ਮੋਹਾਲੀ ਪੁਲੀਸ ਵੱਲੋਂ ਅੰਨ੍ਹੇ ਕਤਲ ਕੇਸ ਦਾ ਮਾਮਲਾ ਹੱਲ, ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜਮ ਕਾਬੂ

Oct23,2024 | Gurvinder Singh Mohali | Sas Nagar (mohali)



ਕੁਹਾੜੀ ਨਾਲ ਸਿਰ ਧੜ ਤੋਂ ਅਲੱਗ ਕਰਕੇ ਮ੍ਰਿਤਕ ਦੀ ਪਛਾਣ ਛੁਪਾਉਣ ਦੀ ਕੀਤੀ ਸੀ ਕੋਸ਼ਿਸ਼

ਮੋਹਾਲੀ, 23 ਅਕਤੂਬਰ
ਗੁਰਵਿੰਦਰ ਸਿੰਘ

ਮੋਹਾਲੀ ਪੁਲੀਸ ਵਲੋਂ ਚੱਪੜਚਿੜੀ ਦੇ ਨਜ਼ਦੀਕ ਇਕ ਕੂੜਾ ਚੁੱਕਣ ਵਾਲੇ ਵਿਅਕਤੀ ਦੇ ਅੰਨੇ ਕਤਲ ਕੇਸ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ 2 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਬਲਕਾਰ ਸਿੰਘ ਵਾਸੀ ਪਿੰਡ ਚਡਿਆਲਾ ਸੂਦਾਂ ਅਤੇ ਗੁਰਤੇਜ ਸਿੰਘ ਉਰਫ ਤੇਜੀ ਵਾਸੀ ਪਿੰਡ ਚਡਿਆਲਾ ਸੂਦਾਂ ਜਿਲਾ ਮੁਹਾਲੀ ਵਜੋਂ ਹੋਈ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਾਣਾਕਰੀ ਦਿੰਦਿਆਂ ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜਮਾਂ ਕੋਲੋਂ ਵਾਰਦਾਤ ਦੌਰਾਨ ਵਰਤੀ ਕੁਹਾੜੀ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਦੋਵੇਂ ਨਸ਼ਾ ਕਰਨ ਦੇ ਆਦੀ ਹਨ ਅਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਚੱਪੜਚਿੜੀ ਦੇ ਇਲਾਕੇ ਵਿੱਚ ਘੁੰਮ ਰਹੇ ਸਨ। ਇਸ ਦੌਰਾਨ ਜਦੋਂ ਉਹ ਚੱਪੜਚਿੜੀ ਦੇ ਫਤਹਿ ਬੁਰਜ ਕੋਲ ਪਹੁੰਚੇ ਤਾਂ ਉਨਾਂ ਨੇ ਸੜਕ ਕਿਨਾਰੇ ਇਕ ਕੂੜਾ ਚੁੱਕਣ ਵਾਲੀ ਰੇਹੜੀ ਦੇਖੀ ਅਤੇ ਨਾਲ ਹੀ ਰੇਹੜੀ ਚਾਲਕ ਕੂੜਾ ਚੁੱਗ ਰਿਹਾ ਸੀ। ਦੋਵਾਂ ਮੁਲਜਮਾਂ ਨੇ ਕੂੜਾ ਚੁੱਕਣ ਵਾਲੇ ਵਿਅਕਤੀ ਫਰਾਸਤ ਉਰਫ ਚੰਨੂ ਕੋਲੋਂ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕੂੜਾ ਚੁੱਕਣ ਵਾਲੇ ਵਲੋਂ ਵਿਰੋਧ ਕਰਨ ਤੇ ਬਲਕਾਰ ਸਿੰਘ ਅਤੇ ਗੁਰਤੇਜ ਸਿੰਘ ਤੇਜੀ ਨੇ ਕੁਹਾੜੀ ਨਾਲ ਚੰਨੂੰ ਦਾ ਕਤਲ ਕਰ ਦਿਤਾ ਅਤੇ ਉਸ ਦਾ ਸਿਰ ਧੜ ਨਾਲੋਂ ਅਲੱਗ ਕਰਕੇ ਮ੍ਰਿਤਕ ਦੀ ਪਛਾਣ ਨੂੰ ਛੁਪਾਉਣ ਲਈ ਸੈਕਟਰ 91 ਵਾਲੀ ਸੜਕ ਤੇ ਸੁੱਟ ਦਿਤਾ। ਉਹਨਾਂ ਦਸਿਆ ਕਿ ਇਸ ਮਾਮਲੇ ਨੂੰ ਸੀ. ਆਈ. ਏ ਸਟਾਫ ਵਲੋਂ ਸੁਅਝਾਇਆ ਗਿਆ ਹੈ। ਉਨਾਂ ਦਸਿਆ ਕਿ ਮੁਲਜਮ ਬਲਕਾਰ ਸਿੰਘ ਵਿਰੁਧ ਪੁਲੀਸ ਸਟੇਸ਼ਨ ਸੋਹਾਣਾ ਵਿਖੇ ਲੜਾਈ ਝਗੜੇ ਦਾ ਪਹਿਲਾਂ ਤੋਂ ਮਾਮਲਾ ਦਰਜ ਹੈ।

Powered by Froala Editor

Sas-Nagar-Police-Solved-Blind-Murder-Case-Ssp-Deepak-Pareek-Ips-



TOP HEADLINES


ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨ
ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸ
ਅਗਨੀਵੀਰ ਫੌਜ ਦੀ ਭਰਤੀ ਲਈ ਨੌਜਵਾਨਾਂ ਵਾਸਤੇ ਆਨਲਾਈਨ ਅਪਲਾਈ ਕਰ
ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵ
ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨ
ਆਸਟ੍ਰੇਲੀਆ ਦੀਆਂ ਲੋਕਲ ਗੌਰਮਿੰਟ ਚੋਣਾਂ ਚ ਜਿੱਤ ਦਰਜ ਕਰਕੇ ਜੱਦੀ
ਨਾਕਾਬੰਦੀ ਦੌਰਾਨ ਗੱਡੀ ਵਿੱਚ ਸੁੱਤਾ ਪਿਆ ਮਿਲਿਆ ਰਾਤ ਦੀ ਡਿਊਟੀ
70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 40ਵੇਂ ਕਬੱਡੀ ਟੂਰਨਾਮੈਂਟ
ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀ
10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀ
ਸਟੇਟ ਹੈਲਥ ਏਜੰਸੀ ਪੰਜਾਬ ਮੋਬਾਈਲ ਐਪ ਜਿੱਥੋਂ ਲੋਕ ਆਸਾਨੀ ਨਾਲ ਆ
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟ
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਕੀਤੀ ਨਵੇਂ ਸਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44196187

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us