਟ ਆਦਿ ਦੇ ਕੇਸ ਦਰਜ ਹਨ। ਜਦਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਨੂੰ ਵੀ ਦੋ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਫਿਰੋਜ਼ਪੁਰ ਦੇ ਗੁਰਦੁਆਰੇ ਨੇੜੇ ਦਿਨ ਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਇਕ ਨੌਜਵਾਨ ਲੜਕੀ ਸਮੇਤ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਐਫਆਈਆਰ ਨੰਬਰ 344 ਮਿਤੀ 03.09.2024 ਨੂੰ ਭਾਰਤੀ ਨਿਆਯ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103, 109, 351(2), 191(3), 190 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25 (7) ਤਹਿਤ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਰਪ੍ਰਸਤੀ ਹੇਠ ਏ.ਜੀ.ਟੀ.ਐੱਫ. ਪੰਜਾਬ ਦੀਆਂ ਪੁਲਿਸ ਟੀਮਾਂ ਨੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਪੰਜਾਬ, ਯੂਟੀ ਚੰਡੀਗੜ੍ਹ, ਦਿੱਲੀ ਅਤੇ ਮਹਾਂਰਾਸ਼ਟਰ ਵਿੱਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਹਰੁਦੇਅ ਸਮਰਾਟ ਬਾਲਾਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਆਪ੍ਰੇਸ਼ਨ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਿਊ.ਆਰ.ਟੀ. ਔਰੰਗਾਬਾਦ ਪੁਲੀਸ ਟੀਮ ਦੇ ਸਹਿਯੋਗ ਨਾਲ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਛੇ ਸ਼ੂਟਰ ਮਾਸਟਰਮਾਈਂਡ ਆਸ਼ੀਸ਼ ਚੋਪੜਾ ਦੇ ਕਰੀਬੀ ਸਾਥੀ ਹਨ, ਜੋ ਭਗੌੜਾ ਅਪਰਾਧੀ ਹੈ ਅਤੇ ਫਰਜ਼ੀ ਪਾਸਪੋਰਟ ’ਤੇ ਵਿਦੇਸ਼ ’ਚ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੋ ਧੜਿਆਂ ਵਿਚਾਲੇ ਆਪਸੀ ਰੰਜਿਸ਼ ਦਾ ਨਤੀਜਾ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।

Ferozepur-Triple-Murder-Case-Punjab-Police-Arrests-One-More-Key-Accused-From-Sri-Muktsar-Sahib-Two-Pistols-Recovered



TOP HEADLINES


2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ
ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛ
*ਆਦਿਤਿਆ ਡੇਚਲਵਾਲ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆ
ਵਧੀਕ ਡਿਪਟੀ ਕਮਿਸ਼ਨਰ ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ
ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ
ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ
ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰ
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ)
ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਬੈਚ 2024 ਦੇ ਵ
ਪੜੋ : ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਵਲੋਂ ਪੁਲਿਸ ਕਮਿਸ਼ਨਰੇਟ ਲ
ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵ
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲ
ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆ
ਡੀ.ਐਨ.ਕੋਟਨਿਸ ਐਕੂਪੰਕਚਰ ਹਸਪਤਾਲ ਵੱਲੋਂ ਅੰਤਰਰਾਸ਼ਟਰੀ ਦੋਸਤੀ ਅ
ਈਐਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ:
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਸਿਹਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43063971

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us