ਮੋਹਾਲੀ ਚ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ; ਕੋਲਕਾਤਾ ਤੋਂ ਤਿੰਨ ਦੋਸ਼ੀ ਗ੍ਰਿਫ਼ਤਾਰ

Jan14,2026 | Gurvinder Singh Mohali | Sas Nagar (mohali)


ਹੁਣ ਤੱਕ ਕੁੱਲ ਨੌਂ ਦੋਸ਼ੀ ਗ੍ਰਿਫ਼ਤਾਰ ਸਮੇਤ ਇੱਕ ਮੁਕਾਬਲੇ ਦੌਰਾਨ ਹਲਾਕ



ਮੋਹਾਲੀ ਦੇ ਸੈਕਟਰ-79, ਸੋਹਾਣਾ ਵਿਖੇ 15 ਦਸੰਬਰ 2025 ਨੂੰ ਕਬੱਡੀ ਟੂਰਨਾਮੈਂਟ ਦੌਰਾਨ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ’ਤੇ ਗੋਲੀਆਂ ਚਲਾ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਸੀਨੀਅਰ ਪੁਲਿਸ ਕਪਤਾਨ, ਐਸ.ਏ.ਐਸ. ਨਗਰ ਸ਼੍ਰੀ ਹਰਮਨਦੀਪ ਸਿੰਘ ਹਾਂਸ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਬੈਠੇ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੌਨੀ ਬਲ ਅਤੇ ਅਮਰਜੀਤ ਸਿੰਘ ਉਰਫ਼ ਖੱਬਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਤਿੰਨ ਦੋਸ਼ੀਆਂ (ਦੋ ਸ਼ੂਟਰਾਂ ਸਮੇਤ) ਨੂੰ ਹਾਵੜਾ ਰੇਲਵੇ ਸਟੇਸ਼ਨ, ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ  ਜੀ ਟੀ ਐੱਫ ਅਤੇ ਜ਼ਿਲ੍ਹਾ ਪੁਲਿਸ ਮੋਹਾਲੀ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਸੀ ਸੀ ਟੀ ਵੀ ਫੁਟੇਜ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਦੋਸ਼ੀਆਂ ਨੂੰ ਟ੍ਰੈਕ ਕਰਕੇ ਕਾਬੂ ਕੀਤਾ ਗਿਆ।

*ਗ੍ਰਿਫ਼ਤਾਰ ਦੋਸ਼ੀਆਂ ਦਾ ਵੇਰਵਾ:*
ਕਰਨ ਪਾਠਕ ਉਰਫ਼ ਕਰਨ ਡਿਫਾਲਟਰ, ਪੁੱਤਰ ਦਿਨੇਸ਼ ਪਾਠਕ, ਵਾਸੀ ਗਲੀ ਤੇਲੀਆਂ ਵਾਲੀ, ਨਿਮਾਲ ਮੰਡੀ, ਅੰਮ੍ਰਿਤਸਰ (ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਨਾਲ ਸੰਬੰਧ), ਉਮਰ ਕਰੀਬ 23 ਸਾਲ, 8ਵੀਂ ਪਾਸ, ਅਵਿਵਾਹਿਤ। ਉਸ 'ਤੇ ਥਾਣਾ ਡਿਵੀਜ਼ਨ-ਬੀ, ਅੰਮ੍ਰਿਤਸਰ ਵਿੱਚ ਲੜਾਈ-ਝਗੜੇ ਦੇ ਦੋ ਕੇਸ ਦਰਜ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਨੇ ਆਦਿਤਿਆ ਉਰਫ਼ ਮੱਖਣ ਨਾਲ ਮਿਲ ਕੇ ਰਾਣਾ ਬਲਾਚੌਰੀਆ ’ਤੇ ਗੋਲੀਆਂ ਚਲਾਈਆਂ।

ਤਰਨਦੀਪ ਸਿੰਘ, ਪੁੱਤਰ ਜਸਵਿੰਦਰ ਸਿੰਘ, ਵਾਸੀ ਪਿੰਡ ਬਾੜੇਵਾਲ, ਥਾਣਾ ਸਰਾਭਾ ਨਗਰ, ਜ਼ਿਲ੍ਹਾ ਲੁਧਿਆਣਾ, ਉਮਰ ਕਰੀਬ 25 ਸਾਲ, ਐੱਮ.ਏ. (ਸੋਸ਼ਿਆਲੋਜੀ), ਅਵਿਵਾਹਿਤ। ਉਸ 'ਤੇ ਥਾਣਾ ਏਅਰੋ ਸਿਟੀ, ਮੋਹਾਲੀ ਵਿਖੇ ਆਰਮਜ਼ ਐਕਟ ਅਧੀਨ ਕੇਸ ਦਰਜ ਹੈ। ਵਾਰਦਾਤ ਸਮੇਂ ਮੋਟਰਸਾਈਕਲ ਨਾਲ ਮੌਕੇ ’ਤੇ ਮੌਜੂਦ ਸੀ ਅਤੇ ਵਾਰਦਾਤ ਉਪਰੰਤ ਸ਼ੂਟਰਾਂ ਨੂੰ ਭਜਾਉਣ ਵਿੱਚ ਮਦਦ ਕੀਤੀ।

