ਲੁਧਿਆਣਾ (17 ਫਰਵਰੀ 2026) : ਸ਼੍ਰੀ ਸਵੱਪਨ ਸ਼ਰਮਾ, ਆਈ.ਪੀ.ਐਸ., ਕਮਿਸ਼ਨਰ ਪੁਲਿਸ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਹਰਪਾਲ ਸਿੰਘ ਪੀ.ਪੀ.ਐਸ. ਜੀ ਦੀ ਨਿਗਰਾਨੀ ਹੇਠ ਸ਼੍ਰੀ ਵੈਭਵ ਸਹਿਗਲ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਅਤੇ ਸ਼੍ਰੀ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਸਾਈਬਰ ਕ੍ਰਾਈਮ ਲੁਧਿਆਣਾ ਜੀ ਦੀ ਜੇਰੇ ਅਗਵਾਈ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਵੱਲੋਂ ਮਿਤੀ 12-02-2026 ਨੂੰ ਮੁੱਕਦਮਾ ਨੰਬਰ 01/2024 ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੇ ਦੋਸ਼ੀ ਵਿਕਰਮ ਯਾਦਵ ਵਾਸੀ ਹਰਿਆਣਾ ਨੂੰ ਰੇਵਾੜੀ, ਹਰਿਆਣਾ ਤੋਂ ਗ੍ਰਿਫਤਾਰ ਕੀਤਾ। ਦੋਸ਼ੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਮੁਦੱਈ ਮੁਕੱਦਮਾ ਨੂੰ ਸ਼ੇਅਰ ਮਾਰਕੀਟ ਵਿੱਚ ਇੰਨਵੈਸਟਮੈਂਟ ਕਰਨ ਦਾ ਝਾਂਸਾ ਦੇ ਕੇ ਉਸ ਪਾਸੋਂ ਧੋਖੇ ਨਾਲ ਕ੍ਰੀਬ 4 ਕਰੋੜ 35 ਲੱਖ ਰੁਪਏ ਹਾਸਲ ਕੀਤੇ ਸਨ। ਜਿਸ ਵਿੱਚੋਂ 60 ਲੱਖ ਰੁਪਏ ਦੋਸ਼ੀ ਵਿਕਰਮ ਯਾਂਦਵ ਦੇ ਖਾਤਾ ਵਿੱਚ ਟਰਾਂਸਫਰ ਹੋਏ ਸਨ। ਦੋਸ਼ੀ ਦਾ ਮਿਤੀ 17-02-2026 ਤੱਕ ਪੁਲਿਸ ਰਿਮਾਂਡ ਲਿਆ ਗਿਆ ਸੀ। ਇਸ ਮਾਮਲੇ ਨਾਲ ਸੰਬੰਧਿਤ ਹੋਰ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਡਿਜੀਟਲ ਸਬੂਤਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਤਰ੍ਹਾਂ ਦੀ ਕਿਸੇ ਵੀ ਸ਼ੱਕੀ ਕਾਲ ਜਾਂ ਮੈਸੇਜ ਤੋਂ ਸਾਵਧਾਨ ਰਹਿਣ ਅਤੇ ਤੁਰੰਤ ਸਾਈਬਰ ਕ੍ਰਾਈਮ ਹੈਲਪਲਾਈਨ 1930 ਜਾਂ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕਰਨ।
Ludhiana-Police-Arrested-Accused
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)