*ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ*

Jan12,2026 | Jagrati Lahar Bureau | Chandigarh


*— ਡੀਜੀਪੀ ਗੌਰਵ ਯਾਦਵ ਨੇ ਸੰਗਠਿਤ ਅਪਰਾਧ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ; ਕਿਹਾ, ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ*

*— ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*

*-ਕਤਲ ਦੇ ਮਾਸਟਰਮਾਈਂਡ ਵਜੋਂ ਗੈਂਗਸਟਰ ਪ੍ਰਭ ਦਾਸੂਵਾਲ ਦੀ ਭੂਮਿਕਾ ਆਈ ਸਾਹਮਣੇ, ਪੁਰਾਣੀ ਦੁਸ਼ਮਣੀ ਦੇ ਚਲਦਿਆਂ ਕਤਲ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ*


ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਇੰਸਪੈਕਟਰ ਜਨਰਲ ਆਫ ਪੁਲਿਸ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਮੌਜੂਦ ਸਨ, ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀ ਜਲਦ ਸਫਲਤਾ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਪ੍ਰਤੀ ਪੰਜਾਬ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੂੰਗਾ (20) ਵਾਸੀ ਠੱਕਰਪੁਰਾ, ਤਰਨਤਾਰਨ; ਕਰਮਜੀਤ ਸਿੰਘ (23) ਵਾਸੀ ਪਿੰਡ ਪੱਸਨਾਵਾਲ, ਗੁਰਦਾਸਪੁਰ; ਜੋਬਨਪ੍ਰੀਤ ਸਿੰਘ (19) ਵਾਸੀ ਪਿੰਡ ਭਾਈ ਲੱਧੂ, ਤਰਨਤਾਰਨ; ਹਰਪ੍ਰੀਤ ਸਿੰਘ ਉਰਫ਼ ਹੈਪੀ (27) ਵਾਸੀ ਪਿੰਡ ਬਹਾਦਰ ਨਗਰ, ਤਰਨਤਾਰਨ; ਜੋਬਨਪ੍ਰੀਤ ਸਿੰਘ (20), ਕੁਲਵਿੰਦਰ ਸਿੰਘ ਉਰਫ਼ ਕਿੰਦਾ (20) ਅਤੇ ਅਰਮਾਨਦੀਪ ਸਿੰਘ (18) ਤਿੰਨੋਂ ਵਾਸੀ ਪਿੰਡ ਕਲਸੀਆਂ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੁਖਰਾਜ ਸਿੰਘ ਉਰਫ਼ ਗੂੰਗਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ ਅਤੇ ਉਹ ਸਰਪੰਚ ਰਾਜਵਿੰਦਰ ਸਿੰਘ ਉਰਫ਼ ਰਾਜ ਕਤਲ ਕੇਸ ਵਿੱਚ ਵੀ ਸ਼ਾਮਲ ਸੀ।

 ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੀ ਮ੍ਰਿਤਕ ਸਾਬਕਾ ਸਰਪੰਚ ਨਾਲ ਪੁਰਾਣੀ ਦੁਸ਼ਮਣੀ ਸੀ ਅਤੇ ਉਸ ਨੇ ਪਹਿਲਾਂ ਵੀ ਉਸ 'ਤੇ ਗੋਲੀਬਾਰੀ ਕੀਤੀ ਸੀ, ਜੋ ਸਪੱਸ਼ਟ ਤੌਰ 'ਤੇ ਯੋਜਨਾਬੱਧ ਅਤੇ ਚੰਗੀ ਤਰ੍ਹਾਂ ਰਚੀ ਗਈ ਸਾਜ਼ਿਸ਼ ਵੱਲ ਸੰਕੇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਪਹਿਲ ਦੇ ਆਧਾਰ 'ਤੇ ਸੁਲਝਾਇਆ ਗਿਆ ਅਤੇ ਇਸ ਕਤਲ ਦੀ ਜਾਂਚ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਖੁਫ਼ੀਆ ਜਾਣਕਾਰੀ ਨਾਲ ਕੀਤੀ ਜਾਂਚ ਸਦਕਾ ਪੁਲਿਸ ਟੀਮਾਂ ਨੇ ਅਪਰਾਧ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਸੁਖਰਾਜ ਸਿੰਘ ਉਰਫ਼ ਗੂੰਗਾ ਅਤੇ ਕਰਮਜੀਤ ਸਿੰਘ ਦੀ ਪਛਾਣ ਕੀਤੀ।

