ਮਾਨਯੋਗ ਸ੍ਰੀ ਸਵਪਨ ਸ਼ਰਮਾ, IPS ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀ ਹਰਪਾਲ ਸਿੰਘ, PPS ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ, PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਦੀਪ ਕਰਨ ਸਿੰਘ, PPS ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ-2 ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਮਿਤੀ 11-03-2026 ਨੂੰ ਸੀ.ਆਈ.ਏ ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਵੇਰਕਾ ਨਹਿਰ ਪੁਲ ਨੇੜੇ ਬਿਜਲੀ ਦਫ਼ਤਰ ਲੁਧਿਆਣਾ ਕੋਲ ਨਾਕਾਬੰਦੀ ਦੌਰਾਨ ਦੋਸ਼ੀ ਕਪਿਲ ਖੰਨਾ ਪੁੱਤਰ ਸੁਰੇਸ਼ ਖੰਨਾ ਵਾਸੀ ਮਕਾਨ ਨੰਬਰ 2159, ਮੁਹੱਲਾ ਗਵਾਰ ਗੁੱਜਰਾਂ, ਨੇੜੇ ਗੁਰਦੁਆਰਾ ਗੁਰੂ ਰਾਮਦਾਸ, ਜਗਰਾਓਂ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ।
ਇਸ ਸਬੰਧੀ ਮੁਕੱਦਮਾ ਨੰਬਰ 64 ਮਿਤੀ 11-03-2026 ਅਧੀਨ ਧਾਰਾ 18-B, 29/61/85 NDPS ਐਕਟ ਥਾਣਾ ਸਰਾਭਾ ਨਗਰ ਲੁਧਿਆਣਾ ਵਿੱਚ ਦਰਜ ਕਰਕੇ ਦੋਸ਼ੀ ਨੂੰ ਕਾਨੂੰਨੀ ਕਾਰਵਾਈ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
RSS FEED