ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

May28,2025 | Jagrati Lahar Bureau | Amritsar/chandhigarh


ਮੁੱਢਲੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੇ ਯੂਰਪ ਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ

ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨਿਲਾਭ ਕਿਸ਼ੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ  ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਸੱਤ ਮੈਗਜ਼ੀਨਾਂ ਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਦੇ ਮਨਿੰਦਰਜੀਤ ਸਿੰਘ (26), ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਦੇ ਪੀਟਰ (22) ਅਤੇ ਲਵਜੀਤ ਸਿੰਘ ਉਰਫ ਰਾਜਾ (21) ਵਜੋਂ ਹੋਈ ਹੈ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਅਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ  ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਏਐਨਟੀਐਫ ਇਸ ਪੂਰੇ ਨੈੱਟਵਰਕ ਦੇ ਖਾਤਮੇ ਅਗਲੇ-ਪਿਛਲੇ ਸਬੰਧਾਂ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਨਿਲਾਭ ਕਿਸ਼ੋਰ ਨੇ ਕਿਹਾ ਕਿ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਠੋਸ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੇ  ਸੁਪਰਡੈਂਟ ਪੁਲਿਸ (ਐਸ.ਪੀ.) ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਖੁਫ਼ੀਆ ਆਪਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਸ਼ੰਕਰ ਢਾਬੇ ਦੇ ਨੇੜਿਓਂ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 141 ਮਿਤੀ 27.05.2025 ਦਰਜ ਕੀਤੀ ਗਈ ਹੈ।

Powered by Froala Editor

Three-Drug-Traffickers-Held-With-521-grams-Heroin-Four-Sophisticated-Pistols-From-Amritsar



TOP HEADLINES


ਡਾਇਨਾਸੋਰ ਵਾਪਸ ਆ ਸਕਦੇ ਹਨ, ਪਰ ਬਾਦਲ ਕਦੇ ਵੀ ਸੱਤਾ ਵਿੱਚ ਨਹੀਂ
ਨਗਰ ਨਿਗਮ ਲੁਧਿਆਣਾ *ਇੱਛਾਵਾਨ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ
‘ਯੁੱਧ ਨਸ਼ਿਆਂ ਵਿਰੁੱਧ’: 89 ਦਿਨਾਂ ਅੰਦਰ 14,000 ਤੋਂ ਵੱਧ ਨਸ਼ਾ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.
*ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮ
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟ
ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਵਿਖੇ ਢੋਆ-ਢੁਆਈ ਦੇ ਕੰਮ ਵਿੱ
ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂ
ਜਲੰਧਰ ਵਿੱਚ 'ਆਪ' ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ
Iit Ropar ਟੈਕਨਾਲੋਜੀ ਅਤੇ ਨਵਚਾਰ ਫਾਉਂਡੇਸ਼ਨ (awadh) ਨੇ Nm-
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾ
*ਡਾ. ਰਵਜੋਤ ਸਿੰਘ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਨੂੰ ਕਾਰਪੋਰੇਸ਼ਨ
ਕੇਜਰੀਵਾਲ, ਮਾਨ ਐਮਪੀ ਅਰੋੜਾ ਦੇ ਨਾਮਜ਼ਦਗੀ ਦਿਵਸ ਦੇ ਮੈਗਾ ਰੋਡ
3 ਪੰਜਾਬ ਦੀਆਂ ਕੁੜੀਆਂ ਬੀਐਨ ਐਨਸੀਸੀ ਕੈਡੇਟਸ ਨੇ ਐਨਐਸਟੀਆਈ, ਲੁ
ਇੰਨੋਸੈਂਟ ਹਾਰਟਸ ਸਕੂਲ ਨੂਰਪੁਰ ਰੋਡ ਬ੍ਰਾਂਚ ਦੇ ਕਾਮਰਸ ਵਿਦਿਆਰਥ
ਮੋਹਾਲੀ ਪੁਲਿਸ ਨੇ ਸੀਨੀਅਰ ਕਾਂਸਟੇਬਲ ਅਤੇ ਸਾਥੀ 'ਤੇ 20,000 ਦੀ
ਸੁਖਬੀਰ ਬਾਦਲ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਬਲਤੇਜ ਪੰਨੂ ਦਾ ਤਿ
ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾ
*ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ
64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45795317

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us