ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਕੀਤਾ ਰਿਫਲੈਕਟਰ ਮੁਹਿੰਮ ਦਾ ਆਗਾਜ
Jan9,2025
| Jagsir Longowal | Sangrur
ਐੱਸਪੀ ਸਿੰਘ ਉਬਰਾਏ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਪ੍ਰਸ਼ੰਸਾਯੋਗ- ਐੱਸਐੱਸਪੀ ਚਾਹਲ
ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) -
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਨਿਗਰਾਨੀ ਹੇਠ ਜਿਥੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਤੋਂ ਇਲਾਵਾ ਸਮਾਜ ਵਿਚ ਹੋਰ ਵੱਖ-ਵੱਖ ਅਨੇਕਾਂ ਹੀ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ, ਉਥੇ ਵੱਖ ਵੱਖ ਸਟੇਟਾਂ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਵਿੱਚ ਵੀ ਸਮੇਂ ਸਮੇਂ ਅਨੁਸਾਰ ਅਨੇਕਾਂ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਸਰਦੀ ਅਤੇ ਧੁੰਦ ਦੇ ਮੌਸਮ ਦੇ ਮੱਦੇ ਨਜ਼ਰ ਦੇਖਦਿਆਂ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਾਹਨਾਂ ਦੇ ਪਿਛਲੇ ਪਾਸੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਆਗਾਜ਼ ਅੱਜ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਸਰਤਾਜ ਸਿੰਘ ਚਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਮੈਂਬਰ ਹਰਮੇਲ ਸਿੰਘ ਲੱਡਾ, ਰੀਡਰ ਅਸਲਮ ਖਾਨ, ਜ਼ਿਲ੍ਹਾ ਟਰੈਫਿਕ ਇੰਚਾਰਜ ਪਵਨ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਗੱਲਬਾਤ ਕਰਦਿਆਂ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਕੀਤੀਆਂ ਜਾ ਰਹੀਆਂ ਅਨੇਕਾਂ ਹੀ ਸੇਵਾਵਾਂ ਦੀ ਪ੍ਰਸੰਸਾ ਜਿੰਨੀ ਵੀ ਕੀਤੀ ਜਾਵੇ, ਓਨੀ ਥੋਡ਼੍ਹੀ ਹੈ। ਉਹਨਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਵਾਲੇ ਭੇਜੇ ਗਏ ਰਿਫਲੈਕਟਰ ਜਿਲ੍ਹੇ ਵਿੱਚ ਹਰੇਕ ਗੱਡੀ ਤੇ ਲਗਵਾਉਂਣ ਲਈ ਵਿਸ਼ਵਾਸ ਦਿਵਾਇਆ ਗਿਆ। ਉਹਨਾਂ ਕਿਹਾ ਕਿ ਇਹ ਗੱਡੀਆਂ ਤੇ ਰਿਫਲੈਕਟਰ ਲਗਾਉਣ ਨਾਲ ਐਕਸੀਡੈਂਟ ਹੋਣ ਤੋਂ ਕਾਫ਼ੀ ਬਚਾਅ ਰਹਿੰਦਾ ਹੈ। ਇਸ ਮੌਕੇ ਜ਼ਿਲ੍ਹਾ ਟਰੈਫਿਕ ਇੰਚਾਰਜ ਪਵਨ ਸ਼ਰਮਾ ਦੀ ਨਿਗਰਾਨੀ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਗੱਡੀਆਂ ਨੂੰ ਰੋਕ ਕੇ ਰਿਫਲੈਕਟਰ ਲਾਏ ਗਏ। ਇਸ ਮੌਕੇ ਉਨ੍ਹਾਂ ਨਾਲ ਥਾਣੇਦਾਰ ਬਲਵਿੰਦਰ ਸਿੰਘ ਮੁਨਸ਼ੀ, ਥਾਣੇਦਾਰ ਸਰਵਣ ਸਿੰਘ, ਥਾਣੇਦਾਰ ਬਲਵਿੰਦਰ ਸਿੰਘ ਤੇ ਥਾਣੇਦਾਰ ਦਰਸ਼ਨ ਸਿੰਘ ਮੌਜੂਦ ਸਨ।
Powered by Froala Editor
Ssp-Sartaj-Singh-Chahal-Ips-Sangrur