ਮੋਹਾਲੀ ਪੁਲੀਸ ਵਲੋਂ 7.56 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
May24,2025
| Gurwinder Singh | Sas Nagar (mohali)
ਮੋਹਾਲੀ ਪੁਲੀਸ ਵਲੋਂ 7.56 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਟੌਰ ਦੇ ਮੁੱਖ ਅਫਸਰ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐਸ ਐਸ ਪੀ ਸz ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਗਦੀਪ ਸਿੰਘ ਵਾਸੀ ਪਾਵਲਾ, ਬਡਾਲੀ ਆਲਾ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਮੁਹਾਲੀ ਏਰੀਏ ਵਿੱਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਸੈਕਟਰ-70 ਮੁਹਾਲੀ ਵਿਖੇ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਦੇਣ ਲਈ ਆ ਰਿਹਾ ਸੀ।
ਉਹਨਾਂ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਪੁਲੀਸ ਪਾਰਟੀ ਦੇ ਨਾਲ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕਰਕੇ ਜਗਦੀਪ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਜਿਸਤੋਂ 7.56 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਪੁਲੀਸ ਨੇ ਜਗਦੀਪ ਸਿੰਘ ਦੇ ਖਿਲਾਫ ਐਨ ਡੀ ਪੀ ਐਸ ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਵਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Powered by Froala Editor
Crime-News-Sas-Nagar-Mohali-Police-Punjab