*ਥਾਣਾ ਜਮਾਲਪੁਰ ਪੁਲਿਸ ਵੱਲੋਂ 110 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਗ੍ਰਿਫਤਾਰ*
Mar9,2026
| Paras Dania | Ludhiana
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਮਾਨਯੋਗ ਸ਼੍ਰੀ ਸਵਪਨ ਸ਼ਰਮਾ, IPS, ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ, PPS, ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ), ਲੁਧਿਆਣਾ, ਸ਼੍ਰੀ ਜਸ਼ਨਦੀਪ ਸਿੰਘ ਗਿੱਲ, PPS, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-4 ਲੁਧਿਆਣਾ ਅਤੇ ਸ਼੍ਰੀ ਇੰਦਰਜੀਤ ਸਿੰਘ ਬੋਪਾਰਾਏ, PPS, ਸਹਾਇਕ ਕਮਿਸ਼ਨਰ ਪੁਲਿਸ, ਇੰਡਸਟਰੀ ਏਰੀਆ-A ਲੁਧਿਆਣਾ ਦੀ ਯੋਗ ਅਗਵਾਈ ਹੇਠ ਥਾਣਾ ਜਮਾਲਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।
ਥਾਣੇਦਾਰ ਦਲਵੀਰ ਸਿੰਘ, ਮੁੱਖ ਅਫਸਰ ਥਾਣਾ ਜਮਾਲਪੁਰ ਅਤੇ ਸਬ-ਇੰਸਪੈਕਟਰ ਕਰਨਜੀਤ ਸਿੰਘ ਨੰ: 2488/ਲੁਧਿ: ਸਮੇਤ ਪੁਲਿਸ ਪਾਰਟੀ ਵੱਲੋਂ ਦੌਰਾਨੇ ਨਾਕਾਬੰਦੀ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਤੀ 08.03.2026 ਨੂੰ ਪੁਲਿਸ ਪਾਰਟੀ ਵੱਲੋਂ ਪਿੰਡ ਝਾਬੇਵਾਲ ਕੱਟ ਤੋਂ ਪਿੰਡ ਭਾਮੀਆ ਕਲਾਂ ਨੂੰ ਜਾਣ ਵਾਲੀ ਸੜਕ ਉੱਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਤਲਾਹ ਮਿਲੀ ਕਿ ਕਰਮਜੀਤ ਸਿੰਘ ਉਰਫ ਭੀਮਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ, ਥਾਣਾ ਤਹਿਸੀਲ ਖਮਾਣੋ, ਜ਼ਿਲ੍ਹਾ ਫਤਿਹਗੜ ਸਾਹਿਬ (ਹਾਲ ਵਾਸੀ ਕਿਰਾਏਦਾਰ ਸੂਰਜ ਭਾਨ ਗਲੀ ਨੰਬਰ-1, ਸ਼ਾਂਤੀ ਵਿਹਾਰ ਕਾਲੋਨੀ, ਨੇੜੇ ਗੈਸ ਗੋਦਾਮ ਭਾਮੀਆ ਕਲਾਂ ਲੁਧਿਆਣਾ) ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਨਸ਼ਾ ਵੇਚਣ ਲਈ ਉਥੇ ਆ ਰਿਹਾ ਹੈ।
ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਮਿਤੀ 08.03.2026 ਨੂੰ ਮੁਕੱਦਮਾ ਨੰਬਰ 56 ਅਧੀਨ ਧਾਰਾ 21/61/85 NDPS Act ਥਾਣਾ ਜਮਾਲਪੁਰ ਲੁਧਿਆਣਾ ਦਰਜ ਕੀਤਾ ਗਿਆ ਹੈ।
Ludhiana-Police-Arrested-Accused-