ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Jan4,2025 | Parvinder Jit Singh | Bathinda/chandhigarh


ਏ.ਟੀ.ਓ ਬਠਿੰਡਾ, ਉਸਦੇ ਗੰਨਮੈਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੀਤਾ ਤਲਬ


ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਕਸਬੇ ਨੇੜਲੇ ਪਿੰਡ ਲਹਿਰਾ ਧੂਰਕੋਟ ਦੇ ਇੱਕ ਟਰਾਂਸਪੋਰਟਰ ਧਰਮ ਸਿੰਘ ਵੱਲੋਂ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
 
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਵੱਲੋਂ ਉਸਦੇ ਟਰੱਕਾਂ ਅਤੇ ਟਿੱਪਰਾਂ ਦੇ ਚਲਾਨ ਕੀਤੇ ਜਾ ਰਹੇ ਸਨ ਅਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਕਸਬਾ ਮੌੜ ਜ਼ਿਲ੍ਹਾ ਬਠਿੰਡਾ ਦਾ ਵਾਸੀ ਜੱਗੀ ਸਿੰਘ ਉਸ ਤੋਂ  ਅੰਕਿਤ ਕੁਮਾਰ, ਸਹਾਇਕ ਟਰਾਂਸਪੋਰਟ ਅਫਸਰ (ਏ. ਟੀ. ਓ.) ਬਠਿੰਡਾ ਅਤੇ ਹੋਰਾਂ ਦੇ ਨਾਂ ’ਤੇ ਉਸ (ਸ਼ਿਕਾਇਤਕਰਤਾ) ਦੇ ਢੋਆ-ਢੁਆਈ ਵਾਲੇ ਟਰੱਕ/ਟਿੱਪਰਾਂ ਨੂੰ ਜੁਰਮਾਨੇ  ਤੋਂ ਬਚਾਉਣ ਬਦਲੇ ਪ੍ਰਤੀ ਟਰੱਕ 1800 ਰੁਪਏ ਪ੍ਰਤੀ ਮਹੀਨਾ ‘‘ਸੁਰੱਖਿਆ ਰਾਸ਼ੀ’’ ਦੀ ਮੰਗ ਕਰ ਰਹੇ ਹਨ। ਉਕਤ ਏ.ਟੀ.ਓ. ਨੇ ਸ਼ਿਕਾਇਤਕਰਤਾ ਦੇ ਖੜੇ ਹੋਏ ਟਰੱਕਾਂ ਦੇ ਚਲਾਨ ਕੀਤੇ ਸਨ ਅਤੇ ਦਬਾਅ ਹੇਠ ਉਸਨੇ ਉਕਤ ਏ.ਟੀ.ਓ. ਦੇ ਗੰਨਮੈਨ ਗੁਰਾਂਜੀਤ ਸਿੰਘ ਦੁਆਰਾ ਦਿੱਤੇ ਮੋਬਾਈਲ ਫ਼ੋਨ ਨੰਬਰ ’ਤੇ ਗੂਗਲ ਪੇਅ ਰਾਹੀਂ 15000 ਰੁਪਏ ਅਦਾ ਕੀਤੇ ਸਨ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ਾਂ ਦੇ ਸਹੀ ਹੋਣ ਤਸਦੀਕ ਕੀਤੀ ਗਈ ਕਿਉਂਕਿ ਦੋਸ਼ੀ ਮੁਲਾਜ਼ਮ ਸ਼ਿਕਾਇਤਕਰਤਾ ਦੇ ਟਰਾਂਸਪੋਰਟ ਵਾਹਨਾਂ ਨੂੰ ਬਿਨਾਂ ਰੋਕ-ਟੋਕ ਦੇ ਚੱਲਣ ਦੇਣ ਬਦਲੇ ਰਿਸ਼ਵਤ ਦੀ ਮੰਗ ਕਰਦਾ ਪਾਇਆ ਗਿਆ। ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਆਡੀਓ ਸਬੂਤਾਂ ਦੇ ਆਧਾਰ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਜੱਗੀ ਸਿੰਘ ਦੇ ਖਿਲਾਫ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਫਲਾਇੰਗ ਸਕੁਐਡ ਦੀ ਟੀਮ ਵੱਲੋਂ ਪੁੱਛਗਿੱਛ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਨੇ ਟਰਾਂਸਪੋਰਟਰਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੀ ਗੱਲ ਕਬੂਲ ਲਈ ਹੈ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਇੰਨਾਂ ਵਿਅਕਤੀਆਂ ਅਤੇ ਸਾਥੀਆਂ ਦੁਆਰਾ ਟਰਾਂਸਪੋਰਟਰਾਂ ਤੋਂ ਲਗਭਗ 20-25 ਲੱਖ ਰੁਪਏ ਮਹੀਨਾਵਾਰ ਵਸੂਲੇ ਜਾ ਰਹੇ ਸਨ।

