local advertisement banners

100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ : ਐਸਐਸਪੀ

9 ਕਰੋੜ 71 ਲੱਖ ਰੁਪਏ ਦੀ ਪ੍ਰਾਪਟਰੀ ਕੀਤੀ ਫਰੀਜ਼

Jun10,2025 | Parvinder Jit Singh | Bathinda

ਬਠਿੰਡਾ, 10 ਜੂਨ (ਪਰਵਿੰਦਰ ਜੀਤ ਸਿੰਘ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਸਾਂਝੇ ਉਪਰਾਲੇ ਕਰਕੇ ਜਿਥੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਹੀ ਨਸ਼ਾ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਲਾਖਾ ਪਿੱਛੇ ਡੱਕਿਆਂ ਜਾ ਰਿਹਾ ਹੈ। ਇਸ ਲੜੀ ਦੇ ਤਹਿਤ 1 ਮਾਰਚ 2025 ਤੋਂ 8 ਜੂਨ 2025 (100 ਦਿਨਾਂ) ‘ਚ 873 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਵੱਖ-ਵੱਖ ਤਰ੍ਹਾਂ ਦੀਆਂ ਨਸ਼ੀਲੀਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ।
ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਕੋਲੋਂ 6.931 ਹੈਰੋਇਨ ਕਿਲੋਗ੍ਰਾਮ, ਸਮੈਕ 0.006, ਅਫੀਮ 13.670 ਕਿਲੋਗ੍ਰਾਮ, ਡੋਡੇ 873.050, ਨਸ਼ੀਲੀਆਂ ਗੋਲੀਆਂ/ਕੈਪਸੂਲ 72,545, ਸੀਰਪ 80, ਗਾਜਾਂ 12.021, ਨਾਰਕੋਟਿਕ ਪਾਊਡਰ 0.008 ਤੇ 12,59,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਸਾਲ 2023 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਸ਼ੇ ਦਾ ਧੰਦਾ ਕਰਕੇ ਬਣਾਈ ਗਈ 9,71,08,899 ਰੁਪਏ ਦੀ ਪ੍ਰਾਪਟਰੀ ਵੀ ਫਰੀਜ਼ ਕੀਤੀ ਗਈ ਹੈ।
ਐਸਐਸਪੀ ਨੇ ਦੱਸਿਆ ਕਿ ਜਿਥੇ ਇੱਕ ਪਾਸੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਮੋੜਨ ਲਈ ਜ਼ਿਲ੍ਹਾ ਪੁਲਿਸ ਵਲੋਂ ਲਗਾਤਾਰਾ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵਲੋਂ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਲਈ ਇੱਕੋ ਥਾਂ ਜੇਲ੍ਹ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਕਾਲੇ ਕਾਰੋਬਾਰ ਵਿੱਚ ਲੱਗਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Powered by Froala Editor

Crime-News-Bathinda



TOP HEADLINES


*ਚਾਰ ਦਹਾਕੇ ਪੁਰਾਣੇ ਉਦਯੋਗਿਕ ਵਿਵਾਦਾਂ ਦਾ ਹੱਲ: ਮਾਨ ਸਰਕਾਰ ਨੇ
*ਪੰਜਾਬ ਵਿੱਚ ਖੇਡਾਂ ਦਾ ਸੁਨਹਿਰੀ ਯੁੱਗ, ਮਾਨ ਸਰਕਾਰ ਦੇ ਯਤਨਾਂ
ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ਆਪ ਸਰਕ
*ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ
*ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆ
​ਮੁੱਖਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਪ੍ਰੈਸ
ਰਾਜਪਾਲ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ
*ਡੋਮੀਨੋਜ਼ ਏਜੰਸੀ ਦਿਵਾਉਣ ਦੇ ਨਾਮ ਪਰ ਸਾਈਬਰ ਧੋਖਾਧੜੀ ਕਰਨ ਵਾਲਾ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸ
ਇੰਨੋਸੈਂਟ ਹਾਰਟਸ ਵਿੱਚ ਮੈਟਾਵਰਸਿਸ ਸੈਸ਼ਨ: ਭਵਿੱਖ ਦੀਆਂ ਤਕਨੀਕਾ
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿ
राज्य चुनाव आयोग ने ज़िला परिषद और पंचायती समितियों के
*ਰਾਜ ਚੋਣ ਕਮਿਸ਼ਨ ਨੇ Ias / ਸੀਨੀਅਰ Pcs ਅਫਸਰਾਂ ਨੂੰ ਜ਼ਿਲ੍ਹਾ
*ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ
*ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰ
*ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (pilbs), ਮੋਹਾਲੀ
ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ 'ਤੇ ਗੂੰਜੀ ਮਾਂ-ਬੋਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 48305991

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us