ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਹੁਣ ਤੱਕ ਬਹੁਤ ਵੱਡੀ ਕਾਮਯਾਬੀ ਕੀਤੀ ਹਾਸਲ।

Jun15,2025 | Jagrati Lahar Bureau | Fazilka

ਜਿਲ੍ਹਾ ਫਾਜ਼ਿਲਕਾ ਨੇ ਇਸ ਸਾਲ ਕੁੱਲ 21 ਕਿਲੋ 375 ਗ੍ਰਾਮ ਹੈਰੋਇਨ ਸਮੇਤ ਬਹੁਤ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਬ੍ਰਾਮਦ ਕੀਤੇ।

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੂੰ ਇਸ ਸਾਲ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਹੈ। ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀਵੀ ਨੂੰ ਇਸ ਨਸ਼ੇ ਦੀ ਦਲਦਲ ਵਿਚ ਕੱਢਿਆ ਹੈ।

 ਇਸ ਸਾਲ ਮਿਤੀ 01.01.2025 ਤੋਂ ਲੈ ਕੇ ਮਿਤੀ 14.06.2025 ਤੱਕ ਫਾਜ਼ਲਕਾ ਪੁਲਿਸ ਨੇ ਕੁੱਲ 381 ਮੁਕਦਮੇ ਦਰਜ ਰਜਿਸਟਰ ਕੀਤੇ ਹਨ ਅਤੇ ਇਹਨਾਂ ਮਕੱਦਮਿਆਂ ਵਿਚ ਕੁੱਲ 521 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਹੁਣ ਤੱਕ ਵੱਡੇ ਪੱਧਰ ਤੇ ਰਿਕਵਰੀਆਂ ਹੋਈਆਂ ਹਨ, ਜਿੰਨ੍ਹਾਂ ਵਿਚੋ ਕੁੱਲ 21 ਕਿਲੋ 375 ਗ੍ਰਾਮ ਹੈਰੋਇਨ, 03 ਕਿਲੋ 380 ਗ੍ਰਾਮ ਅਫੀਮ, 636 ਕਿਲੋ 590 ਗ੍ਰਾਮ, 3,59,961 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 7,10,737 ਪ੍ਰੈਗਾਬਾਲਿਨ ਕੈਪਸੂਲ (ਐਨ.ਡੀ.ਪੀ.ਐਸ ਐਕਟ ਤਹਿਤ) ਅਤੇ 1,48,740 ਪੈਗਾ ਕੈਪਸੂਲ (ਬੀ.ਐਨ.ਐਸ ਐਕਟ ਤਹਿਤ) ਅਤੇ 7,50,000/- ਡਰੱਗ ਮਨੀ ਬ੍ਰਾਮਦ ਕੀਤੀ ਹੈ।

ਹੁਣ ਤੱਕ ਕੁੱਲ 01 ਘਰਾਂ ਨੂੰ ਢਾਹਿਆ ਜਾ ਚੁੱਕਾ ਹੈ, ਜਿੰਨ੍ਹਾਂ ਵਿਚ 01 ਸੀਡ ਫਾਰਮ ਅਬੋਹਰ, 01 ਪਿੰਡ ਗੋਬਿੰਦਗੜ੍ਹ ਅਤੇ 02 ਅਰਨੀਵਾਲਾ ਵਿਖੇ ਘਰ ਢਾਹੇ ਗਏ ਹਨ। ਇਸ ਤੋ ਇਲਾਵਾ ਹੁਣ ਤੱਕ ਕੁੱਲ 25 ਦੋਸ਼ੀਆਂ ਦੀ ਕੁੱਲ 7 ਕਰੋੜ 46 ਲੱਖ 36 ਹਜਾਰ 647/- ਕੀਮਤ ਦੀ ਕੁੱਲ ਪ੍ਰੋਪਰਟੀ ਸੀਜ਼ ਕੀਤੀ ਜਾ ਚੁੱਕੀ ਹੈ।

ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਕੁੱਲ 149 ਨੌਜਵਾਨਾਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਦਾਖਲ ਕਰਵਾਇਆ ਜਾ ਚੁੱਕਾ ਹੈ ਅਤੇ ਕੁੱਲ 191 ਨੌਜਵਾਨਾਂ ਨੂੰ OOAT ਸੈਂਟਰ ਤੋ ਦਵਾਈ ਦਿਵਾਈ ਜਾ ਚੁੱਕੀ ਹੈ।

ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਇਸ ਤੋ ਇਲਾਵਾ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਆਓ ਰਲ ਮਿਲ ਕਦਮ ਵਧਾਈਏ, ਨਸ਼ਾ ਮੁਕਤ ਪੰਜਾਬ ਬਣਾਈਏ।


Powered by Froala Editor

Fazilka-Police-Arrested-Accused-



TOP HEADLINES


*ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਕ
ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ
ਭਾਬੀ ਕਮਲ ਕਾਰ ਉਰਫ ਕੰਚਨ ਕੁਮਾਰੀ ਕਤਲ ਮਾਮਲੇ ਮੁੱਖ ਦੋਸ਼ੀ ਅੰਮ੍
70 ਸਾਲ ਪੁਰਾਣੇ ਮੁੱਦਿਆਂ 'ਤੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਜ
ਨੈਸ਼ਨਲ ਇੰਸਟੀਚਿਊਟ ਆਫ਼ ਆਯੁਰਵੇਦ, ਪੰਚਕੂਲਾ ਨੇ 15 ਜੂਨ ਨੂੰ ਅੰ
ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਹੁਣ ਤੱਕ ਬਹ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਦਾ ਨਸ਼ਾ ਤ
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 'ਚ ਪੰਜਾਬ ਦਾ ਰਿਹਾ ਦਬਦਬਾ
ਰੋਜ਼ ਗਾਰਡਨ ਵਿੱਚ ਸਿਆਸੀ ਸਿਆਸੀ ਮਾਹੌਲ ਬਣਿਆ, 'ਆਪ' ਦੇ ਅਰੋੜਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਵਧੀਕ ਜ਼ਿਲ੍ਹਾ ਚੋਣ ਅਫਸਰ ਨੇ
ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ
ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤ
ਭਾਜਪਾ ਅਤੇ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਭੂ-ਮਾਫ਼ੀਆ ਚਲਾਇਆ, ਹ
‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆ
ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮ
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਪਾਰਟੀ
ਲੁਧਿਆਣਾ ਦੇ ਪੁਰਾਣੇ ਕਾਂਗਰਸੀ ਆਗੂ ਬਲਜਿੰਦਰ ਬੰਟੀ 'ਆਪ' 'ਚ ਸ਼ਾ
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45978650

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us