ਪੁੱਛਗਿੱਛ ਦੌਰਾਨ ਸਿਪਾਹੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਰਿਸ਼ਵਤ ਲੈਣ ਲਈ ਜੱਗੀ ਸਿੰਘ ਅਤੇ ਕੁਝ ਛੋਟੇ ਟਰਾਂਸਪੋਰਟਰਾਂ ਸਮੇਤ ਆਮ ਵਿਅਕਤੀਆਂ ਦੀ ਮਦਦ ਲਈ ਜਾਂਦੀ ਸੀ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਏ.ਟੀ.ਓ. ਅੰਕਿਤ ਕੁਮਾਰ ਦਾ ਇੱਕ ਹੋਰ ਗੰਨਮੈਨ ਸਿਪਾਹੀ ਗੁਰਾਂਜੀਤ ਸਿੰਘ ਟਰਾਂਸਪੋਰਟਰਾਂ ਤੋਂ 8-10 ਲੱਖ ਰੁਪਏ ਮਹੀਨਾ ਵਸੂਲਦਾ ਸੀ, ਜਦਕਿ ਬਾਕੀ ਟਰਾਂਸਪੋਰਟਰਾਂ ਤੋਂ ਉਹ ਖੁਦ 7-8 ਲੱਖ ਰੁਪਏ ਵਸੂਲਦਾ।
ਬੁਲਾਰੇ ਨੇ ਅੱਗੇ ਕਿਹਾ ਕਿ ਏ.ਟੀ.ਓ. ਬਠਿੰਡਾ, ਉਸਦੇ ਗੰਨਮੈਨ ਗੁਰਾਂਜੀਤ ਸਿੰਘ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਜਾਂਚ ਅਧੀਨ ਹੈ ਅਤੇ ਉਹਨਾਂ ਨੂੰ ਜਾਂਚ ਵਿੱਚ ਸ਼ਾਮਲ ਤਫਤੀਸ਼ ਹੋਣ ਲਈ ਬੁਲਾਇਆ ਗਿਆ ਹੈ ਤਾਂ ਜੋ ਉਹਨਾਂ ਨੂੰ ਸੁਖਪ੍ਰੀਤ ਸਿੰਘ ਵੱਲੋਂ ਕੀਤੇ ਗਏ ਇਕਬਾਲੀਆ ਬਿਆਨ ਸਮੇਤ ਹੋਰ ਸਬੂਤਾਂ ਦੇ ਅਧਾਰ ’ਤੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕੇ। ਬੁਲਾਰੇ ਨੇ ਕਿਹਾ ਕਿ ਇਸ ਜਾਂਚ ਦੇ ਅੱਗੇ ਵਧਣ ਨਾਲ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Powered by Froala Editor

Vigilance-Bureau-Arrests-Regional-Transport-Officer-s-Gunman-For-Collecting-Lakhs-In-Bribes-From-Transporters



TOP HEADLINES


ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ
ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰ
'ਮੇਰੀ ਦਸਤਾਰ ਮੇਰੀ ਸ਼ਾਨ' ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ
ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ
ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ
ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾ
ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ
ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿ
ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰ
ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰ
ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਤਹਿਤ ਪ੍ਰਾਇਮਰੀ ਹੈਲਥਕੇਅਰ ਲਾਗ
ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ
ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰ
ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂ
ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵ
ਡਾ.ਐਸ.ਪੀ.ਸਿੰਘ ਓਬਰਾਏ ਅਤੇ ਇਕਬਾਲ ਸਿੰਘ ਗਿੱਲ ਆਈ.ਪੀ.ਐਸ.ਵਲੋਂ
ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ – ਹਰਚੰਦ ਸਿੰਘ ਬ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 44234938

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us