ਉਨ੍ਹਾਂ ਕਿਹਾ ਕਿ ਲਗਾਤਾਰ ਅੰਤਰ-ਰਾਜੀ ਤਾਲਮੇਲ, ਖੁਫੀਆ ਏਜੰਸੀ ਦੀ ਅਗਵਾਈ ਵਾਲੀ ਟ੍ਰੈਕਿੰਗ ਅਤੇ ਕੇਂਦਰੀ ਏਜੰਸੀਆਂ ਅਤੇ ਛੱਤੀਸਗੜ੍ਹ ਪੁਲਿਸ ਦੇ ਨਜ਼ਦੀਕੀ ਸਹਿਯੋਗ ਸਦਕਾ ਦੋਵਾਂ ਸ਼ੂਟਰਾਂ ਨੂੰ ਰਾਏਪੁਰ, ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਅੱਗੇ  ਕਿਹਾ ਕਿ ਦੋਵੇਂ ਦੋਸ਼ੀ ਮਹਾਰਾਸ਼ਟਰ, ਦਿੱਲੀ, ਬਿਹਾਰ, ਪੰਜਾਬ ਅਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ਵਿੱਚ ਜਾਣਬੁੱਝ ਕੇ ਟਿਕਾਣੇ ਬਦਲ ਰਹੇ ਸਨ ਅਤੇ ਆਪਣੀ ਪਛਾਣ ਛੁਪਾਉਣ ਅਤੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇੱਕ ਹੋਰ ਪੁਲਿਸ ਟੀਮ ਨੇ ਐਸਐਸਓਸੀ ਮੋਹਾਲੀ ਦੀ ਮਦਦ ਨਾਲ ਦੋ ਹੋਰ ਮੁਲਜ਼ਮਾਂ (ਦੋਵਾਂ ਦਾ ਨਾਂ ਜੋਬਨਪ੍ਰੀਤ ਸਿੰਘ ਹੈ) ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਵਲਟੋਹਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਕੁਲਵਿੰਦਰ ਸਿੰਘ ਉਰਫ ਕਿੰਦਾ ਅਤੇ ਅਰਮਾਨਦੀਪ ਸਿੰਘ ਨੂੰ ਤਰਨਤਾਰਨ ਦੇ ਭਿੱਖੀਵਿੰਡ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹਨਾਂ ਪੰਜਾਂ ਦੋਸ਼ੀਆਂ ਨੇ ਸ਼ੂਟਰਾਂ ਨੂੰ ਰਸਦ, ਪਨਾਹ, ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾ ਕੇ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲੇ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਮੁਲਜ਼ਮ ਇੱਕ ਦੂਜੇ ਨੂੰ ਜਾਣਦੇ ਨਹੀਂ ਸਨ ਅਤੇ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ 'ਤੇ ਸੁਤੰਤਰ ਤੌਰ 'ਤੇ ਕੰਮ ਕਰ ਰਹੇ ਸਨ।

ਅਪਰਾਧਾਂ 'ਤੇ ਵੱਡੀ ਕਾਰਵਾਈ ਦਾ ਜ਼ਿਕਰ ਕਰਦਿਆਂ ਡੀਜੀਪੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ 'ਚ ਬੈਠੇ ਅਪਰਾਧੀਆਂ ਦੀ ਹਵਾਲਗੀ 'ਤੇ ਧਿਆਨ ਕੇਂਦਰਿਤ ਕਰਦਿਆਂ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਜਾਂ ਗੋਲੀਬਾਰੀ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਪੰਜਾਬ ਪੁਲਿਸ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਹਰ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

Powered by Froala Editor

Punjab-Sarpanch-Murder-Case-Cracked-Seven-Including-Two-Shooters-Arrested



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49176311

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us