-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਸਰਗਨਾ ਮਨਦੀਪ ਕੌਰ , ਪੁਲਿਸ ਦੀ ਵਰਦੀ ਪਾ ਕੇ ਤਸਕਰੀ ਦੀਆਂ ਗਤੀਤਿਧੀਆਂ ਨੂੰ ਦਿੰਦੀ ਸੀ ਅੰਜਾਮ : ਡੀਜੀਪੀ ਗੌਰਵ ਯਾਦਵ
ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਮਨਦੀਪ ਦੇ ਹੋਰ ਸਾਥੀਆਂ ਦੀ ਪਛਾਣ ਆਲਮ ਅਰੋੜਾ (23) ਅਤੇ ਮਨਮੀਤ ਉਰਫ ਗੋਲੂ (21), ਦੋਵੇਂ ਵਾਸੀ ਜਨਤਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਅਤੇ ਤਰਨਤਾਰਨ ਦਾ 18 ਸਾਲਾ ਲੜਕਾ (ਨਾਮ ਗੁਪਤ ਰੱਖਿਆ ਗਿਆ ਹੈ), ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਦੀਪ ਕੌਰ ਦੇ ਇੱਕ ਵਿਅਕਤੀ ਨਾਲ ਸਬੰਧ ਸਨ, ਜਿਸਨੇ ਉਸਨੂੰ ਪਾਕਿਸਤਾਨ ਸਥਿਤ ਤਸਕਰਾਂ ਨਾਲ ਮਿਲਾਇਆ ਸੀ। ਮੁਲਜਮ ਮਨਦੀਪ ਦਾ ਜੱਦੀ ਘਰ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿੱਚ ਸਥਿਤ ਹੈ, ਜੋ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਵਾੜ ਤੋਂ ਲਗਭਗ 2 ਕਿਲੋਮੀਟਰ ਦੀ ਦੂਰੀ ’ਤੇ ਹੈ।
ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਬੂਤ ਸਾਹਮਣੇ ਆਏ ਹਨ ਕਿ ਮੁਲਜਮ ਮਨਦੀਪ, ਅਕਸਰ ਪੁਲਿਸ ਦੀ ਵਰਦੀ ਪਹਿਨ ਕੇ ਨਸ਼ਾ ਤਸਕਰੀ ਦੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦਿੰਦੀ ਸੀ । ਇਸ ਮਾਮਲੇ ਵਿੱਚ ਅਗਲੇਰੇ ਅਤੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮਿ੍ਰਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਹਿਲਾ ਨਸ਼ਾ ਤਸਕਰ ਵੱਲੋਂ ਡਰੱਗ ਕਾਰਟਲ ਚਲਾਏ ਜਾਣ ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ, ਡੀ.ਸੀ.ਪੀ. ਜਾਂਚ ਰਵਿੰਦਰ ਪਾਲ ਸਿੰਘ ਸੰਧੂ, ਏਡੀਸੀਪੀ ਜਾਂਚ ਨਵਜੋਤ ਸਿੰਘ ਅਤੇ ਏ.ਸੀ.ਪੀ. ਉੱਤਰੀ ਕਮਲਜੀਤ ਸਿੰਘ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀ.ਆਈ.ਏ.-1 ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਅੰਮਿ੍ਰਤਸਰ ਦੇ ਛੇਹਰਟਾ ਖੇਤਰ ਤੋਂ ਮਨਦੀਪ ਕੌਰ ਅਤੇ ਉਸਦੇ ਦੋ ਕਾਰਕੁੰਨਾਂ ਆਲਮ ਅਤੇ ਮਨਮੀਤ ਨੂੰ ਗਿ੍ਰਫਤਾਰ ਕੀਤਾ। ਉਨਾਂ ਦੱਸਿਆ ਕਿ ਦੋਸ਼ੀ ਮਨਦੀਪ ਕੌਰ ਵੱਲੋਂ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਕੀਤੇ ਖੁਲਾਸੇ ‘ਤੇ, ਪੁਲਿਸ ਟੀਮਾਂ ਵੱਲੋਂ ਉਸਨੂੰ ਵੀ ਉਸੇ ਇਲਾਕੇ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ।
ਸੀ.ਪੀ. ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਿ੍ਰਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਵਿਚ 20/3/ 2025 ਨੂੰ ਐਫਆਈਆਰ ਨੰਬਰ 53 ਅਧੀਨ ਅਤੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 21(ਬੀ), ਅਤੇ 29 ਤਹਿਤ ਅੰਮਿ੍ਰਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।
Powered by Froala Editor
Punjab-Police-Busts-Cross-border-Drug-Cartel-Woman-Kingpin-Among-Four-Held-With-5-2kg-Heroin
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)