ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਲੋਕ ਹੋਰ ਕੀਤੇ ਨਾਮਜਦ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਛਾਪੇਮਾਰੀ ਜਾਰੀ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਮਾਮਲੇ ਦੇ ਮੁੱਖ ਸ਼ਾਜਿਸ਼ ਕਰਤਾ ਅੰਮ੍ਰਿਤਪਾਲ ਸਿੰਘ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤੁਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ ਬਠਿੰਡਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਵਾਲੇ ਦੋ ਲੋਕਾਂ ਨੂੰ ਹੋਰ ਨਾਮਜਦ ਕੀਤਾ ਗਿਆ ਹੈ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨਹੀਂ ਦੱਸਿਆ ਕਿ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਨੂੰ ਕਤਲ ਕਰਨ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋ ਘਟਨਾ ਸਥਾਨ ਤੇ ਮੌਜੂਦ ਸੀ ਇਸ ਚੀਜ਼ ਦਾ ਖੁਲਾਸਾ ਰਿਮਾਂਡ ਤੇ ਚੱਲ ਰਹੇ ਉਸ ਤੇ ਦੋ ਸਾਥੀਆਂ ਵੱਲੋਂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤ ਪਾਲ ਸਿੰਘ ਮਹਿਰੋਂ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਵੇਂ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤ ਪਾਲ ਸਿੰਘ ਘਟਨਾ ਨੂੰ ਅੰਜਾਮ ਦੇਣ ਉਪਰੰਤ ਸ ਅੰਮ੍ਰਿਤਸਰ ਸਾਹਿਬ ਏਅਰਪੋਰਟ ਤੋਂ ਯੂਏਈ ਫਰਾਰ ਹੋ ਗਿਆ ਅੰਮ੍ਰਿਤਪਾਲ ਸਿੰਘ ਮਹਿਰੋ ਵੱਲੋਂ ਕਤਲ ਭਾਬੀ ਕਮਲ ਕੌਰ ਉਰਫ ਗੰਚਨ ਕੁਮਾਰੀ ਦਾ ਕਤਲ ਕਰਨ ਤੋਂ ਬਾਅਦ ਉਹ ਸਿੱਧਾ ਅੰਮ੍ਰਿਤਸਰ ਰਵਾਨਾ ਹੋਇਆ ਅਤੇ ਇਸ ਸਮੇਂ ਉਸ ਨਾਲ ਦੋ ਵਿਅਕਤੀ ਜਿਨਾਂ ਵਿੱਚੋਂ ਇੱਕ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਦੂਜਾ ਅਣਪਛਾਤਾ ਹੈ ਵੱਲੋਂ ਮਦਦ ਕੀਤੀ ਗਈ ਸੀ ਪੁਲਿਸ ਵੱਲੋਂ ਉਹਨਾਂ ਦੋ ਲੋਕਾਂ ਨੂੰ ਵੀ ਨਾਮਜਦ ਕੀਤਾ ਗਿਆ ਹੈ। ਅਤੇ ਜਿਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਚੱਲ ਰਹੀ ਹੈ ਉਹਨਾਂ ਕਿਹਾ ਕਿ ਵਿਦੇਸ਼ ਭੱਜੇ ਅੰਮ੍ਰਿਤ ਪਾਲ ਸਿੰਘ ਮਹਿਰੋ ਦਾ ਲੁਕ ਆਊਟ ਨੋਟਿਸ ਜਾਰੀ ਹੋ ਚੁੱਕਿਆ ਹੈ ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਦੋਨੇ ਵਿਅਕਤੀਆਂ ਦੀ ਗਿਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
Powered by Froala Editor
Bhabhi-Kamal-Kaur-Kanchan-Kumari-Murder-Accused-Amritpal-Singh-Mehroo-Fled-Away-Uae-Look-Out-Notice
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)