- ਇਹ ਰੋਕਥਾਮ ਨਜ਼ਰਬੰਦੀ ਦਾ ਅਜਿਹਾ ਦੂਜਾ ਮਾਮਲਾ ਜਿਸ ਵਿੱਚ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਹੁਕਮ ਕੀਤੇ ਗਏ ਜਾਰੀ
- ਦੋਸ਼ੀ ਰਾਣੋ ਸਰਪੰਚ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ, ਜਾਂਚ ਦੌਰਾਨ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ
- ਸਮਰੱਥ ਅਥਾਰਟੀ ਨੇ ਮੁਲਜ਼ਮ ਦੀ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼: ਡੀਜੀਪੀ ਪੰਜਾਬ
ਚੰਡੀਗੜ੍ਹ, 26 ਨਵੰਬਰ:
ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰੋਕਥਾਮ ਨਜ਼ਰਬੰਦੀ ਦਾ ਅਧਿਕਾਰ ਦਿੰਦੀ ਹੈ।
ਜ਼ਿਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਾਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਵਜੋਂ ਜਾਣੇ ਜਾਂਦੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਵਿਸ਼ੇਸ਼ ਧਾਰਾਵਾਂ ਦੀ ਵਰਤੋਂ ਕਰਦਿਆਂ ਦੋ ਸਾਲਾਂ ਲਈ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਦੇ ਅੰਤਰਰਾਸ਼ਟਰੀ ਸਮੱਗਲਰਾਂ ਜਿਨ੍ਹਾਂ ਦੀ ਪਛਾਣ ਹਰਮਿੰਦਰ ਸਿੰਘ ਉਰਫ਼ ਰੋਮੀ ਰੰਧਾਵਾ, ਰਾਜਨ ਸ਼ਰਮਾ, ਤਨਵੀਰ ਬੇਦੀ ਅਤੇ ਬਲਜੀਤ ਸਿੰਘ ਉਰਫ਼ ਬੱਬੂ ਖੇੜਾ ਵਜੋਂ ਹੋਈ ਹੈ, ਨਾਲ ਸਬੰਧ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਦੀਪ ਸਿੰਘ ਦੀ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀ 7.80 ਕਰੋੜ ਰੁਪਏ ਦੀ ਜਾਇਦਾਦ ਨੂੰ ਸਮਰੱਥ ਅਥਾਰਟੀ ਵੱਲੋਂ ਫਰੀਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਸੱਤ ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।
ਜਾਣਕਾਰੀ ਮੁਤਾਬਿਕ, ਐਸ.ਟੀ.ਐਫ. ਲੁਧਿਆਣਾ ਰੇਂਜ ਨੇ ਅਕਤੂਬਰ 2020 ਵਿੱਚ ਮੁਲਜ਼ਮ ਗੁਰਦੀਪ ਸਿੰਘ ਅਤੇ ਹੋਰ ਸਹਿ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ 31 ਕਿਲੋ 418 ਗ੍ਰਾਮ ਹੈਰੋਇਨ, 6 ਕਿਲੋ ਐਮਫੇਟਾਮਾਈਨ, 2 ਕਿਲੋ ਕੈਮੀਕਲ ਪਾਊਡਰ ਅਤੇ ਪੰਜ ਲਗਜ਼ਰੀ ਕਾਰਾਂ/ਵਾਹਨ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਨਵੰਬਰ 2020 ਵਿੱਚ ਉਸ ਵਿਰੁੱਧ ਇੱਕ ਹੋਰ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਕੋਲੋਂ 5.7 ਕਿਲੋ ਹੈਰੋਇਨ, 400 ਗ੍ਰਾਮ ਅਫੀਮ, ਤਿੰਨ ਪਿਸਤੌਲ, ਇੱਕ ਰਿਵਾਲਵਰ, ਦੋ ਰਾਈਫਲਾਂ, 12 ਲਗਜ਼ਰੀ ਕਾਰਾਂ ਅਤੇ 50.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਸਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿੱਚ ਭੇਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਕਰਾਰਾ ਝਟਕਾ ਦੇਣ ਲਈ ਰੋਕਥਾਮ ਨਜ਼ਰਬੰਦੀ ਦੇ ਹੋਰ ਹੁਕਮਾਂ ਨੂੰ ਅਮਲ ਵਿੱਚ ਲਿਆਵੇਗੀ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)