ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।
ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 21 ਜਨਵਰੀ 2025 ਤੱਕ ਲਾਗੂ ਰਹਿਣਗੇ।
Powered by Froala Editor
Ban-On-Tractor-Stunt-In-Punjab-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)