ਸੁਖਸ਼ੇਰਪਾਲ ਸਿੰਘ ਉਰਫ਼ ਆਕਾਸ਼ ਉੱਪਲ, ਪੁੱਤਰ ਬਖ਼ਸ਼ੀਸ਼ ਸਿੰਘ, ਵਾਸੀ ਪਿੰਡ ਉੱਪਲ, ਥਾਣਾ ਵੈਰੋਵਾਲ, ਜ਼ਿਲ੍ਹਾ ਤਰਨ ਤਾਰਨ, ਉਮਰ ਕਰੀਬ 22 ਸਾਲ, 12ਵੀਂ ਪਾਸ, ਅਵਿਵਾਹਿਤ। ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਬਰਦਸਤੀ ਵਸੂਲੀ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਗੈਂਗਸਟਰ ਅਮਰਜੀਤ ਸਿੰਘ ਉਰਫ਼ ਖੱਬਾ ਦਾ ਮਾਮਾ ਹੈ ਅਤੇ ਸਾਜ਼ਿਸ਼ ਅਤੇ ਰੈਕੀ ਵਿੱਚ ਅਹਿਮ ਭੂਮਿਕਾ ਨਿਭਾਈ।

ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਵਿਦੇਸ਼ ਬੈਠੇ ਗੈਂਗਸਟਰਾਂ ਡੌਨੀ ਬਲ ਅਤੇ ਅਮਰ ਖੱਬੇ ਲਈ ਸ਼ੂਟਰ ਵਜੋਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਕਹਿਣ ਤੇ ਕਤਲ ਅਤੇ ਫਿਰੌਤੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਰਾਣਾ ਬਲਾਚੌਰੀਆ ਦੇ ਕਤਲ ਦੀ ਸਾਜ਼ਿਸ਼ ਅਕਤੂਬਰ 2025 ਵਿੱਚ ਰਚੀ ਗਈ। ਅਕਤੂਬਰ ਤੋਂ ਵਾਰਦਾਤ ਤੱਕ ਦੋਸ਼ੀ ਚੰਡੀਗੜ੍ਹ, ਕਾਲਕਾ, ਜ਼ੀਰਕਪੁਰ ਅਤੇ ਖਰੜ ਦੇ ਵੱਖ-ਵੱਖ ਹੋਟਲਾਂ ਵਿੱਚ ਰਹਿੰਦੇ ਰਹੇ।

*ਪਹਿਲਾਂ ਗ੍ਰਿਫ਼ਤਾਰ ਦੋਸ਼ੀਆਂ ਦਾ ਵੇਰਵਾ;*
ਐਸ਼ਦੀਪ ਸਿੰਘ ਪੁੱਤਰ ਮਨਧੀਰ ਸਿੰਘ, ਵਾਸੀ ਪਿੰਡ ਨੌਸ਼ਹਿਰਾ ਪਨੂੰਆਂ, ਥਾਣਾ ਸਰਹਾਲੀ, ਜ਼ਿਲ੍ਹਾ ਤਰਨ ਤਾਰਨ।

ਹਰਪਿੰਦਰ ਸਿੰਘ ਉਰਫ਼ ਮਿੱਡੀ, ਪੁੱਤਰ ਜਸਪਾਲ ਸਿੰਘ, ਵਾਸੀ ਪਿੰਡ ਨੌਸ਼ਹਿਰਾ ਪਨੂੰਆਂ, ਥਾਣਾ ਸਰਹਾਲੀ, ਜ਼ਿਲ੍ਹਾ ਤਰਨ ਤਾਰਨ,
(ਲਾਲੜੂ ਇਲਾਕੇ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ)।

ਜੁਗਰਾਜ ਸਿੰਘ ਉਰਫ਼ ਜੱਗਾ, ਹਰਪਿੰਦਰ ਸਿੰਘ ਵਾਸੀ ਛਾਪਿਆਂਵਾਲੀ, ਥਾਣਾ ਬਿਆਸ, ਅੰਮ੍ਰਿਤਸਰ।


ਮਨਦੀਪ ਸਿੰਘ ਉਰਫ਼ ਮੋਟਾ ਪੁੱਤਰ ਭਗਵੰਤ ਸਿੰਘ ਵਾਸੀ ਮਕਾਨ ਨੰਬਰ 512, ਮੀਰਾਕੋਟ ਚੌਂਕ, ਖਹਿਰਾਬਾਦ ਰੋਡ ਗੁਮਟਾਲਾ ਚੌਂਕ, ਥਾਣਾ ਕੰਬੋਅ, ਜ਼ਿਲ੍ਹਾ ਅੰਮ੍ਰਿਤਸਰ। 

