ਮੋਹਾਲੀ ‘ਚ ਘਰ ਦੀ ਭਰੋਸੇਮੰਦ ਨੇ ਹੀ ਮਾਰਿਆ ਡਾਕਾ, ਚੋਰੀ ਕਾਂਡ ਦਾ ਵੱਡਾ ਖੁਲਾਸਾ – 4 ਗ੍ਰਿਫਤਾਰ
Mar20,2026
| Gurvinder Singh Mohali | Mohali
ਡੀਐਸਪੀ ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ, ਸੋਨਾ-ਨਕਦੀ ਤੇ ਅਸਲਾ ਬਰਾਮਦ
ਮੋਹਾਲੀ, 20 ਮਾਰਚ
ਗੁਰਵਿੰਦਰ ਸਿੰਘ
ਮੋਹਾਲੀ ਪੁਲਿਸ ਨੇ ਸੈਕਟਰ-77 ਵਿੱਚ 14 ਫਰਵਰੀ 2026 ਨੂੰ ਹੋਈ ਚੋਰੀ ਦੀ ਵਾਰਦਾਤ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਕਰੀਬ 37 ਤੋਲੇ ਸੋਨੇ ਦੇ ਗਹਿਣੇ, 1.5 ਲੱਖ ਰੁਪਏ ਨਕਦ, ਇੱਕ .30 ਬੋਰ ਪਿਸਟਲ ਸਮੇਤ 2 ਜਿੰਦਾ ਰੌਂਦ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।
ਜਾਣਕਾਰੀ ਮੁਤਾਬਕ, ਇਹ ਚੋਰੀ ਉਸ ਸਮੇਂ ਹੋਈ ਜਦੋਂ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਲਈ ਘਰ ਤੋਂ ਬਾਹਰ ਸਨ। ਜਾਂਚ ਦੌਰਾਨ ਖੁਲਾਸਾ ਹੋਇਆ ਕਿ ਘਰ ਵਿੱਚ ਬੇਬੀ ਕੇਅਰ ਦੇ ਤੌਰ ‘ਤੇ ਕੰਮ ਕਰ ਰਹੀ ਨੇਹਾ ਧਮੀਜਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਯੋਜਨਾ ਬਣਾਈ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੱਤਾ।
ਐਸ.ਐਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸੋਹਾਣਾ ਅਤੇ ਸੀ.ਆਈ.ਏ. ਸਟਾਫ ਦੀਆਂ ਟੀਮਾਂ ਵੱਲੋਂ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ ਦੋਸ਼ੀਆਂ ਦਾ ਪਤਾ ਲਗਾਇਆ ਗਿਆ। ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਮਕਲੌਡਗੰਜ ਅਤੇ ਲੁਧਿਆਣਾ ਇਲਾਕੇ ਤੋਂ ਕਾਬੂ ਕੀਤਾ।
ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀਆਂ ਨੇ ਚੋਰੀ ਕੀਤੀ ਰਕਮ ਨਾਲ ਨਜਾਇਜ਼ ਹਥਿਆਰ ਖਰੀਦਿਆ ਸੀ ਅਤੇ ਕੁਝ ਸਮਾਨ ਨੂੰ ਨੀਲੋਂ ਨਹਿਰ ਵਿੱਚ ਸੁੱਟ ਦਿੱਤਾ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Mohali-News-