ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ./ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ ਪੀ.ਪੀ.ਐਸ./ ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ), ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, 03 ਚੋਰ ਗ੍ਰਿਫ਼ਤਾਰ ਕਰਕੇ 16 ਕਿਲੋ 500 ਗ੍ਰਾਮ ਤਾਰਾਂ ਸਮੇਤ ਤਾਂਬਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਜਸ਼ਨਦੀਪ ਸਿੰਘ ਗਿੱਲ ਪੀ.ਪੀ.ਐਸ./ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4, ਅਤੇ ਸ੍ਰੀ ਇੰਦਰਜੀਤ ਸਿੰਘ ਪੀ.ਪੀ.ਐਸ./ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ- ਏ ਜੀ ਨੇ ਦੱਸਿਆ ਕਿ ਇੰਸਪੈਕਟਰ ਪਰਮਦੀਪ ਸਿੰਘ ਮੁੱਖ ਅਫਸਰ ਥਾਣਾ ਕੂੰਮ ਕਲਾਂ ਲੁਧਿਆਣਾ ਜੀ ਦੀ ਅਗਵਾਈ ਹੇਠ ਚੌਂਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਨੂੰ ਦੌਰਾਨੇ ਨਾਕਾ ਬੰਦੀ ਇੱਕ ਇਤਲਾਹ ਮਿਲੀ ਕਿ ਸੁਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸੁਦਾਵਾਲ ਥਾਣਾ ਕੂੰਮ ਕਲਾਂ, ਗੋਲਡੀ ਸਿੰਘ ਪੁੱਤਰ ਸਤਰੰਗ ਸਿੰਘ ਵਾਸੀ ਪਿੰਡ ਸੁਦਾਵਾਲ ਥਾਣਾ ਕੂੰਮ ਕਲਾਂ ਅਤੇ ਸਤਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਕਨੇਚ ਥਾਣਾ ਸਾਹਨੇਵਾਲ ਜ਼ਿਲ੍ਹਾ ਲੁਧਿਆਣਾ ਜੋ ਕਿ ਖੇਤਾਂ ਵਿੱਚ ਲੱਗੀਆਂ ਪਾਣੀ ਵਾਲੀਆ ਮੋਟਰਾਂ ਤੋ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਆਦੀ ਹਨ ਜੋ ਕਿ ਸਾਹਨੇਵਾਲ,ਰਾਮਗੜ੍ਹ ਅਤੇ ਕੂੰਮ ਕਲਾਂ ਦੇ ਏਰੀਏ ਵਿਚੋ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਦੇ ਹਨ ਜੋ ਇਹ ਤਾਰਾਂ ਚੋਰੀ ਕਰਕੇ ਉਹਨਾਂ ਨੂੰ ਸਾੜ ਕੇ ਉਹਨਾਂ ਵਿਚੋ ਤਾਂਬਾ ਕੱਢ ਕੇ ਵੇਚਦੇ ਹਨ। ਇਹਨਾਂ ਦੇ ਖਿਲਾਫ ਥਾਣਾ ਕੂੰਮ ਕਲਾਂ ਲੁਧਿਆਣਾ ਵਿੱਚ ਮੁਕੱਦਮਾ ਨੰਬਰ 26 ਮਿਤੀ 14-02-2026 ਨੂੰ ਜੁਰਮ ਧਾਰਾ 303(2), 317(2) BNS ਤਹਿਤ ਦਰਜ ਰਜਿਸਟਰ ਕੀਤਾ ਗਿਆ ਦੋਸ਼ੀ ਸੁਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ, ਗੋਲਡੀ ਸਿੰਘ ਪੁੱਤਰ ਸਤਰੰਗ ਸਿੰਘ ਅਤੇ ਸਤਬੀਰ ਸਿੰਘ ਪੁੱਤਰ ਅਜੀਤ ਸਿੰਘ ਨੇ ਮੁਕੱਦਮੇ ਦੀ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਕਿ ਇਹ ਗਿਰੋਹ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਉਹਨਾਂ ਵਿਚੋ ਤਾਂਬਾ ਕੱਢ ਕੇ ਫੇਰੀ ਵਾਲੇ ਕਬਾੜੀਆ ਨੂੰ ਵੇਚ ਦਿੰਦੇ ਸਨ ਅਤੇ ਉਹਨਾਂ ਪੈਸਿਆ ਦਾ ਨਸ਼ਾ ਕਰ ਲੈਂਦੇ ਸਨ ਦੋਸੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਵੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸਤੋ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ
Ludhiana-Police-Arrested-Accused
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)