ਦਵਿੰਦਰ ਸਿੰਘ ਉਰਫ਼ ਟਿੰਕਾ, ਵਾਸੀ ਮਕਾਨ ਨੰਬਰ 588, ਮਹਾਂਦੇਵ ਕਲੋਨੀ, ਰਾਮਪੁਰ ਸਿਉਰੀ, ਥਾਣਾ ਪਿੰਜੌਰ, ਜ਼ਿਲ੍ਹਾ ਪੰਚਕੂਲਾ, ਹਰਿਆਣਾ। (ਕੈਬ ਡਰਾਈਵਰ, ਲਾਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲਾ)। ਇਹ ਦੋਸ਼ੀ ਨਵੰਬਰ ਦੇ ਅਖੀਰ ਵਿੱਚ ਇਹਨਾਂ ਦੋਸ਼ੀਆਂ ਦੇ ਸੰਪਰਕ ਵਿੱਚ ਆਇਆ ਸੀ। ਇਸ ਨੂੰ ਉਕਤ ਵਾਰਦਾਤ ਸਬੰਧੀ ਸਾਰੀ ਜਾਣਕਾਰੀ ਸੀ। ਇਹ ਦੋਸ਼ੀਆਂ ਨੂੰ ਸਥਾਨਕ ਪੱਧਰ 'ਤੇ ਹਰ ਪ੍ਰਕਾਰ ਦੀ ਮਦਦ ਕਰਦਾ ਸੀ ਅਤੇ ਵਿਦੇਸ਼ ਵਿੱਚੋਂ ਭੇਜੀ ਜਾਂਦੀ ਰਕਮ ਵੀ ਦੋਸ਼ੀ ਦਵਿੰਦਰ ਸਿੰਘ ਦੇ ਖਾਤੇ ਵਿੱਚ ਆਉਂਦੀ ਸੀ। ਦੋਸ਼ੀ ਦਵਿੰਦਰ ਸਿੰਘ ਹੀ ਵਾਰਦਾਤ ਤੋਂ ਬਾਅਦ ਦੋਸ਼ੀਆਂ ਨੂੰ ਪਿੰਡ ਰਾਏਪੁਰ ਕਲਾਂ ਤੋਂ ਲੈ ਕੇ ਸੋਨੀਪਤ ਹਰਿਆਣਾ ਛੱਡ ਕੇ ਆਇਆ ਸੀ। 

ਗਗਨਦੀਪ ਸਿੰਘ ਉਰਫ਼ ਕਰਨ ਸੋਹਲ ਪੁੱਤਰ ਸਵ. ਦਲਵਿੰਦਰ ਸਿੰਘ, ਵਾਸੀ ਮਕਾਨ ਨੰਬਰ 33, ਵਡਾਲਾ ਕਲੋਨੀ ਜਲੰਧਰ।

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਉਸਦੇ ਕੁਝ ਸਾਥੀ ਅਜੇ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਰਾਣਾ ਬਲਾਚੌਰੀਆ ’ਤੇ ਪਹਿਲਾਂ ਦੋ ਵਾਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਦੋਸ਼ੀ ਕਾਮਯਾਬ ਨਹੀਂ ਹੋ ਸਕੇ।

Powered by Froala Editor

Mohali-Police-Arrested-Acused



TOP HEADLINES


*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ
*ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅ
ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤ
ਆਰ.ਟੀ.ਆਈ. ਕਮਿਸ਼ਨ ਵੱਲੋਂ ਪੀ.ਆਈ.ਓ.-ਕਮ-ਸਕੱਤਰ ਗ੍ਰਾਮ ਪੰਚਾਇਤ ਬ
ਇੰਨੋਸੈਂਟ ਹਾਰਟਸ ਸਕੂਲ, ਲੋਹਾਰਾਂ ਵਿੱਚ ਹੈਲਥ ਐਂਡ ਵੇਲਨੈੱਸ ਕਲੱ
*ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ
*‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ
ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ "ਆਪ੍ਰੇਸ਼ਨ ਪ੍ਰਹਾਰ 2.0" ਵਿੱਚ
*ਆਮ ਆਦਮੀ ਪਾਰਟੀ 2027 ਵਿੱਚ ਲੋਕ-ਪੱਖੀ ਸ਼ਾਸਨ ਦੇ ਜ਼ੋਰ 'ਤੇ ਪੰ
ਡਾ, ਇੰਦਰਜੀਤ ਸਿੰਘ ਨੇ ਡਬਲਯੂਐਚਓ ਦੀ 158ਵੀਂ ਕਾਰਜਕਾਰੀ ਬੋਰਡ ਜ
*‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕ
*ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸ
ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49156342

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us