30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May27,2025 | Jagrati Lahar Bureau | Gurdaspur

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor

Vigilance-Bureau-Arrests-Civil-Surgeon-Office-Clerk-For-Taking-Rs-30-000-Bribe



TOP HEADLINES


ਮੋਹਾਲੀ ਪੁਲਿਸ ਨੇ ਸੀਨੀਅਰ ਕਾਂਸਟੇਬਲ ਅਤੇ ਸਾਥੀ 'ਤੇ 20,000 ਦੀ
ਸੁਖਬੀਰ ਬਾਦਲ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਬਲਤੇਜ ਪੰਨੂ ਦਾ ਤਿ
ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾ
*ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ
64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦ
*ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰ
ਯੂ ਪੀ ਤੋਂ ਅਸਲਾ ਲਿਆ ਕੇ ਮੋਹਾਲੀ ਵਿੱਚ ਲੁੱਟਾਂ ਖੋਹਾਂ ਦੀਆਂ ਵਾ
ਰਿਸ਼ੀ ਨਗਰ ਵਿੱਚ ਸੰਸਦ ਮੈਂਬਰ ਅਰੋੜਾ ਦੇ ਚੋਣ ਪ੍ਰਚਾਰ ਨੂੰ ਨਿਵਾ
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ
ਚੋਣਾਂ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਆਨਲਾਈਨ ਕੀਤਾ ਜ
ਰਾਜਨੀਤਿਕ ਹੋਰਡਿੰਗਾਂ/ਫਲੈਕਸਾਂ 'ਤੇ ਪ੍ਰਕਾਸ਼ਕ/ਪ੍ਰਿੰਟਰ ਦਾ ਨਾਮ
ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ ਭਾਜਪਾ: ਕੰਗ
ਹਾਕੀ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਨੇ ਜ਼ਿਲ੍ਹੇ ਦੇ ਟੌਪਰ ਵਿਦਿ
ਇੰਨੋਸੈਂਟ ਹਾਰਟਸ ਸਕੂਲ ਨੇ ਕਾਮਰਸ ਦੇ ਵਿਦਿਆਰਥੀਆਂ ਲਈ ਵੇਰਕਾ ਮਿ
Ssp ​ਫਾਜ਼ਿਲਕਾ​ ਵਰਿੰਦਰ ਸਿੰਘ ਬਰਾੜ ਸਸਪੈਂਡ​!
ਬਲਕੌਰ ਸਿੰਘ ਵੱਲੋਂ 2027 ਵਿੱਚ ਵਿਧਾਨਸਭਾ ਚੋਣਾਂ ਲੜਨ ਦਾ ਐਲਾਨ
*ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿ
’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127
ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮ
*ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45780067

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us