local advertisement banners

*ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ*

Nov4,2025 | Rahul Soni | Amritsar/chandhigarh

ਫੌਰੀ ਅਤੇ ਮੁਸਤੈਦ ਕਾਰਵਾਈ ਸਦਕਾ ਵੱਡੀ ਵਾਰਦਾਤ ਨੂੰ ਟਾਲ਼ਣ ਵਿੱਚ ਸਫ਼ਲ ਹੋਈ ਪੁਲਿਸ : ਡੀਜੀਪੀ ਗੌਰਵ ਯਾਦਵ* ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ-ਸਿੱਕੇ ਦੇ ਸਰੋਤ ਅਤੇ ਟਿਕਾਣੇ ਦੀ ਜਾਂਚ ਲਈ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਤਫ਼ਤੀਸ਼ :ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਆਉਣ ਵਾਲੇ ਦਿਨਾਂ ਵਿਚ ਹੋਰ ਬਰਾਮਦਗੀਆਂ ਤੇ ਗ੍ਰਿਫਤਾਰੀਆਂ ਹੋਣ ਦੀ ਆਸ: ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣਕਾਰੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਸ ਫੌਰੀ ਅਤੇ ਮੁਸਤੈਦ ਕਾਰਵਾਈ ਸਦਕਾ ਵੱਡੀ ਵਾਰਦਾਤ ਹੋਣ ਤੋਂ ਟਲ਼ ਗਈ ਹੈ । ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਸਰਹੱਦ ਪਾਰੋਂ ਆਧੁਨਿਕ ਹਥਿਆਰਾਂ ਦੀ ਖੇਪ ਦੀ ਆਮਦ ਬਾਰੇ ਪੁਖ਼ਤਾ ਇਤਲਾਹ ਤੇ ਕਾਰਵਾਈ ਕਰਦਿਆਂ ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮਾਂ ਨੇ ਪਿੰਡ ਘੋਨੇਵਾਲ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਵਿੱਢੀ । ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਰਾਵੀ ਦਰਿਆ ਦੇ ਨੇੜਿਓਂ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਵਾਲਾ ਇੱਕ ਬੈਗ ਬਰਾਮਦ ਕੀਤਾ ਗਿਆ। ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਦੇ ਸਰੋਤਾਂ ਅਤੇ ਹਥਿਆਰ ਪਹੰਚਾਏ ਜਾਣ ਵਾਲੇ ਟਿਕਾਣੇ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ, ਐਫਆਈਆਰ ਨੰਬਰ 174 ਮਿਤੀ 04/11/2025 ਨੂੰ ਆਰਮਜ਼ ਐਕਟ ਦੀ ਧਾਰਾ 25(8) ਅਤੇ ਬੀਐਨਐਸ ਦੀ ਧਾਰਾ 113 ਤਹਿਤ ਪੁਲਿਸ ਸਟੇਸ਼ਨ ਰਾਮਦਾਸ ਵਿਖੇ ਕੇਸ ਦਰਜ ਕੀਤਾ ਗਿਆ ਹੈ। -----------

Two-Ak-series-Assault-Rifles-One-Sophisticated-Pistol-Recovered-From-Near-Indo-pak-Border-In-Amritsar



TOP HEADLINES


ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ
ਮੋਹਾਲੀ ਫੇਜ਼ 11 ਦੇ ਮਕਾਨਾਂ ਵਿੱਚ ਦੁਕਾਨਾਂ ਚਲਾਉਣ ਵਾਲੇ ਲੋਕਾਂ
ਮੋਹਾਲੀ ਪੁਲੀਸ ਵਲੋਂ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾ
ਯੁੱਧ ਨਸ਼ਿਆਂ ਵਿਰੁੱਧ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿ
*ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘ
ਨਵੀਆਂ ਬਣ ਕੇ ਤਿਆਰ ਹੋਈਆਂ ਸਰਹਿੰਦ-ਪਟਿਆਲਾ ਸੜਕ ਅਤੇ ਲਿੰਕ ਸੜਕਾ
ਡਿਪਟੀ ਕਮਿਸ਼ਨਰ ਨੇ ਐਨ.ਜੀ.ਓ. ਸਿਟੀਨੀਡਜ਼ ਵੱਲੋਂ ਪ੍ਰਸ਼ਾ਼ਸਨ ਦੇ
ਮਨਪ੍ਰੀਤ ਸਿੰਘ ਇਆਲੀ ਨੂੰ ਵੱਡਾ ਝਟਕਾ ਜੱਦੀ ਪਿੰਡ ਗੋਰਸੀਆਂ ਦੀ
ਮੁਸਲਿਮ ਭਾਈਚਾਰੇ ਤੋਂ ਸੋਨਮ ਬਾਜਵਾ ਅਤੇ ਫਿਲਮ ਦੀ ਪੂਰੀ ਟੀਮ ਨੇ
*ਟੈਕਸੇਸ਼ਨ ਕਮਿਸ਼ਨਰ ਵੱਲੋਂ 31 ਦਸੰਬਰ 2025 ਤੱਕ ਬਕਾਇਆ Gst ਅਤ
*ਅਰੁਣ ਸਾਹਨੀ ਕਤਲ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ
*ਵਿਧਾਇਕ ਬੱਗਾ ਨੇ ਅਸ਼ੋਕ ਨਗਰ 'ਚ ਕਰਵਾਈ ਸੜਕ ਨਿਰਮਾਣ ਕਾਰਜ਼ਾਂ ਦਾ
*ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿ
ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਵਿੱਚ ਅੰਤਰਰਾਸ਼ਟਰੀ ਉ
*ਮੁੱਖ ਮੰਤਰੀ ਦੀ ਕੁਰਸੀ ਦੀ ਸੌਦੇਬਾਜ਼ੀ 'ਤੇ ਚੁੱਪ ਕਿਉਂ ਹਨ ਬਾਜ
*ਮੁੱਖ ਮੰਤਰੀ ਦੀ ਕੁਰਸੀ ਅਤੇ ਟਿਕਟਾਂ ਦੀ ਖਰੀਦੋ-ਫਰੋਖਤ 'ਤੇ ਕਾਂ
ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨ
ਚੰਡੀਗੜ੍ਹ ਵਿੱਚ ਇਮਾਰਤਾ ਉਪਰ ਸੋਲਰ ਲਾਈਟਾਂ ਲਗਵਾਉਣ ਦੇ ਮਾਮਲੇ ਵ
*50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 48279838

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us