ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਲੁਧਿਆਣਾ ਸਵੱਪਨ ਸ਼ਰਮਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਲੜੀ ਵਿੱਚ ਹਰਪਾਲ ਸਿੰਘ, ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ., ਐਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਦੀਪ ਕਰਨ ਸਿੰਘ, ਪੀ.ਪੀ.ਐਸ., ਏ.ਸੀ.ਪੀ. ਡਿਟੈਕਟਿਵ ਦੀ ਅਗਵਾਈ ਹੇਠ ਇੰਸਪੈਕਟਰ ਨਵਦੀਪ ਸਿੰਘ, ਇੰਚਾਰਜ ਕਰਾਇਮ ਬ੍ਰਾਂਚ ਦੀ ਟੀਮ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ।
ਕਰਾਇਮ ਬ੍ਰਾਂਚ ਦੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਸੰਜੇ ਗਾਂਧੀ ਚੌਂਕ, ਤਾਜਪੁਰ ਰੋਡ, ਲੁਧਿਆਣਾ ਵਿਖੇ ਮੌਜੂਦ ਹੋਣ ਸਮੇਂ ASI ਧਨਵੰਤ ਸਿੰਘ ਨੂੰ ਗੁਪਤ ਇਤਲਾਹ ਮਿਲੀ ਕਿ ਆਸ਼ੀਸ਼ ਪਾਰਚ ਪੁੱਤਰ ਜਗਪਾਲ, ਵਾਸੀ ਮਕਾਨ ਨੰਬਰ 213, ਮੁਹੱਲਾ ਸੰਜੇ ਗਾਂਧੀ ਕਲੋਨੀ, ਤਾਜਪੁਰ ਰੋਡ, ਲੁਧਿਆਣਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਸ ਸਮੇਂ ਸੈਕਟਰ-32, ਤਾਜਪੁਰ ਰੋਡ ਦੇ ਨੇੜੇ ਟੀ-ਪੁਆਇੰਟ ’ਤੇ ਖੜਾ ਆਪਣੇ ਗਾਹਕ ਦੀ ਉਡੀਕ ਕਰ ਰਿਹਾ ਹੈ।
ਮਿਲੀ ਇਤਲਾਹ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਵੱਲੋਂ ਰੇਡ ਕੀਤੀ ਗਈ ਅਤੇ ਦੋਸ਼ੀ ਆਸ਼ੀਸ਼ ਪਾਰਚ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਇਸ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ 07, ਲੁਧਿਆਣਾ ਵਿਖੇ FIR ਨੰਬਰ 34 ਮਿਤੀ 23.01.2026 ਅਧੀਨ ਧਾਰਾ 21/61/85 NDPS ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਬਰਾਮਦ ਕੀਤੀ ਗਈ ਹੈਰੋਇਨ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਸਕੇ।