ਮੋਹਾਲੀ, 13 ਮਾਰਚ (ਗੁਰਵਿੰਦਰ ਸਿੰਘ) ਮੋਹਾਲੀ ਫੇਜ਼ 2 ਵਿਖੇ 4 ਲੁਟੇਰਿਆਂ ਵਲੋਂ ਪਿਸਤੋਲ ਦਿਖਾ ਕੇ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕਾਰ ਚਾਲਕ ਨਵਦੀਪ ਨੇ ਥਾਣਾ ਫੇਜ਼ 1 ਦੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁਧ ਲੁੱਟ ਖੋਹ ਦੀਆਂ ਧਾਰਾਵਾਂ 309 (4), 3(5), 24 ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨਾਂ ਦੱਸਿਆ ਕਿ ਉਕਤ ਜਗਾ ਦੇ ਆਸ ਪਾਸ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਹਾਸਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਉਕਤ ਲੁਟੇਰਾ ਗਿਰੋਹ ਨੂੰ ਕਾਬੂ ਕਰ ਲਿਆ ਜਾਵੇਗਾ।
ਬੀਤੀ ਰਾਤ ਉਹ ਦੇਹਰਾਦੂਨ ਤੋਂ ਫੇਜ਼ 2 ਦੇ ਬਸੀ ਸਿਨੇਮਾ ਦੇ ਨਜ਼ਦੀਕ ਆਪਣੇ ਦਫਤਰ ਦੇ ਬਾਹਰ ਪਹੁੰਚਿਆ ਅਤੇ ਅਤੇ ਸਵਿਫਟ ਕਾਰ ਖੜੀ ਕਰ ਦਿੱਤੀ। ਇਸ ਦੌਰਾਨ ਉਥੇ ਪਹਿਲਾਂ ਤੋਂ ਮੌਜੂਦ 4 ਵਿਅਕਤੀ ਉਸ ਕੋਲ ਆਏ ਅਤੇ ਉਸ ਨਾਲ ਹੱਥੋਪਾਈ ਕਰਨ ਲੱਗ ਪਏ। ਉਸ ਨੇ ਜਦੋਂ ਕਾਰ ਦੀ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਪਿਸਤੋਲ ਦਿਖਾਈ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਦੀ ਕਾਰ ਖੋਹ ਕੇ ਫਰਾਰ ਹੋ ਗਏ।