— ਪੁਲੀਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 108 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 367ਵੇਂ ਦਿਨ 87 ਨਸ਼ਾ ਤਸਕਰ 1.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 3 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ ।
ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 108 ਵਿਅਕਤੀਆਂ ਨੂੰ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।
Day-42-Of-Gangstran-Te-Vaar-Punjab-Police-Conducts-471-Raids-148-Held
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)