ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ 60 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਗ੍ਰਿਫਤਾਰ
Mar13,2026
| Jagrati Lahar Bureau | Ludhiana
ਸ੍ਰੀ ਸਵਪਨ ਸ਼ਰਮਾ, IPS, ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਜਸਕਿਰਨਜੀਤ ਸਿੰਘ ਤੇਜਾ, PPS, ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ) ਲੁਧਿਆਣਾ, ਸ੍ਰੀ ਜਸ਼ਨਦੀਪ ਸਿੰਘ ਗਿੱਲ, PPS, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4, ਅਤੇ ਸ੍ਰੀ ਰਾਜੇਸ਼ ਕੁਮਾਰ, PPS, ਸਹਾਇਕ ਕਮਿਸ਼ਨਰ ਪੁਲਿਸ (ਕ੍ਰਾਈਮ, ਲਾਇਸੰਸਿੰਗ) ਅਤੇ ਐਡੀਸ਼ਨਲ ਚਾਰਜ ACP East ਲੁਧਿਆਣਾ ਦੀ ਰਹਿਨੁਮਾਈ ਹੇਠ ਥਾਣਾ ਟਿੱਬਾ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਇਸ ਸੰਬੰਧੀ ਮੁਕੱਦਮਾ ਨੰਬਰ 56 ਮਿਤੀ 10.03.2026 ਅਧੀਨ ਧਾਰਾ 21/29/61/85 NDPS ਐਕਟ ਥਾਣਾ ਟਿੱਬਾ ਲੁਧਿਆਣਾ ਦਰਜ ਕਰਕੇ ਦੋ ਦੋਸ਼ੀਆਂ ਮੁਕੇਸ਼ ਕੁਮਾਰ ਪੁੱਤਰ ਰਾਜੂ ਕੁਮਾਰ, ਵਾਸੀ ਗਲੀ ਨੰਬਰ 6, ਸੁਤੰਤਰ ਨਗਰ, ਟਿੱਬਾ ਰੋਡ, ਥਾਣਾ ਟਿੱਬਾ ਲੁਧਿਆਣਾ। ਅਵਿਨਾਸ਼ ਕੁਮਾਰ ਮਹਿਰਾ ਪੁੱਤਰ ਰਣਜੀਤ ਸਿੰਘ, ਵਾਸੀ ਗਲੀ ਨੰਬਰ 03, ਮੁਹੱਲਾ ਬੰਦਾ ਬਹਾਦਰ ਕਾਲੋਨੀ, ਨੇੜੇ ਡਿਸਪੈਂਸਰੀ, ਥਾਣਾ ਟਿੱਬਾ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਕੋਲੋਂ 60 ਗ੍ਰਾਮ ਹੈਰੋਇਨ, ਇੱਕ ਛੋਟਾ ਇਲੈਕਟ੍ਰਾਨਿਕ ਕੰਡਾ ਅਤੇ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਰੰਗ ਕਾਲਾ ਨੰਬਰ PB-10-JK-9943 ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਪ੍ਰਿੰਸ ਮਹਿਤਾ ਉਰਫ ਕਾਕਾ ਚੀਨਾ ਵਾਸੀ ਸੁਭਾਸ਼ ਨਗਰ ਲੁਧਿਆਣਾ ਦੀ ਪਹਿਚਾਣ ਹੋਈ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ
Ludhiana-police-arrested-accused