*ਕਿਹਾ ਕਿ ਬਿਨਾਂ ਪਰਚੀ ਤੋਂ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ
* ਹੁਣ ਤੱਕ ਜ਼ਿਲ੍ਹੇ ਵਿੱਚ 12 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸਰਕਾਰ ਦੇ ਨਿਯਮਾਂ ਅਨੁਸਾਰ ਜ਼ਬਤ ਅਨੁਸਾਰ ਜ਼ਬਤ –ਡੀ.ਐਸ.ਪੀ
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਸਥਾਨਕ ਦਫ਼ਤਰ ਐਸ.ਐਸ.ਪੀ.ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ ।
ਇਸ ਮੌਕੇ ਡੀ.ਐਸ.ਪੀ. ਸਤੀਸ ਕੁਮਾਰ ਨੇ ਦੱਸਿਆ ਕਿ ਜਨਵਰੀ 2024 ਤੋਂ ਹੁਣ ਤੱਕ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ145 ਮੁਕੱਦਮਿਆਂ ’ਚ 199 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਨਸ਼ਾ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕੱਦਮਿਆਂ ’ਚ ਕਰੀਬ 01 ਲੱਖ 96 ਹਜ਼ਾਰ ਰੁਪਏ ਦੀ ਡਰੱਗ ਮਨੀ, 891 ਕਿੱਲੋ 500 ਗਰਾਮ ਭੁੱਕੀ, 36,475 ਨਸ਼ੀਲੇ ਕੈਪਸੂਲ/ਗੋਲੀਆਂ, 2 ਕਿਲੋ 530 ਗ੍ਰਾਮ ਹੀਰੋਇਨ, 07 ਸ਼ੀਸ਼ੀਆਂ, 23 ਕਿੱਲੋ 210 ਗਰਾਮ ਅਫ਼ੀਮ, 10 ਗ੍ਰਾਮ ਇਨਟੋਕਸੀਅਨ ਪਾਊਡਰ , 02 ਕਿਲੋ 870 ਗਰਾਮ ਸੁਲਫ਼ਾ ਅਤੇ 13 ਕਿੱਲੋ 800 ਗਰਾਮ ਹਰੇ ਪੌਦੇ(ਖਸਖਸ) ਸ਼ਾਮਲ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 12 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸਰਕਾਰ ਦੇ ਨਿਯਮਾਂ ਅਨੁਸਾਰ ਜ਼ਬਤ ਅਨੁਸਾਰ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਉਨ੍ਹਾਂ ਕਿਹਾ ਨਸ਼ੇ ’ਚ ਗ੍ਰਸਤ ਲੋਕਾਂ ਦੇ ਇਲਾਜ ਤੋਂ ਇਲਾਵਾ ਉਨ੍ਹਾਂ ਦੇ ਮੁੜ ਵਸੇਬੇ ਨੂੰ ਵੀ ਪਹਿਲ ਦੇ ਆਧਾਰ ਤੇ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਸੈਮੀਨਾਰ ਦਾ ਆਯੋਜਨ ਕਰਨ ਨੂੰ ਯਕੀਨੀ ਬਣਾਉਣ ਅਤੇ ਸੈਮੀਨਾਰਾਂ ਦੀਆਂ
Powered by Froala Editor
Anti-Drugs-Awareness-Malerkotla-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)