ਚੰਡੀਗੜ੍ਹ, 23 ਅਕਤੂਬਰ
ਗੁਰਵਿੰਦਰ ਸਿੰਘ
ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਖਰੜ ਦੇ ਸੰਨੀ ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸੁਖਚੈਨ ਗਿੱਲ ਆਈਜੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ। ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ।
ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿੰਨਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ। ਜ਼ਿਕਰਯੋਗ ਹੈ ਕਿ ਸਤਿਕਾਰ ਕੌਰ ਕਾਂਗਰਸ ਦੀ ਸੀਟ ਉਤੇ ਵਿਧਾਇਕ ਬਣੇ ਸਨ। ਜੋ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜੋ ਹੁਣ ਭਾਜਪਾ ਦੇ ਆਗੂ ਹਨ।