ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ 100 ਦਿਨਾਂ ਦੀ ਇਸ ਮੁਹਿੰਮ ਦੌਰਾਨ ਹੁਣ ਤੱਕ 432 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐਸਐਸਪੀ ਗੁਰਮੀਤ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।
ਐਸਐਸਪੀ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ 1 ਮਾਰਚ 2025 ਤੋਂ ਲੈਕੇ 8 ਜੂਨ 2025 ਤੱਕ ਨਸ਼ਾ ਵੇਚਣ ਵਾਲਿਆਂ ਖਿਲਾਫ਼ ਜ਼ਿਲ੍ਹੇ ਵਿਚ 322 ਮੁਕੱਦਮੇ ਦਰਜ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਰੋਕਣ ਲਈ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵਿਆਪਕ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਪਿਛਲੇ 100 ਦਿਨਾਂ ਵਿੱਚ ਭਾਵ ਇਸ ਮੁਹਿੰਮ ਦੇ ਸ਼ੁਰੂ ਹੋਣ ਦੇ ਦਿਨ ਤੋਂ ਲੈ ਕੇ ਹੁਣ ਤੱਕ 13 ਕਿਲੋਗ੍ਰਾਮ 656 ਗਰਾਮ ਹੈਰੋਇਨ, 3 ਕਿਲੋ 180 ਗਰਾਮ ਅਫੀਮ, 514 ਕਿਲੋ 811 ਗਰਾਮ ਪੋਸਤ , 106536 ਨਸ਼ੀਲੀਆਂ ਗੋਲੀਆਂ ਅਤੇ 2,45,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਐਨ.ਡੀ.ਪੀ.ਐਸ ਐਕਟ ਅਤੇ ਬੀ.ਐਨ.ਐਸ. ਤਹਿਤ ਕੁੱਲ ਮਿਲਾ ਕੇ 811377 ਪ੍ਰੇਗਾਬਾਲਿਨ ਕੈਪਸੂਲ ਵੀ ਬ੍ਰਾਮਾਦ ਕੀਤੇ ਗਏ ਹਨ।
ਉਹਨਾਂ ਨੇ ਦੱਸਿਆ ਕਿ ਇੱਕ ਪਾਸੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਮੋੜਨ ਲਈ ਵੀ ਜ਼ਿਲ੍ਹਾ ਪੁਲਿਸ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਦੱਸਿਆ ਕਿ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਾ ਕੇ ਨਸ਼ੇ ਤੋਂ ਪੀੜਤਾਂ ਨੂੰ ਇਲਾਜ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸਐਸਪੀ ਗੁਰਮੀਤ ਸਿੰਘ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਲਈ ਇੱਕੋ ਥਾਂ ਜੇਲ ਹੈ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਇਸ ਕਾਲੇ ਕਾਰੋਬਾਰ ਵਿੱਚ ਲੱਗਿਆ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)