ਮਾਮਲੇ ਸਬੰਧੀ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਇੱਕ ਇਤਲਾਹ ਮਿਲੀ ਸੀ ਕਿ ਇੱਕ ਬਿਲਡਿੰਗ ਵਿੱਚ ਕੁਝ ਅਣਪਛਾਤੇ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਨਸ਼ੇ ਦੀ ਸਪਲਾਈ ਵੀ ਕਰਦੇ ਹਨ ਸੂਚਨਾ ’ਤੇ ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਦੇ ਨਾਲ ਰੇਡ ਕੀਤੀ ਗਈ, ਤਾਂ ਨੀਰਜ ਉਰਫ ਕਾਲਾ ਜੋ ਪਰਸਰਾਮ ਨਗਰ ਦੇ ਰਹਿਣ ਵਾਲਾ ਹੈ ਨੇ ਆਪਣੇ ਦੇਸੀ ਕੱਟੇ ਨਾਲ ਪੁਲਿਸ ਪਾਰਟੀ ’ਤੇ ਫਾਇਰ ਕੀਤਾ, ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਦੀ ਖੱਬੀ ਲੱਤ ਵਿੱਚ ਗੋਲੀ ਜਾ ਲੱਗੀ ਅਤੇ ਉਹ ਮੌਕੇ ’ਤੇ ਡਿੱਗ ਪਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਬਾਕੀ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ। ਜ਼ਖਮੀ ਨਸ਼ਾ ਤਸਕਾਰ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਇਲਾਜ ਦੀ ਦਾਖਲ ਕਰਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮਾਂ ਵਿੱਚ ਸਾਰੇ ਵਿਅਕਤੀ ਕ੍ਰਿਮੀਨਲ ਟਾਈਪ ਦੇ ਹਨ ਜਿਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ।
Powered by Froala Editor
Encounter-Between-Bathinda-Police-And-Miscreants-Police-Arrest-5-Drug-Smugglers
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)