ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ., ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸ਼੍ਰੀ ਹਰਪਾਲ ਸਿੰਘ , ਪੀ.ਪੀ.ਐਸ., ਡੀ.ਸੀ.ਪੀ./ਇਨਵੈਸਟੀਗੇਸ਼ਨ ਲੁਧਿਆਣਾ, ਸ਼੍ਰੀ ਅਮਨਦੀਪ ਸਿੰਘ ਬਰਾੜ , ਪੀ.ਪੀ.ਐਸ., ਏ.ਡੀ.ਸੀ.ਪੀ./ਇਨਵੈਸਟੀਗੇਸ਼ਨ ਅਤੇ ਸ਼੍ਰੀ ਦੀਪਕਰਣ ਸਿੰਘ , ਪੀ.ਪੀ.ਐਸ., ਏ.ਸੀ.ਪੀ./ਡਿਟੈਕਟਿਵ-2 ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ, ਇੰਚਾਰਜ ਸਪੈਸ਼ਲ ਸੈੱਲ ਲੁਧਿਆਣਾ ਦੀ ਅਗਵਾਈ ਹੇਠ ਮਿਤੀ 16-02-2026 ਨੂੰ ਦੌਰਾਨੇ ਗਸ਼ਤ ਟੀ-ਪੁਆਇੰਟ ਪਿੰਡ ਸੀੜਾ, ਥਾਣਾ ਮੇਹਰਬਾਨ ਲੁਧਿਆਣਾ ਦੇ ਇਲਾਕੇ ਤੋਂ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਜਾਬਤੇ ਅਨੁਸਾਰ ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ 320 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰੌਨਿਕ ਕੰਡਾ, 25 ਮੋਮੀ ਜਿਪ ਲਾਕ ਲਿਫਾਫੇ ਅਤੇ 9000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮਾਮਲੇ ਸਬੰਧੀ ਥਾਣਾ ਮੇਹਰਬਾਨ, ਲੁਧਿਆਣਾ ਵਿਖੇ ਮੁਕੱਦਮਾ ਨੰ 25 ਮਿਤੀ 16.02.2026 ਅ/ਧ 21ਸੀ, 61 ਅਤੇ 85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Ludhiana-Police-Arrested-Accused
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)